ਨਸ਼ਿਆਂ ਖ਼ਿਲਾਫ਼ ANTF ਦੀ ਵੱਡੀ ਕਾਰਵਾਈ, ਫਿਰੋਜ਼ਪੁਰ ‘ਚ 4 ਕਥਿਤ ਨਸ਼ਾ ਤਸਕਰ ਕਾਬੂ

Updated On: 

08 Sep 2026 15:17 PM IST

ਅਧਿਕਾਰੀਆਂ ਮੁਤਾਬਕ ਦੋਵੇਂ ਮਾਮਲਿਆਂ 'ਚ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ। ਇਸ ਦੌਰਾਨ ਚਾਰਾਂ ਮੁਲਜ਼ਮਾਂ ਕੋਲੋਂ 4 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।

ਨਸ਼ਿਆਂ ਖ਼ਿਲਾਫ਼ ANTF ਦੀ ਵੱਡੀ ਕਾਰਵਾਈ, ਫਿਰੋਜ਼ਪੁਰ ਚ 4 ਕਥਿਤ ਨਸ਼ਾ ਤਸਕਰ ਕਾਬੂ

ਪੰਜਾਬ ‘ਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫਿਰੋਜ਼ਪੁਰ ‘ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਟੀਮ ਨੇ ਦੋ ਵੱਖ-ਵੱਖ ਮਾਮਲਿਆਂ ‘ਚ 4 ਕਥਿਤ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

4 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅਧਿਕਾਰੀਆਂ ਮੁਤਾਬਕ ਦੋਵੇਂ ਮਾਮਲਿਆਂ ‘ਚ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਲਈ ਗਈ। ਇਸ ਦੌਰਾਨ ਚਾਰਾਂ ਮੁਲਜ਼ਮਾਂ ਕੋਲੋਂ 4 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅੱਜ ਮਾਨਯੋਗ ਅਦਾਲਤ ‘ਚ ਪੇਸ਼ ਕੀਤਾ ਜਾ ਰਿਹਾ ਹੈ।

ਰਿਮਾਂਡ ਲੈ ਕੇ ਕੀਤੀ ਜਾਵੇਗੀ ਪੁੱਛਗਿੱਛ

ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਬਰਾਮਦ ਕੀਤੀ ਗਈ ਹੈਰੋਇਨ ਕਿੱਥੋਂ ਲਿਆਂਦੀ ਗਈ ਸੀ ਤੇ ਇਸ ਨੂੰ ਅੱਗੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।

ਡਰੋਨ ਰਾਹੀਂ ਨਸ਼ੇ ਦੀ ਸਪਲਾਈ ਦਾ ਖਦਸ਼ਾ

ਅਧਿਕਾਰੀਆਂ ਮੁਤਾਬਕ ਸਰਹੱਦ ਪਾਰੋਂ ਡਰੋਨ ਰਾਹੀਂ ਭਾਰਤੀ ਇਲਾਕੇ ‘ਚ ਨਸ਼ੇ ਦੀਆਂ ਖੇਪਾਂ ਭੇਜਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ। ਇਸ ਦੇ ਮੱਦੇਨਜ਼ਰ ਨਸ਼ਾ ਤਸਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਸੂਚਨਾ ਮਿਲਣ ‘ਤੇ ਸੁਰੱਖਿਆ ਏਜੰਸੀਆਂ ਤੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਬਾਅਦ ਨਸ਼ੇ ਦੀ ਇਸ ਖੇਪ ਨਾਲ ਜੁੜੇ ਹੋਰ ਵਿਅਕਤੀਆਂ ਤੇ ਪੂਰੀ ਸਪਲਾਈ ਚੇਨ ਬਾਰੇ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

Loading...
Unable to load recommendations.
Follow Us