AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੈਨੇਡਾ ਦੇ ਓਂਟਾਰੀਓ ‘ਚ ਪੰਜਾਬੀ ਸ਼ਖਸ ‘ਤੇ ਪਤਨੀ ਦੇ ਕਤਲ ਦਾ ਆਰੋਪ, ਬੱਚਿਆਂ ਤੇ ਸੱਸ ਦੇ ਸਾਹਮਣੇ ਮਾਰਿਆ ਚਾਕੂ

Canada Murder Case: ਕੈਨੇਡਾ ਦੇ ਓਂਟਾਰੀਓ ਵਿੱਚ 41 ਸਾਲਾ ਪੰਜਾਬੀ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਪਹਿਲਾਂ ਦੋਵਾਂ ਵਿਚਾਲੇ ਕਹਾਸੁਣੀ ਹੋਈ, ਜਿਸ ਤੋਂ ਬਾਅਦ ਪਤੀ ਨੇ ਚਾਕੂ ਨਾਲ ਉਸ ਦੇ ਪੇਟ 'ਤੇ ਕਈ ਵਾਰ ਕੀਤੇ।

ਕੈਨੇਡਾ ਦੇ ਓਂਟਾਰੀਓ 'ਚ ਪੰਜਾਬੀ ਸ਼ਖਸ 'ਤੇ ਪਤਨੀ ਦੇ ਕਤਲ ਦਾ ਆਰੋਪ, ਬੱਚਿਆਂ ਤੇ ਸੱਸ ਦੇ ਸਾਹਮਣੇ ਮਾਰਿਆ ਚਾਕੂ
ਕੈਨੇਡਾ ’ਚ ਪੰਜਾਬੀ ਪਰਿਵਾਰ ’ਚ ਵਾਰਦਾਤ, ਪਤੀ ਨੇ ਪਤਨੀ ਦੇ ਚਾਕੂ ਮਾਰ ਕੇ ਕੀਤਾ ਕਤਲ Photo Credit : social media
tv9-punjabi
| Updated On: 18 Sep 2026 12:19 PM IST
Share

ਕੈਨੇਡਾ ਦੇ ਓਂਟਾਰੀਓ ਵਿੱਚ 41 ਸਾਲਾ ਪੰਜਾਬੀ ਵਿਅਕਤੀ ਨੇ ਕਥਿਤ ਤੌਰ ‘ਤੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਪਹਿਲਾਂ ਦੋਵਾਂ ਵਿਚਾਲੇ ਕਹਾਸੁਣੀ ਹੋਈ, ਜਿਸ ਤੋਂ ਬਾਅਦ ਪਤੀ ਨੇ ਚਾਕੂ ਨਾਲ ਉਸ ਦੇ ਪੇਟ ‘ਤੇ ਕਈ ਵਾਰ ਕੀਤੇ। ਵਿਅਕਤੀ ਨੇ ਆਪਣੇ ਦੋ ਬੱਚਿਆਂ ਅਤੇ ਸੱਸ ਦੇ ਸਾਹਮਣੇ ਇਸ ਘਟਨਾ ਨੂੰ ਅੰਜਾਮ ਦਿੱਤਾ। ਸਥਾਨਕ ਲੋਕਾਂ ਮੁਤਾਬਕ, ਉਨ੍ਹਾਂ ਨੇ ਪਹਿਲਾਂ ਚੀਕਣ-ਚਿਲਾਉਣ ਦੀਆਂ ਆਵਾਜ਼ਾਂ ਸੁਣੀਆਂ। ਇਸ ਤੋਂ ਬਾਅਦ ਆਰੋਪੀ ਦੇ ਘਰ ਤੋਂ ਉਸ ਦੀ ਸੱਸ ਅਤੇ ਦੋ ਬੱਚਿਆਂ ਨੂੰ ਡਰ ਦੇ ਮਾਰੇ ਬਾਹਰ ਭੱਜਦੇ ਹੋਏ ਦੇਖਿਆ ਗਿਆ।

ਪੁਲਿਸ ਨੂੰ ਸੂਚਨਾ ਮਿਲਣ ‘ਤੇ ਉਹ ਸਮਰਸਾਈਡ ਕਮਿਊਨਿਟੀ ਦੇ ਚੈਲਟਨ ਰੋਡ ਸਥਿਤ ਘਰ ਪਹੁੰਚੀ, ਜਿੱਥੇ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਮਿਲੀ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮੌਕੇ ਤੋਂ ਹੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਖ਼ਿਲਾਫ਼ ਸੈਕੰਡ-ਡਿਗਰੀ ਮਰਡਰ ਦਾ ਮਾਮਲਾ ਦਰਜ ਕੀਤਾ ਹੈ।

