AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਤਰਰਾਸ਼ਟਰੀ ਯੋਗ ਦਿਵਸ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ਾਲ ਸਮਾਗਮ, ਏਡੀਸੀ ਨੇ ਰੋਜ਼ਾਨਾ ਯੋਗ ਕਰਨ ਦੀ ਕੀਤੀ ਅਪੀਲ

ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਸਰੀਰ ਅਤੇ ਆਤਮਾ ਦਾ ਮਿਲਾਪ ਹੈ।

ਅੰਤਰਰਾਸ਼ਟਰੀ ਯੋਗ ਦਿਵਸ: ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ਾਲ ਸਮਾਗਮ, ਏਡੀਸੀ ਨੇ ਰੋਜ਼ਾਨਾ ਯੋਗ ਕਰਨ ਦੀ ਕੀਤੀ ਅਪੀਲ
lalit-sharma
| Updated On: 21 Jun 2026 13:57 PM IST
Share

ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਸਟੇਡੀਅਮ ਵਿਖੇ ਵਿਸ਼ੇਸ਼ ਯੋਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜ ਸੇਵੀਆਂ, ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਯੋਗ ਅਭਿਆਸ ਕੀਤਾ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾਕਟਰ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਬਹੁਤ ਹੀ ਵਧੀਆ ਢੰਗ ਨਾਲ ਮਨਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਸਰੀਰ ਅਤੇ ਆਤਮਾ ਦਾ ਮਿਲਾਪ ਹੈ।

ਉਨ੍ਹਾਂ ਕਿਹਾ ਕਿ ਯੋਗ ਮਨੁੱਖ ਦੇ ਮਨ ਨੂੰ ਸ਼ਾਂਤ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜੇਕਰ ਮਨ ਸਿਹਤਮੰਦ ਹੋਵੇਗਾ ਤਾਂ ਸਰੀਰ ਵੀ ਤੰਦਰੁਸਤ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ ਦੌੜ ਭਰੀ ਜ਼ਿੰਦਗੀ ਵਿੱਚ ਯੋਗ ਨੂੰ ਆਪਣੀ ਰੋਜ਼ਾਨਾ ਦੀ ਦਿਨ ਚਰਿਆ ਦਾ ਹਿੱਸਾ ਬਣਾਉਣਾ ਬਹੁਤ ਜ਼ਰੂਰੀ ਹੈ।

ਸੀਐਮ ਦੀ ਯੋਗਸ਼ਾਲਾ ਯੋਜਨਾ

ਏਡੀਸੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਸੀਐਮ ਦੀ ਯੋਗਸ਼ਾਲਾ” ਯੋਜਨਾ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਲਗਭਗ 600 ਥਾਵਾਂ ‘ਤੇ ਹਰ ਰੋਜ਼ ਯੋਗ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਯੋਗ ਨਾਲ ਜੁੜ ਰਹੇ ਹਨ।

ਸਿਹਤਮੰਦ ਸਮਾਜ ਦੀ ਸਿਰਜਣਾ

ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਯੋਗ ਅਪਣਾਉਣ ਅਤੇ ਹਰ ਰੋਜ਼ ਕੁਝ ਸਮਾਂ ਯੋਗ ਲਈ ਜ਼ਰੂਰ ਕੱਢਣ। ਇਸ ਨਾਲ ਨਾ ਸਿਰਫ਼ ਸਰੀਰਕ ਸਿਹਤ ਵਿੱਚ ਸੁਧਾਰ ਆਵੇਗਾ, ਸਗੋਂ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲੇਗੀ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਹੋ ਸਕੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...