AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

BRICS Summit 2026: PM ਮੋਦੀ ਨੇ ਪੁਤਿਨ ਨੂੰ ਭੇਟ ਕੀਤੀ 2000 ਸਾਲ ਪੁਰਾਣੀ ਕਿਤਾਬ, ਭਾਰਤ ਮੰਡਪਮ ‘ਚ ਦੋਵੇਂ ਨੇਤਾ ਮਿਲੇ ਗਲੇ

BRICS Summit Delhi: ਅੱਜ ਪੂਰੀ ਦੁਨੀਆ ਦੀ ਨਜ਼ਰ ਦਿੱਲੀ ਤੇ ਹੈ। BRICS Summit ਲਈ ਵਿਸ਼ਵ ਨੇਤਾ ਭਾਰਤ ਆ ਰਹੇ ਹਨ। ਰੂਸੀ ਰਾਸ਼ਟਰਪਤੀ ਪੁਤਿਨ ਅਤੇ PM ਮੋਦੀ ਦੀ ਮੁਲਾਕਾਤ ਸਭ ਤੋਂ ਖਾਸ ਹੈ।

BRICS Summit 2026: PM ਮੋਦੀ ਨੇ ਪੁਤਿਨ ਨੂੰ ਭੇਟ ਕੀਤੀ 2000 ਸਾਲ ਪੁਰਾਣੀ ਕਿਤਾਬ, ਭਾਰਤ ਮੰਡਪਮ 'ਚ ਦੋਵੇਂ ਨੇਤਾ ਮਿਲੇ ਗਲੇ
PM ਮੋਦੀ ਨੇ ਪੁਤਿਨ ਨੂੰ ਭੇਟ ਕੀਤੀ 2100 ਸਾਲ ਪੁਰਾਣੀ ਕਿਤਾਬ
tv9-punjabi
| Updated On: 11 Sep 2026 17:18 PM IST
Share

18th BRICS Summit 2026 Delhi: ਦਿੱਲੀ ਦੇ ਭਾਰਤ ਮੰਡਪਮ ਵਿੱਚ ਅੱਜ ਇਤਿਹਾਸਕ ਤਸਵੀਰ ਦੇਖਣ ਨੂੰ ਮਿਲੀ। PM ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਮੁਲਾਕਾਤ ਕੀਤੀ। ਇਸ ਦੌਰਾਨ PM ਮੋਦੀ ਨੇ ਪੁਤਿਨ ਨੂੰ ਸੰਤ ਤਿਰੂਵੱਲੁਵਰ ਦੀ ਤਮਿਲ ਕਿਤਾਬ ਦਾ ਰੂਸੀ ਅਨੁਵਾਦ ਤੋਹਫ਼ੇ ਵਜੋਂ ਦਿੱਤਾ। ਇਹ ਕਿਤਾਬ ਕਰੀਬ 2000 ਸਾਲ ਪਹਿਲਾਂ ਲਿਖੀ ਗਈ ਸੀ। ਕਿਤਾਬ ਦਿੰਦੇ ਹੋਏ PM ਮੋਦੀ ਨੇ ਪੁਤਿਨ ਨੂੰ ਕਿਹਾ ਕਿ ਇਹ ਲੋਕਾਂ ਨੂੰ ਆਪਸ ਵਿੱਚ ਜੋੜਨ ਵਾਲੀ ਕਿਤਾਬ ਹੈ, ਜਿਸ ਵਿੱਚ ਮਨੁੱਖੀ ਜੀਵਨ ਬਾਰੇ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਿਤਾਬ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਹੈ। PM ਮੋਦੀ ਨੇ ਪੁਤਿਨ ਨੂੰ ਦੱਸਿਆ ਕਿ ਉਨ੍ਹਾਂ ਲਈ ਇਸ ਦਾ ਰੂਸੀ ਭਾਸ਼ਾ ਵਿੱਚ ਅਨੁਵਾਦ ਕਰਵਾਇਆ ਗਿਆ ਹੈ। ਕਿਤਾਬ ਮਿਲਣ ਤੇ ਪੁਤਿਨ ਨੇ PM ਮੋਦੀ ਦਾ ਧੰਨਵਾਦ ਕੀਤਾ।

ਕਿਤਾਬ ਤੋਹਫ਼ੇ ਵਿੱਚ ਦੇਣ ਤੋਂ ਬਾਅਦ PM ਮੋਦੀ ਅਤੇ ਪੁਤਿਨ ਵਿਚਾਲੇ ਅਹਿਮ ਬੈਠਕ ਹੋਈ। ਕਰੀਬ 45 ਮਿੰਟ ਤੱਕ ਦੋਵੇਂ ਨੇਤਾਵਾਂ ਨੇ ਵਪਾਰ, ਪਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਮੁੱਦਿਆਂ ਤੇ ਚਰਚਾ ਕੀਤੀ।

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ BRICS ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਅਤੇ ਦੁਵੱਲੇ ਵਪਾਰ, ਨਿਵੇਸ਼ ਤੇ ਊਰਜਾ ਸਹਿਯੋਗ ਵਧਾਉਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਲਈ ਤਿੰਨ ਦਿਨਾਂ ਦੀ ਭਾਰਤ ਯਾਤਰਾ ਤੇ ਬੀਤੀ ਰਾਤ ਦਿੱਲੀ ਪਹੁੰਚੇ। ਪੁਤਿਨ ਦੇ ਨਾਲ ਇੱਕ ਉੱਚ ਪੱਧਰੀ ਵਫ਼ਦ ਵੀ ਦਿੱਲੀ ਆਇਆ ਹੈ। ਫਰਵਰੀ 2022 ਵਿੱਚ ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਪੁਤਿਨ ਰੂਸ ਤੋਂ ਬਾਹਰ ਆਯੋਜਿਤ ਕਿਸੇ BRICS ਸ਼ਿਖਰ ਸੰਮੇਲਨ ਵਿੱਚ ਖੁਦ ਹਿੱਸਾ ਲੈ ਰਹੇ ਹਨ।

