AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ, ਦੋਵੇਂ NSA ‘ਚ ਕੱਟ ਚੱਕੇ ਹਨ ਜੇਲ੍ਹ

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਤੋਂ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਤੋਂ ਐਲਾਲ ਕੀਤਾ ਗਿਆ ਹੈ।

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 5 ਹੋਰ ਉਮੀਦਵਾਰਾਂ ਦਾ ਐਲਾਨ, ਦੋਵੇਂ NSA 'ਚ ਕੱਟ ਚੱਕੇ ਹਨ ਜੇਲ੍ਹ
lalit-sharma
| Updated On: 24 Aug 2026 15:36 PM IST
Share

ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਾਰਟੀ, ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਦਲਜੀਤ ਸਿੰਘ ਕਲਸੀ ਨੂੰ ਅੰਮ੍ਰਿਤਸਰ ਦੀ ਅਜਨਾਲਾ ਸੀਟ ਤੋਂ ਨਾਮਜ਼ਦ ਕੀਤਾ ਗਿਆ ਹੈ, ਜਦੋਂ ਕਿ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਮੋਗਾ ਸੀਟ ਤੋਂ ਐਲਾਲ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਦੋਵੇਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਜੇਲ੍ਹ ਦੀ ਸਜ਼ਾ ਕੱਟ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਗਿੱਲ ਹਲਕੇ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਕਪੂਰਥਲਾ ਤੋਂ ਜਗਜੀਤ ਸਿੰਘ ਬਾਬਾ ਜੱਗਾ ਅਤੇ ਕੋਟਕਪੂਰਾ ਤੋਂ ਰਛਪਾਲ ਸਿੰਘ ਨੂੰ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਸਰ ਵਿੱਚ ਇਨ੍ਹਾਂ ਦੇ ਨਾਮ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਪਾਰਟੀ ਨੇ ਸਤਵੰਤ ਸਿੰਘ ਨੂੰ ਬੱਸੀ ਪਠਾਣਾ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਸਤਵੰਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ੀ ਕੇਹਰ ਸਿੰਘ ਦਾ ਪੁੱਤਰ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਨੇ ਜੇਲ੍ਹ ਤੋਂ ਚੋਣ ਜਿੱਤੀ। ਉਦੋਂ ਤੋਂ ਉਹ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੈਦ ਹਨ। ਉਹ ਇੱਕ ਵੀ ਦਿਨ ਸੰਸਦ ਦੀ ਕਾਰਵਾਈ ਵਿੱਚ ਹਿੱਸਾ ਨਹੀਂ ਲੈ ਸਕੇ। ਪਾਰਟੀ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਜੇਲ੍ਹ ਤੋਂ ਵੀ ਚੋਣ ਲੜਨਗੇ।

ਸਤਵੰਤ ਦੇ ਪਿਤਾ ਕੇਹਰ ਨੂੰ 1989 ਵਿੱਚ ਹੋਈ ਸੀ ਫਾਂਸੀ

ਸਤਵੰਤ ਸਿੰਘ ਜਿਨ੍ਹਾਂ ਨੂੰ ਅੰਮ੍ਰਿਤਪਾਲ ਦੀ ਪਾਰਟੀ ਨੇ ਬੱਸੀ ਪਠਾਣਾ ਤੋਂ ਟਿਕਟ ਦਿੱਤੀ ਹੈ। ਉਸ ਨੂੰ 6 ਜਨਵਰੀ, 1989 ਨੂੰ ਤਿਹਾੜ ਜੇਲ੍ਹ ਵਿੱਚ ਫਾਂਸੀ ਦੇ ਦਿੱਤੀ ਗਈ ਸੀ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ ਦੋ ਅੰਗ ਰੱਖਿਅਕਾਂ, ਬੇਅੰਤ ਸਿੰਘ ਅਤੇ ਸਤਵੰਤ ਸਿੰਘ ਨੇ 31 ਅਕਤੂਬਰ, 1984 ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਕੇਹਰ ਸਿੰਘ ਵੀ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਅਦਾਲਤ ਨੇ ਉਨ੍ਹਾਂ ਨੂੰ ਅਪਰਾਧਿਕ ਸਾਜ਼ਿਸ਼ ਦਾ ਦੋਸ਼ੀ ਠਹਿਰਾਇਆ ਅਤੇ ਮੌਤ ਦੀ ਸਜ਼ਾ ਸੁਣਾਈ।

ਐਮਪੀ ਅੰਮ੍ਰਿਤਪਾਲ ਹੋਵੇਗਾ ਮੁੱਖ ਮੰਤਰੀ ਚਿਹਰਾ

ਦੱਸ ਦਈਏ ਕਿ ਲਗਭਗ ਚਾਰ ਮਹੀਨੇ ਪਹਿਲਾਂ, ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਅੰਮ੍ਰਿਤਪਾਲ ਨੂੰ ਆਪਣਾ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਸੀ। ਪਾਰਟੀ ਦੇ ਆਗੂ ਪੰਜਾਬ ਵਿੱਚ ਪੰਥਕ ਮੁੱਦਿਆਂ, ਸਿੱਖ ਅਧਿਕਾਰਾਂ ਅਤੇ ਨੌਜਵਾਨਾਂ ਦੇ ਮੁੱਦਿਆਂ ‘ਤੇ ਮੁੱਖ ਧਿਆਨ ਕੇਂਦਰਿਤ ਕਰਨ ਦੀ ਮੰਗ ਕਰ ਰਹੇ ਹਨ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਜੇਲ੍ਹ ਤੋਂ, ਉਸ ਨੇ 2024 ਦੀਆਂ ਲੋਕ ਸਭਾ ਚੋਣਾਂ ਖਡੂਰ ਸਾਹਿਬ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਲੜੀਆਂ ਅਤੇ ਜਿੱਤ ਪ੍ਰਾਪਤ ਕੀਤੀ। ਵਰਤਮਾਨ ਵਿੱਚ, ਉਸ ਦੀ ਪਾਰਟੀ ਇੱਕ ਰਾਜਨੀਤਿਕ ਪਾਰਟੀ ਵਜੋਂ ਰਜਿਸਟਰਡ ਨਹੀਂ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...