AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦਿੱਲੀ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰੱਚ ਰਿਹਾ ਲਸ਼ਕਰ, ਟਾਰਗੇਟ ‘ਤੇ ਚਾਂਦਨੀ ਚੌਕ ਦਾ ਮੰਦਿਰ

ਖੁਫੀਆ ਇਨਪੁਟ ਤੋਂ ਬਾਅਦ ਦਿੱਲੀ ਵਿੱਚ ਵੱਡੇ ਅਤੰਕੀ ਹਮਲੇ ਦਾ ਅਲਰਟ ਜਾਰੀ ਹੋਇਆ ਹੈ। ਲਸ਼ਕਰ-ਏ-ਤੋਇਬਾ ਲਾਲ ਕਿਲਾ, ਚਾਂਦਨੀ ਚੌਕ ਅਤੇ ਪ੍ਰਮੁੱਖ ਮੰਦਿਰਾਂ ਨੂੰ IED ਧਮਾਕਿਆਂ ਨਾਲ ਨਿਸ਼ਾਨਾਂ ਬਣਾਉਣ ਦੀ ਫਿਰਾਕ ਵਿੱਚ ਹੈ। ਇਸਲਾਮਾਬਾਦ ਘਟਨਾ ਤੋਂ ਬਾਅਦ ਹੁਣ ਦਹਿਸ਼ਤਗਰਦ ਭਾਰਤ ਵਿੱਚ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਹਨ।

ਦਿੱਲੀ 'ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਰੱਚ ਰਿਹਾ ਲਸ਼ਕਰ, ਟਾਰਗੇਟ 'ਤੇ ਚਾਂਦਨੀ ਚੌਕ ਦਾ ਮੰਦਿਰ
tv9-punjabi
| Published: 21 Feb 2026 15:27 PM IST
Share

ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਦਹਿਸ਼ਤਗਰਦੀ ਹਮਲੇ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਦੇ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਖੁਫੀਆ ਸੂਤਰਾਂ ਦੇ ਮੰਨੀਏ ਤਾਂ ਲਸ਼ਕਰ ਦੇ ਅਤੰਕੀ ਲਾਲ ਕਿਲੇ ਦੇ ਨੇੜੇ ਧਮਾਕੇ ਦੀ ਸਾਜ਼ਿਸ਼ ਰੱਚ ਰਹੇ ਸਨ। ਦਹਿਸ਼ਤਗਰਦਾਂ ਦੇ ਨਿਸ਼ਾਨੇ ‘ਤੇ ਖਾਸਕਰ ਚਾਂਦਨੀ ਚੌਕ ਦਾ ਪ੍ਰਮੁੱਖ ਮੰਦਿਰ ਹੈ।

ਸੂਤਰਾਂ ਦੇ ਮੁਤਾਬਕ, ਦਹਿਸ਼ਤਗਰਦ ਸੰਗਠਨ ਲਸ਼ਕਰ-ਏ-ਤੋਇਬਾ (LeT) IED ਹਮਲੇ ਦੀ ਯੋਜਨਾ ਬਣਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ 6 ਫਰਵਰੀ ਨੂੰ ਪਾਕਿਸਤਾਨ ਦੇ ਇਸਲਾਮਾਬਾਦ ਸਥਿਤ ਇੱਕ ਮਸਜ਼ਿਦ ਵਿੱਚ ਹੋਏ ਵਿਸਫੋਟ ਤੋਂ ਬਾਅਦ ਇਹ ਸੰਗਠਨ ਭਾਰਤ ਵਿੱਚ ਇੱਕ ਵੱਡੇ ਦਹਿਸ਼ਤਗਰਦੀ ਹਮਲੇ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।

