AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ; ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਸਾਲ 2023 ਦਾ ਹੈ। ਸੰਗਰੂਰ ਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ) ਦੀ ਸ਼ਿਕਾਇਤ 'ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਸ਼ਿਕਾਇਤ ਦਾ ਸਬੰਧ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮੱਲਿਕਾਰਜੁਨ ਖੜਗੇ ਵੱਲੋਂ ਦਿੱਤੇ ਗਏ ਇੱਕ ਬਿਆਨ ਨਾਲ ਹੈ। ਹਿਤੇਸ਼ ਭਾਰਦਵਾਜ ਨੇ ਮਾਣਹਾਣੀ ਦਾ ਮਾਮਲਾ ਦਰਜ ਕਰਵਾਇਆ ਸੀ।

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ; ਕੀ ਹੈ ਪੂਰਾ ਮਾਮਲਾ?
kulveer-singh
| Updated On: 29 Jul 2026 09:55 AM IST
Share

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 19 ਸਤੰਬਰ, 2026 ਨੂੰ ਖ਼ੁਦ ਅਦਾਲਤ ‘ਚ ਪੇਸ਼ ਹੋ ਕੇ ਜ਼ਮਾਨਤ ਲੈਣ ਦੇ ਹੁਕਮ ਦਿੱਤੇ ਹਨ। ਅਦਾਲਤ ਵੱਲੋਂ ਖੜਗੇ ਖ਼ਿਲਾਫ਼ 15 ਹਜ਼ਾਰ ਰੁਪਏ ਦਾ ਜ਼ਮਾਨਤੀ ਵਾਰੰਟ ਜਾਰੀ ਕਰਨ ਦੇ ਆਦੇਸ਼ ਦਿੱਤਾ ਗਿਆ ਹੈ।

ਇਹ ਮਾਮਲਾ ਸਾਲ 2023 ਦਾ ਹੈ। ਸੰਗਰੂਰ ਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ) ਦੀ ਸ਼ਿਕਾਇਤ ‘ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਸ਼ਿਕਾਇਤ ਦਾ ਸਬੰਧ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮੱਲਿਕਾਰਜੁਨ ਖੜਗੇ ਵੱਲੋਂ ਦਿੱਤੇ ਗਏ ਇੱਕ ਬਿਆਨ ਨਾਲ ਹੈ। ਹਿਤੇਸ਼ ਭਾਰਦਵਾਜ ਨੇ ਮਾਣਹਾਣੀ ਦਾ ਮਾਮਲਾ ਦਰਜ ਕਰਵਾਇਆ ਸੀ।

ਕੀ ਹੈ ਮਾਮਲਾ?

ਸ਼ਿਕਾਇਤਕਰਤਾ ਹਿਤੇਸ਼ ਭਾਰਦਵਾਜ ਦਾ ਇਲਜ਼ਾਮ ਹੈ ਕਿ ਕਾਂਗਰਸ ਵੱਲੋਂ ਕਰਨਾਟਕ ਚੋਣਾਂ ਦੌਰਾਨ ਬਜਰੰਗ ਦਲ ਦੀ ਤੁਲਨਾ ਪਾਪੂਲਰ ਫਰੰਟ ਆਫ ਇੰਡੀਆ (PFI) ਤੇ ਹੋਰ ਸੰਗਠਨਾਂ ਨਾਲ ਕੀਤੀ ਗਈ, ਜਿਸ ਨਾਲ ਬਜਰੰਗ ਦਲ ਦੀ ਛਵੀ ਤੇ ਸਨਮਾਨ ਨੂੰ ਨੁਕਸਾਨ ਪਹੁੰਚਿਆ।

ਭਾਰਦਵਾਜ ਨੇ ਦਾਅਵਾ ਕੀਤਾ ਕਿ ਬਜਰੰਗ ਦਲ ਨੂੰ ਗੈਰਕਾਨੂੰਨੀ ਸੰਗਠਨਾਂ ਨਾਲ ਜੋੜਨ ਨਾਲ ਇਸ ਦੇ ਮੈਂਬਰਾਂ ਤੇ ਇਸ ਨਾਲ ਜੁੜੇ ਲੋਕਾਂ ਦੀ ਸਾਖ ਪ੍ਰਭਾਵਿਤ ਹੋਈ ਹੈ। ਉਨ੍ਹਾਂ ਅਦਾਲਤ ‘ਚ 100 ਕਰੋੜ ਰੁਪਏ ਮਾਣਹਾਣੀ ਕੇਸ ਤੇ 10 ਲੱਖ ਰੁਪਏ ਕਾਨੂੰਨੀ ਖਰਚੇ ਦੀ ਮੰਗ ਵੀ ਕੀਤੀ ਹੈ।

ਕਾਂਗਰਸ ਦੇ ਚੋਣ ਮੈਨੀਫੈਸਟੋ ਨਾਲ ਜੁੜਿਆ ਵਿਵਾਦ

ਕਰਨਾਟਕ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਮੈਨੀਫੈਸਟੋ ‘ਚ ਕਿਹਾ ਸੀ ਕਿ ਜੇਕਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਜਰੰਗ ਦਲ, ਪਾਪੂਲਰ ਫਰੰਟ ਆਫ ਇੰਡੀਆ (PFI) ਤੇ ਹੋਰ ਸੰਗਠਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਬਿਆਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਸੀ ਤੇ ਬਜਰੰਗ ਦਲ ਨਾਲ ਜੁੜੇ ਹਿਤੇਸ਼ ਭਾਰਦਵਾਜ ਨੇ ਖੜਗੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਸੀ।

ਅਗਲੀ ਸੁਣਵਾਈ ‘ਤੇ ਪੇਸ਼ੀ ਜ਼ਰੂਰੀ!

ਅਦਾਲਤ ਨੇ ਮਾਮਲੇ ਨੂੰ ਪਹਿਲਾਂ ਸਿਵਲ ਪ੍ਰਕਿਰਤੀ ਦਾ ਮੰਨਿਆ ਸੀ, ਪਰ ਹੁਣ ਇਸ ਨੂੰ ਅਪਰਾਧਿਕ (ਕ੍ਰਿਮਿਨਲ) ਮਾਮਲੇ ਵਜੋਂ ਦੇਖਿਆ ਜਾ ਰਿਹਾ ਹੈ। ਜੇਕਰ ਮੱਲਿਕਾਰਜੁਨ ਖੜਗੇ ਅਗਲੀ ਤਾਰੀਖ ‘ਤੇ ਖੁਦ ਅਦਾਲਤ ‘ਚ ਪੇਸ਼ ਨਹੀਂ ਹੁੰਦੇ ਤਾਂ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ (NBW) ਵੀ ਜਾਰੀ ਕੀਤਾ ਜਾ ਸਕਦਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...