ਬੱਚਿਆਂ ਅਤੇ ਸੱਸ ਦੇ ਬਾਹਰ ਨਿਕਲਣ ਤੋਂ ਬਾਅਦ ਗੁਆਂਢੀਆਂ ਨੂੰ ਲੱਗਾ ਪਤਾ

ਇਹ ਘਟਨਾ 15 ਸਤੰਬਰ ਦੀ ਸ਼ਾਮ ਕਰੀਬ 6:25 ਵਜੇ ਦੀ ਹੈ। ਵਾਰਦਾਤ ਸਮੇਂ ਘਰ ਵਿੱਚ ਆਰੋਪੀ ਮਨਦੀਪ (41), ਉਸ ਦੀ ਪਤਨੀ, ਉਨ੍ਹਾਂ ਦੇ ਦੋ ਬੱਚੇ ਅਤੇ ਮ੍ਰਿਤਕਾ ਦੀ ਮਾਂ ਮੌਜੂਦ ਸਨ। ਘਟਨਾ ਤੋਂ ਬਾਅਦ ਦੋਵੇਂ ਬੱਚੇ ਅਤੇ ਉਨ੍ਹਾਂ ਦੀ ਨਾਨੀ ਘਬਰਾਈ ਹੋਈ ਹਾਲਤ ਵਿੱਚ ਘਰ ਤੋਂ ਬਾਹਰ ਨਿਕਲੇ। ਉਨ੍ਹਾਂ ਨੂੰ ਦੇਖ ਕੇ ਗੁਆਂਢੀਆਂ ਨੂੰ ਘਰ ਵਿੱਚ ਕੁਝ ਅਣਹੋਣੀ ਹੋਣ ਦਾ ਪਤਾ ਲੱਗਾ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ।

ਪੁਲਿਸ ਪਹੁੰਚੀ ਤਾਂ ਮਹਿਲਾ ਗੰਭੀਰ ਹਾਲਤ ਵਿੱਚ ਮਿਲੀ

ਸੂਚਨਾ ਮਿਲਣ ਤੋਂ ਕੁਝ ਹੀ ਦੇਰ ਬਾਅਦ ਪੁਲਿਸ ਟੀਮ ਚੈਲਟਨ ਰੋਡ ਸਥਿਤ ਘਰ ਪਹੁੰਚੀ। ਘਰ ਦੇ ਅੰਦਰ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹਾਲਤ ਵਿੱਚ ਮਿਲੀ। ਪੁਲਿਸ ਨੇ ਉਸ ਨੂੰ ਮੈਡੀਕਲ ਸਹਾਇਤਾ ਦਿਵਾਉਣ ਦੀ ਕੋਸ਼ਿਸ਼ ਕੀਤੀ, ਪਰ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ।

ਪਤੀ ਗ੍ਰਿਫ਼ਤਾਰ, ਸੈਕੰਡ-ਡਿਗਰੀ ਮਰਡਰ ਦਾ ਕੇਸ

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਨ ਤੋਂ ਬਾਅਦ ਮ੍ਰਿਤਕਾ ਦੇ ਪਤੀ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖ਼ਿਲਾਫ਼ ਸੈਕੰਡ-ਡਿਗਰੀ ਮਰਡਰ ਦੇ ਆਰੋਪ ਹੇਠ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਹੱਤਿਆ ਨਾਲ ਜੁੜੀਆਂ ਸਥਿਤੀਆਂ ਦੀ ਜਾਂਚ ਜਾਰੀ ਹੈ।

ਪਰਿਵਾਰ ਵਿੱਚ ਦੋ ਬੱਚੇ ਅਤੇ ਸੱਸ ਵੀ ਰਹਿੰਦੇ ਸਨ

ਗੁਆਂਢੀਆਂ ਮੁਤਾਬਕ, ਮਨਦੀਪ ਦਾ ਪਰਿਵਾਰ ਇਸੇ ਘਰ ਵਿੱਚ ਰਹਿੰਦਾ ਸੀ। ਪਰਿਵਾਰ ਵਿੱਚ ਪਤੀ-ਪਤਨੀ ਤੋਂ ਇਲਾਵਾ ਦੋ ਬੱਚੇ ਅਤੇ ਮ੍ਰਿਤਕਾ ਦੀ ਮਾਂ ਵੀ ਰਹਿੰਦੀ ਸੀ। ਪੁਲਿਸ ਨੇ ਆਰੋਪੀ ਦੀ ਤਸਵੀਰ ਜਾਰੀ ਨਹੀਂ ਕੀਤੀ ਹੈ। ਹੱਤਿਆ ਦੇ ਪਿੱਛੇ ਕੀ ਕਾਰਨ ਸੀ ਅਤੇ ਵਾਰਦਾਤ ਤੋਂ ਪਹਿਲਾਂ ਘਰ ਵਿੱਚ ਕੀ ਹੋਇਆ, ਇਸ ਬਾਰੇ ਜਾਣਕਾਰੀ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਲੰਡਨ ਵਿੱਚ ਇਸ ਸਾਲ ਹੱਤਿਆ ਦੀ ਚੌਥੀ ਘਟਨਾ

ਲੰਡਨ ਪੁਲਿਸ ਮੁਤਾਬਕ, ਸ਼ਹਿਰ ਵਿੱਚ ਇਸ ਸਾਲ ਹੁਣ ਤੱਕ ਹੱਤਿਆ ਦੀ ਇਹ ਚੌਥੀ ਘਟਨਾ ਹੈ। ਉੱਥੇ ਹੀ ਸਥਾਨਕ ਜਾਣਕਾਰੀ ਮੁਤਾਬਕ, ਇਸ ਸਾਲ ਇਲਾਕੇ ਵਿੱਚ ਮਹਿਲਾ ਦੀ ਹੱਤਿਆ ਦਾ ਇਹ ਪਹਿਲਾ ਮਾਮਲਾ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਪੰਜਾਬੀ ਭਾਈਚਾਰੇ ਵਿੱਚ ਵੀ ਚਿੰਤਾ ਦਾ ਮਾਹੌਲ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...