AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੀਐਮ ਮੋਦੀ ਦੇ ਨਾਮ ਦਰਜ 5 ਵੱਡੇ ਰਿਕਾਰਡ, ਜਨਮਦਿਨ ‘ਤੇ ਜਾਣੋ ਉਨ੍ਹਾਂ ਦੀਆਂ ਖਾਸ ਉਪਲਬਧੀਆਂ

ਅੱਜ PM ਮੋਦੀ ਦਾ 76ਵਾਂ ਜਨਮਦਿਨ ਹੈ। ਉਨ੍ਹਾਂ ਦੇ ਨਾਮ ਕਈ ਅਜਿਹੇ ਰਿਕਾਰਡ ਦਰਜ ਹਨ, ਜੋ ਦੇਸ਼ ਦੇ ਕਿਸੇ ਵੀ ਪ੍ਰਧਾਨ ਮੰਤਰੀ ਦੇ ਨਾਮ ਨਹੀਂ ਹਨ। ਉਹ ਸਭ ਤੋਂ ਲੰਬੇ ਸਮੇਂ ਤੱਕ ਸੱਤਾ 'ਚ ਰਹਿਣ ਵਾਲੇ ਪ੍ਰਧਾਨ ਮੰਤਰੀ ਹਨ।

ਪੀਐਮ ਮੋਦੀ ਦੇ ਨਾਮ ਦਰਜ 5 ਵੱਡੇ ਰਿਕਾਰਡ, ਜਨਮਦਿਨ 'ਤੇ ਜਾਣੋ ਉਨ੍ਹਾਂ ਦੀਆਂ ਖਾਸ ਉਪਲਬਧੀਆਂ
ਪੀਐਮ ਮੋਦੀ ਦੇ ਨਾਮ ਦਰਜ 5 ਵੱਡੇ ਰਿਕਾਰਡ, ਜਨਮਦਿਨ ‘ਤੇ ਜਾਣੋ ਉਨ੍ਹਾਂ ਦੀਆਂ ਖਾਸ ਉਪਲਬਧੀਆਂ
tv9-punjabi
| Updated On: 17 Sep 2026 09:48 AM IST
Share
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ 17 ਸਤੰਬਰ ਯਾਨੀ ਅੱਜ ਦੇਸ਼ ਭਰ ‘ਚ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਇਨ੍ਹਾਂ ‘ਚ ਸਭ ਤੋਂ ਪਹਿਲਾਂ ਇਹ ਹੈ ਕਿ ਦਿੱਲੀ ਸਮੇਤ ਕਈ ਰਾਜਾਂ ‘ਚ ਸੇਵਾ ਸੰਕਲਪ ਮੁਹਿੰਮ ਚਲਾਈ ਜਾਵੇਗੀ ਤੇ ਇਸ ਦੌਰਾਨ ਸੜਕਾਂ, ਸੀਵਰੇਜ, ਸਿੱਖਿਆ ਤੇ ਬਿਜਲੀ ਸਮੇਤ ਕਈ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਪੀਐਮ ਮੋਦੀ ਦੇ ਜਨਮਦਿਨ ਨੂੰ ਖਾਸ ਬਣਾਉਣ ਲਈ ਦਿੱਲੀ ਦੇ ਕਰਤਵਯ ਪਥ ‘ਤੇ ਸਵਾ ਲੱਖ ਆਸ਼ੀਰਵਾਦ ਦੇ ਦੀਵੇ ਜਲਾਏ ਜਾਣਗੇ। ਜੇਕਰ ਪੀਐਮ ਮੋਦੀ ਦੇ ਸਿਆਸੀ ਜੀਵਨ ਦੀ ਗੱਲ ਕਰੀਏ ਤਾਂ ਅਕਤੂਬਰ 2001 ਤੋਂ ਮਈ 2014 ਤੱਕ ਉਹ ਗੁਜਰਾਤ ਦੇ ਮੁੱਖ ਮੰਤਰੀ ਰਹੇ ਹਨ ਤੇ ਉਸ ਤੋਂ ਬਾਅਦ 2014 ਤੋਂ ਹੁਣ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਦੇ ਰਹੇ ਹਨ। ਸਾਲ 2014 ‘ਚ ਪਹਿਲੀ ਵਾਰ ਲੋਕ ਸਭਾ ਚੋਣ ਜਿੱਤ ਕੇ ਉਹ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ ਤੇ ਇਹ ਸਿਲਸਿਲਾ ਹੁਣ ਤੱਕ ਜਾਰੀ ਹੈ। ਇਸ ਮੌਕੇ ਆਓ ਜਾਣਦੇ ਹਾਂ ਪੀਐਮ ਮੋਦੀ ਦੇ ਨਾਮ ਦਰਜ ਕੁਝ ਖਾਸ ਰਿਕਾਰਡਾਂ ਤੇ ਖਾਸ ਉਪਲਬਧੀਆਂ ਬਾਰੇ।

