AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਖੇਤੀਬਾੜੀ ਨੂੰ AI ਨਾਲ ਜੋੜਨ ਵਾਲਾ ਪਹਿਲਾ ਸੂਬਾ ਹੋਵੇਗਾ, PAU ‘ਚ ਸੀਐਮ ਮਾਨ ਨੇ ਕੀਤਾ ਕਿਸਾਨ ਮੇਲੇ ਦਾ ਉਦਘਾਟਨ

CM Maan Inaugurated Kisan & Pashu Mela in PAU: ਸੀਐਅ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਖੇਤੀਬਾੜੀ ਨੂੰ ਏਆਈ ਨਾਲ ਜੋੜੇਗਾ। ਉਨ੍ਹਾਂ ਦੱਸਿਆ ਕਿ ਖੇਤੀ ਨੂੰ ਅੱਗੇ ਵਧਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਪੰਜਾਬ ਖੇਤੀਬਾੜੀ ਨੂੰ AI ਨਾਲ ਜੋੜਨ ਵਾਲਾ ਪਹਿਲਾ ਸੂਬਾ ਹੋਵੇਗਾ, PAU 'ਚ ਸੀਐਮ ਮਾਨ ਨੇ ਕੀਤਾ ਕਿਸਾਨ ਮੇਲੇ ਦਾ ਉਦਘਾਟਨ
Photo X@BhagwantMann
rajinder-arora-ludhiana
| Updated On: 20 Mar 2026 17:39 PM IST
Share

ਲੁਧਿਆਣਾ ਦੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ (PAU) ਵਿਖੇ ਕਿਸਾਨ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਜ਼ ਯੂਨੀਵਰਸਿਟੀ ਵਿਖੇ ਪਸ਼ੂ ਮੇਲੇ ਸ਼ੁਰੂ ਦੀ ਸ਼ੁਰੂਆਤ ਹੋ ਗਈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇਨ੍ਹਾਂ ਮੇਲਿਆਂ ਦਾ ਉਦਘਾਟਨ ਕੀਤਾ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਖੇਤੀਬਾੜੀ ਨੂੰ ਏਆਈ ਨਾਲ ਜੋੜੇਗਾ। ਉਨ੍ਹਾਂ ਦੱਸਿਆ ਕਿ ਖੇਤੀ ਨੂੰ ਅੱਗੇ ਵਧਾਉਣ ਲਈ ਤਕਨਾਲੋਜੀ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ‘ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

ਭਗਵੰਤ ਮਾਨ ਨੇ ਪੀਏਯੂ ਦੇ ਵਿਗਿਆਨੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਲੈਬੋਰਟਰੀ ਨਾ ਬਣਾਉ। ਉਨ੍ਹਾਂ ਨੂੰ ਸੁਝਾਅ ਅਤੇ ਨਵੇਂ ਤਰੀਕੇ ਦੱਸਣ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ, ਕਪਾਹ ਨੂੰ ਕੀੜਿਆਂ ਦੀ ਮਾਰ ਪਈ ਸੀ, ਅਤੇ ਉਹ ਯੂਨੀਵਰਸਿਟੀ ਆਏ, ਜਿੱਥੇ ਵਿਗਿਆਨੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਨ੍ਹਾਂ ਦੀ ਕਪਾਹ ਨੂੰ ਵੀ ਕੀੜਿਆਂ ਦੀ ਮਾਰ ਪੈ ਗਈ ਹੈ। ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਅਜਿਹਾ ਨਹੀਂ ਚੱਲੇਗਾ। ਆਪਣੀ ਜ਼ਿੰਮੇਵਾਰੀ ਨਿਭਾਓ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭੋ। ਸਰਕਾਰ ਤੁਹਾਨੂੰ ਕਾਫ਼ੀ ਪੈਸਾ ਦੇ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਹਾਲੀ, ਜਲੰਧਰ, ਲੁਧਿਆਣਾ ਅਤੇ ਬਠਿੰਡਾ ਵਿੱਚ ਮੈਚਹੋਣਗੇ। ਪੀਏਯੂ ਦੇ ਮੈਦਾਨ ਵਿੱਚ ਵੀ ਮੈਚ ਕਰਵਾਏ ਜਾਣਗੇ।

