AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜੰਮੂ-ਕਸ਼ਮੀਰ: ਅਨੰਤਨਾਗ ‘ਚ ਅੱਤਵਾਦੀ ਹਮਲਾ. ਹੈੱਡ ਕਾਂਸਟੇਬਲ ਸ਼ਹੀਦ; ਤਲਾਸ਼ੀ ਮੁਹਿੰਮ ਜਾਰੀ

J&K Terrorist Attack:ਇਸ ਘਟਨਾ 'ਚ IR ਦੀ ਤੀਜੀ ਬਟਾਲੀਅਨ ਦੇ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਮਲੇ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਫੈਲ ਗਈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਜੰਮੂ-ਕਸ਼ਮੀਰ: ਅਨੰਤਨਾਗ 'ਚ ਅੱਤਵਾਦੀ ਹਮਲਾ. ਹੈੱਡ ਕਾਂਸਟੇਬਲ ਸ਼ਹੀਦ; ਤਲਾਸ਼ੀ ਮੁਹਿੰਮ ਜਾਰੀ
tv9-punjabi
| Updated On: 22 Jul 2026 15:46 PM IST
Share

ਜੰਮੂ ਤੇ ਕਸ਼ਮੀਰ ਦੇ ਅਨੰਤਨਾਗ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਲ ਚੌਕ ਨੇੜੇ ਅੱਤਵਾਦੀ ਹਮਲੇ ‘ਚ ਇੱਕ ਕਾਂਸਟੇਬਲ ਦੀ ਮੌਤ ਹੋ ਗਈ। ਹਮਲਾਵਰ ਅੱਤਵਾਦੀ ਮੌਕੇ ਤੋਂ ਭੱਜ ਗਿਆ ਤੇ ਅੱਤਵਾਦੀਆਂ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਇਸ ਸਮੇਂ ਜਾਰੀ ਹੈ।

ਪੀਸੀਆਰ ਅਨੰਤਨਾਗ ਤੋਂ ਮਿਲੀ ਜਾਣਕਾਰੀ ਅਨੁਸਾਰ, ਦੁਪਹਿਰ 12:35 ਵਜੇ ਦੇ ਕਰੀਬ, ਅਨੰਤਨਾਗ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਲਾਲ ਚੌਕ ਦੇ ਕੋਤਵਾਲ ਗਲੀ ਖੇਤਰ ‘ਚ ਅੱਤਵਾਦੀਆਂ ਨੇ ਇੱਕ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ।

ਇਸ ਘਟਨਾ ‘ਚ IR ਦੀ ਤੀਜੀ ਬਟਾਲੀਅਨ ਦੇ ਹੈੱਡ ਕਾਂਸਟੇਬਲ ਆਸ਼ਿਕ ਹੁਸੈਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲੇ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਫੈਲ ਗਈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ। ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।

ਟੀਆਰਐਫ ਨੇ ਅਨੰਤਨਾਗ ਅੱਤਵਾਦੀ ਹਮਲੇ ਦੀ ਜ਼ਿੰਮੇਵਾਰੀ ਲਈ

ਅਧਿਕਾਰੀਆਂ ਨੇ ਦੱਸਿਆ ਕਿ ਹਵਲਦਾਰ ਆਸ਼ਿਕ ਹੁਸੈਨ ਅਮਰਨਾਥ ਯਾਤਰਾ ਲਈ ਸੁਰੱਖਿਆ ਡਿਊਟੀ ‘ਤੇ ਤਾਇਨਾਤ ਸੀ। ਲਸ਼ਕਰ-ਏ-ਤੋਇਬਾ ਨਾਲ ਸਬੰਧਤ ‘ਦਿ ਰੇਜ਼ਿਸਟੈਂਸ ਫਰੰਟ’ (ਟੀਆਰਐਫ) ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਟੀਆਰਐਫ ਦਾ ਗਠਨ ਅਗਸਤ 2019 ‘ਚ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਹੋਇਆ ਸੀ। ਟੀਆਰਐਫ ਨੂੰ ਲਸ਼ਕਰ-ਏ-ਤੋਇਬਾ ਦਾ ਇੱਕ ਫਰੰਟ ਜਾਂ ਪ੍ਰੌਕਸੀ ਸੰਗਠਨ ਮੰਨਿਆ ਜਾਂਦਾ ਹੈ।

ਅਨੰਤਨਾਗ ਦਾ ਲਾਲ ਚੌਕ: ਇੱਕ ਭੀੜ-ਭੜੱਕੇ ਵਾਲਾ ਇਲਾਕਾ

ਇਹ ਧਿਆਨ ਦੇਣ ਯੋਗ ਹੈ ਕਿ ਲਾਲ ਚੌਕ ਇਲਾਕਾ ਅਨੰਤਨਾਗ ਦਾ ਸਭ ਤੋਂ ਵੱਧ ਭੀੜ-ਭੜੱਕਾ ਵਾਲਾ ਹਿੱਸਾ ਹੈ। ਆਮ ਦਿਨਾਂ ‘ਚ ਵੀ, ਇੱਥੇ ਖਰੀਦਦਾਰਾਂ ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਸ਼੍ਰੀਨਗਰ ਦੇ ਲਾਲ ਚੌਕ ਵਾਂਗ, ਅਨੰਤਨਾਗ ਦਾ ਇਹ ਚੌਕ ਵੀ ਰਾਜਨੀਤਿਕ ਮੀਟਿੰਗਾਂ ਤੇ ਰੈਲੀਆਂ ਦਾ ਗਵਾਹ ਰਿਹਾ ਹੈ।

ਰਾਜੌਰੀ ‘ਚ ਅੱਤਵਾਦੀਆਂ ਦੁਆਰਾ ਪਹਿਲਾਂ ਘੁਸਪੈਠ ਦੀ ਕੋਸ਼ਿਸ਼

ਕੁਝ ਦਿਨ ਪਹਿਲਾਂ, ਸ਼ੱਕੀ ਅੱਤਵਾਦੀਆਂ ਨੇ ਰਾਜੌਰੀ ‘ਚ ਐਲਓਸੀ ਦੇ ਨੇੜੇ ਤਾਰਕੁੰਡੀ ਫਾਰਵਰਡ ਖੇਤਰ ‘ਚ ਘੁਸਪੈਠ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਤੋਂ ਬਾਅਦ ਫੌਜ ਤੇ ਅੱਤਵਾਦੀਆਂ ਵਿਚਕਾਰ ਗੋਲੀਬਾਰੀ ਹੋਈ ਜੋ ਲਗਭਗ ਡੇਢ ਘੰਟੇ ਤੱਕ ਚੱਲੀ। ਇਸ ਦੌਰਾਨ, ਸੁਰੱਖਿਆ ਬਲਾਂ ਨੇ ਪਹਿਲਾਂ ਸ਼ੋਪੀਆਂ’ਚ ਇੱਕ ਵੱਡੇ ਅੱਤਵਾਦ ਵਿਰੋਧੀ ਅਭਿਆਨ ਦੌਰਾਨ ਲਸ਼ਕਰ-ਏ-ਤੋਇਬਾ ਦੇ ਚੋਟੀ ਦੇ ਕਮਾਂਡਰ ਜ਼ਾਕਿਰ ਗਨਾਈ ਨੂੰ ਖਤਮ ਕਰ ਦਿੱਤਾ ਸੀ।

Source: TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...