ਕ੍ਰੇਮਲਿਨ ਦੇ ਬੁਲਾਰੇ ਦਿਮਿਤਰੀ ਪੇਸਕੋਵ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਦੋਵੇਂ ਪੱਖ ਬ੍ਰਹਮੋਸ ਮਿਸਾਈਲ ਨੂੰ ਅਪਗ੍ਰੇਡ ਕਰਨ ਦੀਆਂ ਸੰਭਾਵਨਾਵਾਂ ਤੇ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਰੂਸ ਭਾਰਤ ਨੂੰ ਬਾਕੀ ਰਹਿੰਦੇ S-400 ਸਿਸਟਮ ਦੇਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਸੁਖੋਈ-57 ਲੜਾਕੂ ਜਹਾਜ਼ਾਂ ਦੀ ਪ੍ਰਸਤਾਵਿਤ ਸਪਲਾਈ ਨੂੰ ਲੈ ਕੇ ਵੀ ਗੱਲਬਾਤ ਜਾਰੀ ਹੈ।

SCO ਸ਼ਿਖਰ ਸੰਮੇਲਨ ਦੌਰਾਨ ਵੀ ਮਿਲੇ ਸਨ ਮੋਦੀ-ਪੁਤਿਨ

ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਨੇ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਬਿਸ਼ਕੇਕ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (SCO) ਸ਼ਿਖਰ ਸੰਮੇਲਨ ਤੋਂ ਇਲਾਵਾ ਮੁਲਾਕਾਤ ਕੀਤੀ ਸੀ। ਇਸ ਦੌਰਾਨ PM ਮੋਦੀ ਨੇ ਯੂਕਰੇਨ ਸੰਘਰਸ਼ ਨੂੰ ਤੁਰੰਤ ਖ਼ਤਮ ਕਰਨ ਦੀ ਅਪੀਲ ਕੀਤੀ ਸੀ ਅਤੇ ਪੁਤਿਨ ਨੂੰ ਬੇਅੰਤ ਜੰਗ ਤੋਂ ਨਿਕਲ ਕੇ ਯੁੱਧ ਦੇ ਅੰਤ ਵੱਲ ਵਧਣ ਦੀ ਅਪੀਲ ਕੀਤੀ ਸੀ।

ਈਰਾਨ ਦੇ ਰਾਸ਼ਟਰਪਤੀ ਨਾਲ ਵੀ ਮਿਲਣਗੇ PM ਮੋਦੀ

ਰੂਸ ਦੇ ਰਾਸ਼ਟਰਪਤੀ ਪੁਤਿਨ ਤੋਂ ਇਲਾਵਾ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਵੀ BRICS ਸ਼ਿਖਰ ਸੰਮੇਲਨ ਵਿੱਚ ਹਿੱਸਾ ਲੈਣ ਅਤੇ ਭਾਰਤ ਨਾਲ ਦੁਵੱਲਾ ਵਪਾਰ ਵਧਾਉਣ ਤੇ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ PM ਮੋਦੀ ਨਾਲ ਗੱਲਬਾਤ ਕਰਨ ਵਾਸਤੇ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਹਨ। ਰਾਸ਼ਟਰਪਤੀ ਬਣਨ ਤੋਂ ਬਾਅਦ ਪੇਜ਼ੇਸ਼ਕੀਅਨ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਉਨ੍ਹਾਂ ਦੀ ਇਹ ਯਾਤਰਾ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਅਮਰੀਕਾ ਵੱਲੋਂ ਈਰਾਨ ਖ਼ਿਲਾਫ਼ ਨਵੇਂ ਆਰਥਿਕ ਪਾਬੰਦੀ ਵਾਲੇ ਕਦਮ ਚੁੱਕੇ ਜਾਣ ਤੋਂ ਬਾਅਦ ਪੱਛਮੀ ਏਸ਼ੀਆ ਵਿੱਚ ਤਣਾਅ ਵਧਿਆ ਹੋਇਆ ਹੈ।

ਈਰਾਨ ਦੇ ਰਾਸ਼ਟਰਪਤੀ PM ਮੋਦੀ ਨਾਲ ਦੁਵੱਲੀ ਗੱਲਬਾਤ ਕਰਨਗੇ। ਪੇਜ਼ੇਸ਼ਕੀਅਨ ਨੇ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ BRICS ਸਮੂਹ ਦੇ ਮੈਂਬਰ ਦੇਸ਼ਾਂ ਨੂੰ ਆਪਣੀ ਆਰਥਿਕ ਤਾਕਤ ਵਧਾਉਣ ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ BRICS ਦਾ ਨਵਾਂ ਬੈਂਕ ਡਾਲਰ ਤੇ ਦੇਸ਼ਾਂ ਦੀ ਨਿਰਭਰਤਾ ਘਟਾਉਣ ਅਤੇ ਅਮਰੀਕਾ ਦੇ ਦਬਦਬੇ ਨੂੰ ਕਾਇਮ ਰੱਖਣ ਦੀਆਂ ਕੋਸ਼ਿਸ਼ਾਂ ਦਾ ਮੁਕਾਬਲਾ ਕਰਨ ਲਈ ਬਣਾਇਆ ਗਿਆ ਸੀ।

Source:TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...