ਇਨਪੁਟ ਤੋਂ ਬਾਅਦ ਵਧਾਈ ਗਈ ਸੁਰੱਖਿਆ

ਸੁਰੱਖਿਆ ਏਜੰਸੀਆਂ ਜਿਵੇਂ ਹੀ ਇਨਪੁਟ ਮਿਲਿਆਂ ਉਹ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨੇ ਲਾਲ ਕਿਲਾ, ਚਾਂਦਨੀ ਚੌਂਕ ਅਤੇ ਨੇੜਲੇ ਧਾਰਮਿਕ ਥਾਵਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਭੀੜ- ਭੜਾਕੇ ਵਾਲੇ ਇਲਾਕੇ ਵਿੱਚ ਜਿਆਦਾ ਪੁਲਿਸ ਫੌਰਸ ਤੈਨਾਤ ਕੀਤੀ ਗਈ ਹੈ। ਦੂਜੇ ਪਾਸੇ ਸ਼ੱਕੀ ਗਤੀਵਿਧੀਆਂ ‘ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਦੀ ਮੰਨੀਏ ਤਾਂ ਲਸ਼ਕਰ ਨੇ ਦਹਿਸ਼ਤਗਰਦ ਦੇਸ ਦੇ ਵੱਡੇ ਮੰਦਿਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਖਾਸ ਤੌਰ ‘ਤੇ ਦਿੱਲੀ ਦੇ ਚਾਂਦਨੀ ਚੌਕ ਦਾ ਸ਼ਿਵ ਮੰਦਿਰ ਉਨ੍ਹਾਂ ਦੇ ਨਿਸ਼ਾਨੇ ‘ਤੇ ਹੋ ਸਕਦਾ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਸੰਭਾਵੀ ਖਤਰੇ ਨੂੰ ਦੇਖਦੇ ਹੋਇਆ ਇਸ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।

10 ਨਵੰਬਰ ਨੂੰ ਦਿੱਲੀ ਵਿੱਚ ਹੋਇਆ ਸੀ ਬਲਾਸਟ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਲਾਲ ਕਿਲ੍ਹੇ ਨੇੜੇ 10 ਨਵੰਬਰ 2025 ਨੂੰ ਸ਼ਾਮ ਦੇ ਵੇਲੇ ਇੱਕ ਬਲਾਸਟ ਹੋਇਆ ਸੀ। ਇਸ ਦੀ ਚਪੇਟ ਵਿੱਚ ਕਈ ਲੋਕ ਆਏ ਸਨ। ਇਸ ਦੇ ਨਾਲ ਹੀ ਕਈ ਗੱਡੀਆਂ ਸੜ ਕੇ ਸੁਆਹ ਹੋ ਗਈਆਂ ਸਨ। ਇਸ ਹਾਦਸੇ ਵਿੱਚ ਵੇਲੇ ਕਈ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋਏ ਸਨ। ਇਹ ਧਮਾਕਾ ਇੱਕ ਕਾਰ ਵਿੱਚ ਹੋਇਆ ਸੀ। ਧਮਾਕੇ ਤੋਂ ਪਹਿਲਾਂ ਇਹ ਕਾਰ ਕਰੀਬ 3 ਘੰਟੇ ਤੱਕ ਲਾਲ ਕਿਲਾ ਦੇ ਏਰੀਏ ਦੀ ਪਾਰਕਿੰਗ ਵਿੱਚ ਖੜ੍ਹੀ ਰਹੀ ਸੀ। ਇਸ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਕਈ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਕਈ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਸੀ।

6 ਫਰਵਰੀ ਨੂੰ ਪਾਕਿਸਤਾਨ ‘ਚ ਹੋਇਆ ਬਲਾਸਟ

ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ 6 ਫਰਵਰੀ ਨੂੰ ਸ਼ੁੱਕਰਵਾਰ ਦੀ ਨਮਾਜ਼ ਦੇ ਦੌਰਾਨ ਬਲਾਸਟ ਹੋਇਆ ਸੀ। ਇਸ ਹਮਲੇ ਵਿੱਚ ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ ਕਈ ਲੋਕ ਗੰਭੀਰ ਤੌਰ ‘ਤੇ ਜ਼ਖ਼ਮੀ ਹੋਏ ਸਨ। ਇਹ ਧਮਾਕਾ ਇਸਲਾਮਾਬਾਦ ਦੇ ਸ਼ਹਜਾਦ ਇਲਾਕੇ ਦੇ ਨੇੜੇ ਸਥਿਤ ਟੇਰਲਾਈ ਇਮਾਮ ਬਾਰਗਾਹ ਵਿੱਚ ਹੋਇਆ ਸੀ। ਇੱਥੇ ਜੁਮੇ ਦੀ ਨਮਾਜ ਅਦਾ ਕੀਤੀ ਜਾ ਰਹੀ ਸੀ। ਉਸੇ ਵੇਲੇ ਆਤਮਘਾਤੀ ਹਮਲਾਵਰ ਨੇ ਖੁਦ ਨੂੰ ਅੰਦਰ ਆਉਣ ਤੋਂ ਬਾਅਦ ਗੇਟ ਦੇ ਨੇੜੇ ਉੱਡਾ ਲਿਆ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...