PM ਮੋਦੀ ਦੇ 5 ਵੱਡੇ ਰਿਕਾਰਡ

  • ਲਗਾਤਾਰ ਸਭ ਤੋਂ ਲੰਬੇ ਸਮੇਂ ਤੱਕ ਚੁਣੇ ਹੋਏ ਪ੍ਰਧਾਨ ਮੰਤਰੀ ਰਹਿਣ ਦਾ ਰਿਕਾਰਡ: 10 ਜੂਨ 2026 ਨੂੰ ਪ੍ਰਧਾਨ ਮੰਤਰੀ ਮੋਦੀ ਨੇ ਲਗਾਤਾਰ 4,399 ਦਿਨ ਪ੍ਰਧਾਨ ਮੰਤਰੀ ਦੇ ਅਹੁਦੇ ‘ਤੇ ਰਹਿੰਦਿਆਂ ਪੰਡਿਤ ਜਵਾਹਰਲਾਲ ਨਹਿਰੂ ਦੇ 4,398 ਦਿਨਾਂ ਦੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ। ਇਸ ਦੇ ਨਾਲ ਹੀ ਉਹ ਲਗਾਤਾਰ ਸਭ ਤੋਂ ਲੰਬੇ ਕਾਰਜਕਾਲ ਵਾਲੇ ਚੁਣੇ ਹੋਏ ਪ੍ਰਧਾਨ ਮੰਤਰੀ ਬਣ ਗਏ।
  • ਸਰਕਾਰ ਦੇ ਮੁਖੀ ਵਜੋਂ ਲੰਬਾ ਕਾਰਜਕਾਲ: 7 ਅਕਤੂਬਰ 2001 ਨੂੰ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲੀ ਸੀ ਤੇ ਉਸ ਤੋਂ ਬਾਅਦ ਹੁਣ ਤੱਕ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਕੁੱਲ ਮਿਲਾ ਕੇ ਕਰੀਬ 25 ਸਾਲ ਤੱਕ ਸਰਕਾਰ ਦੇ ਮੁਖੀ ਦੀ ਭੂਮਿਕਾ ਨਿਭਾਈ ਹੈ।
  • ਲਗਾਤਾਰ ਤਿੰਨ ਲੋਕ ਸਭਾ ਚੋਣਾਂ ‘ਚ ਸਫਲਤਾ: ਸਾਲ 2014 ਤੋਂ ਸ਼ੁਰੂ ਹੋਈਆਂ ਲਗਾਤਾਰ ਤਿੰਨ ਆਮ ਚੋਣਾਂ ‘ਚ ਨਰਿੰਦਰ ਮੋਦੀ ਨੇ ਆਪਣੀ ਪਾਰਟੀ ਅਤੇ ਗਠਜੋੜ ਦੀ ਅਗਵਾਈ ਕੀਤੀ। ਇਨ੍ਹਾਂ ਚੋਣਾਂ ਤੋਂ ਬਾਅਦ ਕੇਂਦਰ ‘ਚ ਲਗਾਤਾਰ ਤੀਜੀ ਵਾਰ ਸਰਕਾਰ ਦਾ ਗਠਨ ਹੋਇਆ। ਇਸ ਤਰ੍ਹਾਂ ਕੇਂਦਰ ‘ਚ ਲਗਾਤਾਰ ਤੀਜੀ ਵਾਰ ਸਰਕਾਰ ਬਣਾਉਣ ਦਾ ਰਿਕਾਰਡ ਉਨ੍ਹਾਂ ਦੇ ਨਾਮ ਦਰਜ ਹੋ ਗਿਆ ਹੈ।
  • ਗੁਜਰਾਤ ‘ਚ ਸਭ ਤੋਂ ਲੰਬੇ ਸਮੇਂ ਤੱਕ ਮੁੱਖ ਮੰਤਰੀ ਰਹਿਣ ਦਾ ਰਿਕਾਰਡ: ਨਰਿੰਦਰ ਮੋਦੀ ਅਕਤੂਬਰ 2001 ਤੋਂ ਮਈ 2014 ਤੱਕ ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ‘ਤੇ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਅਗਵਾਈ ‘ਚ ਭਾਜਪਾ ਨੇ ਰਾਜ ‘ਚ ਲਗਾਤਾਰ ਚੋਣੀ ਜਿੱਤ ਦਰਜ ਕੀਤੀ ਸੀ।
  • ਵਿਦੇਸ਼ੀ ਸਨਮਾਨ ਮਿਲਣ ਦਾ ਰਿਕਾਰਡ: ਪ੍ਰਧਾਨ ਮੰਤਰੀ ਮੋਦੀ ਨੂੰ ਵੱਖ-ਵੱਖ ਦੇਸ਼ਾਂ ਵੱਲੋਂ 30 ਤੋਂ ਵੱਧ ਪ੍ਰਤਿਸ਼ਠਿਤ ਸਨਮਾਨ ਦਿੱਤੇ ਜਾ ਚੁੱਕੇ ਹਨ। ਇਹ ਵਿਦੇਸ਼ੀ ਦੇਸ਼ਾਂ ਵੱਲੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੂੰ ਦਿੱਤੇ ਗਏ ਸਭ ਤੋਂ ਵੱਧ ਵਿਦੇਸ਼ੀ ਸਨਮਾਨ ਹਨ। ਇਨ੍ਹਾਂ ‘ਚ ਸਿਓਲ ਸ਼ਾਂਤੀ ਪੁਰਸਕਾਰ, ਫਿਲਿਪ ਕੋਟਲਰ ਪ੍ਰੈਜ਼ੀਡੈਂਸ਼ੀਅਲ ਐਵਾਰਡ, ਚੈਂਪੀਅਨਜ਼ ਆਫ਼ ਦ ਅਰਥ ਐਵਾਰਡ, ਅਫਗਾਨਿਸਤਾਨ ਦਾ ਸਰਵਉੱਚ ਨਾਗਰਿਕ ਸਨਮਾਨ, ਸਾਊਦੀ ਅਰਬ ਦਾ ਦੂਜਾ ਸਰਵਉੱਚ ਨਾਗਰਿਕ ਸਨਮਾਨ ਤੇ ਮਿਸਰ ਦਾ ਸਰਵਉੱਚ ਨਾਗਰਿਕ ਸਨਮਾਨ ਆਦਿ ਸ਼ਾਮਲ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...