ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਵਿੱਚ ਮੁੜ ਪੇਸ਼ ਨਹੀਂ ਹੋਈ ਕੰਗਨਾ ਰਣੌਤ : ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ; 15 ਜਨਵਰੀ ਨੂੰ ਅਗਲੀ ਸੁਣਵਾਈ

Updated On: 

05 Jan 2026 17:39 PM IST

Kangna Ranaut not Presented in Bathinda Court: ਇਹ ਘਟਨਾ 2021 ਦੀ ਹੈ, ਜੋ ਕਿ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵਾਪਰੀ ਸੀ। ਕੰਗਨਾ ਰਣੌਤ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਮਹਿੰਦਰ ਕੌਰ ਬਾਰੇ ਟਵੀਟ ਕੀਤਾ ਸੀ। ਕੰਗਨਾ ਰਣੌਤ ਨੇ ਧਰਨੇ ਚ ਬੈਠੀ ਮਹਿੰਦਰ ਕੌਰ ਤੇ ਟਵੀਟ ਕਰਦੇ ਹੋਏ ਟਿੱਪਣੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਇਹ ਮਹਿਲਾਵਾਂ 100-100 ਰੁਪਏ ਦੀ ਦਿਹਾੜੀ ਲੈ ਕੇ ਧਰਨੇ ਤੇ ਬੈਠਦੀਆਂ ਹਨ।

ਮਾਣਹਾਨੀ ਮਾਮਲੇ ਵਿੱਚ ਬਠਿੰਡਾ ਕੋਰਟ ਵਿੱਚ ਮੁੜ ਪੇਸ਼ ਨਹੀਂ ਹੋਈ ਕੰਗਨਾ ਰਣੌਤ : ਪੇਸ਼ੀ ਤੋਂ ਛੋਟ ਲਈ ਅਰਜ਼ੀ ਦਾਇਰ; 15 ਜਨਵਰੀ ਨੂੰ ਅਗਲੀ ਸੁਣਵਾਈ

ਬਠਿੰਡਾ ਕੋਰਟ ਵਿੱਚ ਫਿਰ ਪੇਸ਼ ਨਹੀਂ ਹੋਈ ਕੰਗਨਾ ਰਣੌਤ

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇੱਕ ਵਾਰ ਫਿਰ ਬਠਿੰਡਾ ਅਦਾਲਤ ਵਿੱਚ ਪੇਸ਼ ਨਹੀਂ ਹੋਈ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ, ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 15 ਜਨਵਰੀ ਦੀ ਤਰੀਕ ਨਿਰਧਾਰਤ ਕੀਤੀ ਹੈ।

ਦੂਜੀ ਧਿਰ ਬੇਬੀ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣਾ ਸੀ। ਹਾਲਾਂਕਿ, ਉਨ੍ਹਾਂ ਦੇ ਵਕੀਲ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਏ ਅਤੇ ਪੇਸ਼ੀ ਤੋਂ ਛੋਟ ਅਤੇ ਮੁਆਫ਼ੀ ਲਈ ਇੱਕ ਹੋਰ ਅਰਜ਼ੀ ਦਾਇਰ ਕੀਤੀ।

ਪਹਿਲਾਂ ਵੀ ਲਗਾ ਚੁੱਕੀ ਹੈ ਪੇਸ਼ੀ ਤੋਂ ਛੋਟ ਦੀ ਅਰਜ਼ੀ

ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਇਸ ਅਰਜ਼ੀ ਦਾ ਬੀਬੀ ਮਹਿੰਦਰ ਕੌਰ ਦੁਆਰਾ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਪਹਿਲਾਂ ਵੀ ਕਈ ਵਾਰ ਪੇਸ਼ੀ ਤੋਂ ਛੋਟ ਲਈ ਅਰਜ਼ੀ ਦੇ ਚੁੱਕੀ ਹੈ।

ਪਹਿਲੀ ਵਾਰ, ਉਨ੍ਹਾਂ ਨੇ ਜ਼ਰੂਰੀ ਕੰਮ ਦਾ ਹਵਾਲਾ ਦਿੱਤਾ, ਜਿਸਨੂੰ ਸਵੀਕਾਰ ਕਰ ਲਿਆ ਗਿਆ। ਉਸ ਸਮੇਂ, ਲੋਕ ਸਭਾ ਸੈਸ਼ਨ ਨੂੰ ਕਾਰਨ ਦੱਸਿਆ ਗਿਆ ਸੀ, ਪਰ ਹੁਣ ਅਜਿਹਾ ਕੋਈ ਕਾਰਨ ਨਹੀਂ ਹੈ। ਉਨ੍ਹਾਂ ਨੇ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਕੰਗਨਾ ਰਣੌਤ ਦੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਅਦਾਲਤ ਵਿੱਚ ਵਿਅਕਤੀਗਤ ਤੌਰ ‘ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਜਾਵੇ।

