AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਿਠਾਰੀ ਕਾਂਡ ਦੇ ਮੁੱਖ ਆਰੋਪੀ ਰਹੇ ਸੁਰਿੰਦਰ ਕੋਲੀ ਨੇ ਕੀਤੀ ਖੁਦਕੁਸ਼ੀ, ਹਰਿਦੁਆਰ ‘ ਚ ਫਾਹਾ ਲਾ ਕੇ ਦਿੱਤੀ ਜਾਨ

Surendra Koli: ਨਿਠਾਰੀ ਕਾਂਡ ਦੇ ਮੁੱਖ ਆਰੋਪੀ ਰਹੇ ਸੁਰਿੰਦਰ ਕੋਲੀ ਦੀ ਹਰਿਦੁਆਰ ਵਿੱਚ ਮੌਤ ਹੋ ਗਈ। ਭੂਪਤਵਾਲਾ ਵਿੱਚ ਇੱਕ ਮੰਦਰ ਦੇ ਸਾਹਮਣੇ ਚਾਹ ਦੇ ਖੋਖੇ ਤੇ ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਪੁਲਿਸ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਨਿਠਾਰੀ ਕਾਂਡ ਦੇ ਮੁੱਖ ਆਰੋਪੀ ਰਹੇ ਸੁਰਿੰਦਰ ਕੋਲੀ ਨੇ ਕੀਤੀ ਖੁਦਕੁਸ਼ੀ, ਹਰਿਦੁਆਰ ' ਚ ਫਾਹਾ ਲਾ ਕੇ ਦਿੱਤੀ ਜਾਨ
ਨਿਠਾਰੀ ਕਾਂਡ ਦੇ ਸੁਰਿੰਦਰ ਕੋਲੀ ਦੀ ਮੌਤ
tv9-punjabi
| Updated On: 18 Sep 2026 14:19 PM IST
Share

ਨੋਇਡਾ ਦੇ ਬਹੁਚਰਚਿਤ ਨਿਠਾਰੀ ਕਾਂਡ ਦੇ ਮੁੱਖ ਆਰੋਪੀ ਰਹੇ ਸੁਰਿੰਦਰ ਕੋਲੀ ਦੀ ਹਰਿਦੁਆਰ ਵਿੱਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਰਿਦੁਆਰ ਦੇ ਭੂਪਤਵਾਲਾ ਇਲਾਕੇ ਵਿੱਚ ਇੱਕ ਮੰਦਰ ਦੇ ਸਾਹਮਣੇ ਚਾਹ ਦੇ ਖੋਖੇ ਤੇ ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਕੋਲੀ ਪਿਛਲੇ ਕੁਝ ਮਹੀਨਿਆਂ ਤੋਂ ਹਰਿਦੁਆਰ ਵਿੱਚ ਰਹਿ ਰਿਹਾ ਸੀ। ਉਹ ਮੂਲ ਰੂਪ ਤੋਂ ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਭਿਕਿਆਸੈਂਣ ਇਲਾਕੇ ਦਾ ਰਹਿਣ ਵਾਲਾ ਸੀ। ਪੁਲਿਸ ਫਿਲਹਾਲ ਮੌਤ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

ਹਰਿਦੁਆਰ ਪੁਲਿਸ ਮੁਤਾਬਕ, ਸ਼ਹਿਰ ਕੋਤਵਾਲੀ ਦੀ ਸਪਤ ਰਿਸ਼ੀ ਪੁਲਿਸ ਚੌਕੀ ਨੂੰ ਸੂਚਨਾ ਮਿਲੀ ਸੀ ਕਿ ਸਪਤ ਸਰੋਵਰ ਰੋਡ ਸਥਿਤ ਇੱਕ ਚਾਹ ਦੀ ਦੁਕਾਨ ਵਿੱਚ ਇੱਕ ਵਿਅਕਤੀ ਮ੍ਰਿਤਕ ਹਾਲਤ ਵਿੱਚ ਮਿਲਿਆ ਹੈ। ਪੁਲਿਸ ਟੀਮ ਮੌਕੇ ਤੇ ਪਹੁੰਚੀ ਤਾਂ ਮ੍ਰਿਤਕ ਦੀ ਪਛਾਣ ਅਲਮੋੜਾ ਦੇ ਭਿਕਿਆਸੈਂਣ ਦੇ ਪਿੰਡ ਮੰਗਰੂਖਾਲ ਵਾਸੀ ਸੁਰਿੰਦਰ ਕੋਲੀ ਵਜੋਂ ਹੋਈ। ਦੱਸਿਆ ਜਾ ਰਿਹਾ ਹੈ ਕਿ ਸੁਰਿੰਦਰ ਕੋਲੀ ਪਿਛਲੇ ਕੁਝ ਸਮੇਂ ਤੋਂ ਹਰਿਦੁਆਰ ਵਿੱਚ ਰਹਿ ਰਿਹਾ ਸੀ ਅਤੇ ਚਾਹ ਦਾ ਖੋਖਾ ਕਿਰਾਏ ਤੇ ਲੈ ਕੇ ਕਾਰੋਬਾਰ ਕਰ ਰਿਹਾ ਸੀ।

ਸ਼ੁਰੂਆਤੀ ਜਾਂਚ ਵਿੱਚ ਪੁਲਿਸ ਨੂੰ ਦੁਕਾਨ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਕਾਰਨਾਂ ਦੀ ਪੁਸ਼ਟੀ ਜਾਂਚ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ।

ਸ਼ਹਿਰ ਕੋਤਵਾਲ ਕੁੰਦਨ ਸਿੰਘ ਰਾਣਾ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਰਿੰਦਰ ਕੋਲੀ ਵਜੋਂ ਹੋਈ ਹੈ, ਜੋ ਨਿਠਾਰੀ ਮਾਮਲੇ ਵਿੱਚ ਮੁਲਜ਼ਮ ਰਹਿ ਚੁੱਕਾ ਸੀ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕਰਨ ਦੇ ਨਾਲ-ਨਾਲ ਆਸ-ਪਾਸ ਦੇ ਲੋਕਾਂ ਤੋਂ ਵੀ ਜਾਣਕਾਰੀ ਇਕੱਠੀ ਕਰਨੀ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

ਕੌਣ ਸੀ ਸੁਰਿੰਦਰ ਕੋਲੀ?