ਖੇਤੀ ਬਣ ਰਿਹਾ ਮਜਬੂਰੀ ਦਾ ਕੰਮ – ਸੀਐਮ ਮਾਨ

ਭਗਵੰਤ ਮਾਨ ਨੇ ਕਿਹਾ ਕਿ ਖੇਤੀ ਹੁਣ ਮਜਬੂਰੀ ਦਾ ਧੰਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਇੱਥੇ ਸਿੱਖਣ ਲਈ ਆਏ ਹਨ, ਉਨ੍ਹਾਂ ਵਿੱਚ ਅਜੇ ਵੀ ਖੇਤੀਬਾੜੀ ਨੂੰ ਬਚਾਉਣ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਖੇਤੀਬਾੜੀ ਪ੍ਰਤੀ ਗੰਭੀਰ ਹੈ ਅਤੇ ਕਿਸਾਨਾਂ ਅਤੇ ਯੂਨੀਵਰਸਿਟੀਆਂ ਨੂੰ ਅੱਗੇ ਵਧਾਵੇਗੀ। ਉਨ੍ਹਾਂ ਕਿਹਾ ਕਿ ਜਾਪਾਨ ਦੀ ਜਾਇਕਾ ਕੰਪਨੀ ਦੇ ਸਹਿਯੋਗ ਨਾਲ ਬਾਗਬਾਨੀ ਖੇਤਰ ਨੂੰ 6 ਪ੍ਰਤੀਸ਼ਤ ਤੋਂ ਵਧਾ ਕੇ 15 ਪ੍ਰਤੀਸ਼ਤ ਕੀਤਾ ਜਾਵੇਗਾ।

ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਨਹੀਂ ਮਿਲੇਗੀ ਮਨਜੂਰੀ

ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਵੀ ਪ੍ਰਦੂਸ਼ਣ ਫੈਲਾਉਣ ਵਾਲੀ ਕੰਪਨੀ ਨੂੰ ਇਜਾਜ਼ਤ ਨਹੀਂ ਦੇਵਾਂਗਾਂ। ਅਕਾਲੀ ਦਲ ਦਾ ਨਾਮ ਲਏ ਬਿਨਾਂ ਤਿੱਖੇ ਤੰਜ ਕੱਸਦਿਆਂ ਮਾਨ ਨੇ ਕਿਹਾ ਕਿ ਬੱਸ ਡਰਾਈਵਰਾਂ, ਹੋਟਲ ਮਾਲਕਾਂ ਜਾਂ ਸਮੋਸੇ ਵਿਕਰੇਤਾਵਾਂ ਤੋਂ …. ਉਹ ਕਿਸੇ ਤੋਂ ਵੀ ਹਿੱਸਾ ਨਹੀਂ ਲੈਂਦੇ। ਮਾਨ ਨੇ ਕਿਹਾ ਕਿ ਇਨ੍ਹੀਂ ਦਿਨੀਂ ਉਹ ਡਾਇਨਾਸੌਰ ਲਿਆਉਣ ਦੀ ਗੱਲ ਕਰ ਰਹੇ ਹਨ। ਉਨ੍ਹਾਂ ਤੋਂ ਦੂਰ ਰਹੋ, ਡਾਇਨਾਸੋਰ ਵੀ ਇਨਸਾਨਾਂ ਨੂੰ ਖਾ ਲਵੇਗਾ। ਅੰਤ ਵਿੱਚ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਸੁਖਬੀਰ ਦਾ ਨਾਂ ਲੈ ਹੀ ਲਿਆ। ਉਨ੍ਹਾਂਨੇ ਕਿਹਾ ਕਿ ਉਨ੍ਹਾਂ ਦੀ ਵਾਰੀ ਨਹੀਂ ਆਵੇਗੀ।

ਕਿਸਾਨਾਂ ਲਈ ਲਾਭਦਾਇਕ ਸਾਬਤ ਹੋਵੇਗਾ ਮੇਲਾ – ਵੀਸੀ

ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਵੀਰ ਗੋਸਲ ਨੇ ਦੱਸਿਆ ਕਿ ਮਾਰਚ ਵਿੱਚ ਲੱਗਣ ਵਾਲਾ ਇਹ ਮੇਲਾ ਕਿਸਾਨਾਂ ਲਈ ਬਹੁਤ ਲਾਭਦਾਇਕ ਸਾਬਿਤ ਹੁੰਦਾ ਹੈ। ਇਸ ਵਾਰ, ਮੇਲੇ ਵਿੱਚ ਚੌਲਾਂ ਦੀ ਇੱਕ ਨਵੀਂ ਕਿਸਮ ਲਾਂਚ ਕੀਤੀ ਜਾਵੇਗੀ, ਜੋ ਕਿਸਾਨਾਂ ਨੂੰ ਬਿਹਤਰ ਉਤਪਾਦਨ ਪ੍ਰਾਪਤ ਕਰਨ ਵਿੱਚ ਸਹਾਇਤਾ ਕਰੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...