ਕਿਸਾਨਾਂ ਅੰਦੋਲਨ ਦੇ ਸਮੇਂ ਦਾ ਹੈ ਮਾਮਲਾ

ਇਹ ਮਾਮਲਾ ਦਿੱਲੀ ਵਿੱਚ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸ਼ੁਰੂ ਹੋਇਆ ਸੀ। ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ ਰਹਿਣ ਵਾਲੀ ਬੇਬੇ ਮਹਿੰਦਰ ਕੌਰ ਨੇ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਮਹਿੰਦਰ ਕੌਰ ਦਾ ਦੋਸ਼ ਹੈ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਉਨ੍ਹਾਂ ਵਿਰੁੱਧ ਇੱਕ ਪੋਸਟ ਪਾਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਅਜਿਹੀਆਂ ਔਰਤਾਂ 100-100 ਰੁਪਏ ਲੈ ਕੇ ਵਿਰੋਧ ਪ੍ਰਦਰਸ਼ਨ ਵਿੱਚ ਆਉਂਦੀਆਂ ਹਨ।

ਕੰਗਨਾ ਰਣੌਤ ਨੇ ਹਾਲ ਹੀ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸਨੂੰ ਸਵੀਕਾਰ ਨਹੀਂ ਕੀਤਾ ਸੀ।

Loading...
Unable to load recommendations.
Follow Us
Related Stories
Sidhu Moosewala: ਅਫਸਾਨਾ ਖਾਨ ‘ਤੇ ਭੜਕੇ ਬਿੱਲਾ ਸਿੱਧੂ ਘੁੰਮਣ, ਕਿਹਾ- ‘ਪੈਸੇ ਤੇ ਸ਼ੋਹਰਤ ਲਈ ਭਰਾ ਨੂੰ ਭੁਲਾ ਦਿੱਤਾ’
ਹਰਿਆਣਵੀ ਗਾਇਕ ਦਿਲੇਰ ਖਰਕੀਆ ‘ਤੇ ਹਮਲੇ ਦੀ ਕੋਸ਼ਿਸ਼? ਘਰ ਦੇ ਬਾਹਰ ਗੱਡੀ ‘ਤੇ ਫਾਇਰਿੰਗ, ਚਾਰ ਨਾਮਾਂ ਨਾਲ ਜ਼ਿੰਮੇਵਾਰੀ ਲੈਣ ਦਾ ਦਾਅਵਾ
Gippy Grewal: ਬਿਜ਼ਨਸ ਕਲਾਸ ਦੀ ਸੀਟ ਲਈ ਕੀਤੀ ਪੇਮੈਂਟ, Air Canada ਨੇ ਇਕਾਨਮੀ ‘ਚ ਬਿਠਾਇਆ, ਗਿੱਪੀ ਨੇ ਦੱਸੀ ਪੂਰੀ ਕਹਾਣੀ
CBFC ਦੀ ਨਵੀਂ ਟੀਮ ਦਾ ਐਲਾਨ, 18 ਮੈਂਬਰਾਂ ‘ਚ ਪ੍ਰੀਤੀ ਜ਼ਿੰਟਾ, ਸੁਨੀਲ ਸ਼ੈੱਟੀ ਤੇ ਪੰਕਜ ਤ੍ਰਿਪਾਠੀ ਸ਼ਾਮਲ
Dadasaheb Phalke Award 2024 Winner: ਦਿੱਗਜ ਕੰਨੜ ਐਕਟਰ ਅਨੰਤ ਨਾਗ ਨੂੰ ਮਿਲੇਗਾ ਦਾਦਾਸਾਹਿਬ ਫਾਲਕੇ ਪੁਰਸਕਾਰ,ਪੀਐਮ ਮੋਦੀ ਨੇ ਦਿੱਤੀ ਵਧਾਈ
ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਚਮਕ-ਦਮਕ ਪਿੱਛੇ ਘੁੱਪ ਹਨੇਰਾ… ਗੁਲਾਬ ਸਿੱਧੂ ਤੋਂ ਮੂਸੇਵਾਲਾ ਤੱਕ… ਹਮਲਿਆਂ ਨੇ ਵਧਾਈ ਕਲਾਕਾਰਾਂ ਦੀ ਚਿੰਤਾ