ਸੁਰਿੰਦਰ ਕੋਲੀ ਦਾ ਨਾਮ ਨੋਇਡਾ ਦੇ ਬਹੁਚਰਚਿਤ ਨਿਠਾਰੀ ਕਾਂਡ ਵਿੱਚ ਸਾਹਮਣੇ ਆਇਆ ਸੀ। ਦਰਅਸਲ, ਦਸੰਬਰ 2006 ਵਿੱਚ ਨੋਇਡਾ ਦੇ ਨਿਠਾਰੀ ਇਲਾਕੇ ਵਿੱਚ ਇੱਕ ਮਕਾਨ ਦੇ ਪਿੱਛੇ ਨਾਲੇ ਵਿੱਚੋਂ ਬੱਚਿਆਂ ਦੇ ਕੰਕਾਲ ਅਤੇ ਮਨੁੱਖੀ ਅਵਸ਼ੇਸ਼ ਮਿਲੇ ਸਨ। ਕੋਲੀ ਉਸ ਮਕਾਨ ਵਿੱਚ ਘਰੇਲੂ ਸਹਾਇਕ ਵਜੋਂ ਕੰਮ ਕਰਦਾ ਸੀ। ਮਕਾਨ ਮਾਲਕ ਮੋਨਿੰਦਰ ਸਿੰਘ ਪੰਧੇਰ ਵੀ ਇਸ ਮਾਮਲੇ ਵਿੱਚ ਆਰੋਪੀ ਰਹੇ ਸਨ। ਕੋਲੀ ਨੂੰ ਵੱਖ-ਵੱਖ ਮਾਮਲਿਆਂ ਵਿੱਚ ਆਰੋਪੀ ਠਹਿਰਾਇਆ ਗਿਆ ਸੀ ਅਤੇ ਉਸ ਨੂੰ ਮੌਤ ਦੀ ਸਜ਼ਾ ਵੀ ਸੁਣਾਈ ਗਈ ਸੀ। ਹਾਲਾਂਕਿ ਬਾਅਦ ਵਿੱਚ ਕਈ ਮਾਮਲਿਆਂ ਵਿੱਚ ਉਸ ਨੂੰ ਰਾਹਤ ਮਿਲੀ ਸੀ।

ਅਕਤੂਬਰ 2023 ਵਿੱਚ ਇਲਾਹਾਬਾਦ ਹਾਈ ਕੋਰਟ ਨੇ ਨਿਠਾਰੀ ਹੱਤਿਆਕਾਂਡ ਨਾਲ ਜੁੜੇ ਇੱਕ ਮਾਮਲੇ ਵਿੱਚ ਸੁਰਿੰਦਰ ਕੋਲੀ ਦੀ ਦੋਸ਼ਸਿੱਧੀ ਅਤੇ ਮੌਤ ਦੀ ਸਜ਼ਾ ਰੱਦ ਕਰਦਿਆਂ ਉਸ ਨੂੰ ਬਰੀ ਕਰ ਦਿੱਤਾ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਇਸਤਗਾਸਾ ਪੱਖ ਦੇ ਸਬੂਤਾਂ ਅਤੇ ਕਥਿਤ ਬਰਾਮਦਗੀ ਨੂੰ ਲੈ ਕੇ ਗੰਭੀਰ ਸਵਾਲ ਉਠਾਏ ਸਨ।

ਇਸ ਤੋਂ ਬਾਅਦ ਨਵੰਬਰ 2025 ਵਿੱਚ ਸੁਪਰੀਮ ਕੋਰਟ ਨੇ ਨਿਠਾਰੀ ਕਾਂਡ ਨਾਲ ਜੁੜੇ ਆਖਰੀ ਲੰਬਿਤ ਮਾਮਲੇ ਵਿੱਚ ਵੀ ਕੋਲੀ ਦੀ ਦੋਸ਼ਸਿੱਧੀ ਰੱਦ ਕਰ ਦਿੱਤੀ ਸੀ। ਅਦਾਲਤ ਨੇ ਉਸ ਦੀ ਕਿਊਰੇਟਿਵ ਪਟੀਸ਼ਨ ਮਨਜ਼ੂਰ ਕਰਦਿਆਂ ਕਿਹਾ ਸੀ ਕਿ ਜੇਕਰ ਉਹ ਕਿਸੇ ਹੋਰ ਮਾਮਲੇ ਵਿੱਚ ਲੋੜੀਂਦਾ ਨਹੀਂ ਹੈ ਤਾਂ ਉਸ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਤੋਂ ਬਾਅਦ ਉਸ ਦੇ ਖ਼ਿਲਾਫ਼ ਨਿਠਾਰੀ ਕਾਂਡ ਨਾਲ ਜੁੜੇ ਸਾਰੇ ਅਪਰਾਧਿਕ ਮਾਮਲੇ ਬੰਦ ਹੋ ਗਏ ਸਨ।

Source:TV9Hindi.com

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...