AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਰਨਾਲਾ ਦੇ ਅਗਨੀਵੀਰ ਸਿਪਾਹੀ ਦੀ ਡਿਊਟੀ ਦੌਰਾਨ ਮੌਤ, ਅਚਾਨਕ ਪਿਆ ਦਿਲ ਦਾ ਦੌਰਾ

ਤਿਰੰਗੇ 'ਚ ਲਪੇਟਿਆ ਸਿਪਾਹੀ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਕਾਹਨੇਕੇ ਪਹੁੰਚਿਆ। ਫੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਤੇ ਫੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ, ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਬਰਨਾਲਾ ਦੇ ਅਗਨੀਵੀਰ ਸਿਪਾਹੀ ਦੀ ਡਿਊਟੀ ਦੌਰਾਨ ਮੌਤ, ਅਚਾਨਕ ਪਿਆ ਦਿਲ ਦਾ ਦੌਰਾ
ਬਰਨਾਲਾ ਦੇ ਅਗਨੀਵੀਰ ਸਿਪਾਹੀ ਦੀ ਡਿਊਟੀ ਦੌਰਾਨ ਮੌਤ, ਅਚਾਨਕ ਪਿਆ ਦਿਲ ਦਾ ਦੌਰਾ
pradeepkumar
| Updated On: 16 Aug 2026 09:21 AM IST
Share

ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਪਿੰਡ ਕਾਹਨੇ ਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ 23 ਸਾਲਾ ਅਗਨੀਵੀਰ ਸਿਪਾਹੀ ਕੁਲਵਿੰਦਰ ਸਿੰਘ ਦੀ ਫਿਰੋਜ਼ਪੁਰ ‘ਚ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕੁਲਵਿੰਦਰ ਸਿੰਘ ਤਿੰਨ ਸਾਲ ਪਹਿਲਾਂ ਫੌਜ ਦੀ 113 ਇੰਜੀਨੀਅਰ ਯੂਨਿਟ ‘ਚ ਭਰਤੀ ਹੋਇਆ ਸੀ, ਦੇਸ਼ ਦੀ ਸੇਵਾ ਕਰਦੇ ਹੋਏ ਆਪਣੇ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਦੇ ਸੁਪਨੇ ਤੋਂ ਪ੍ਰੇਰਿਤ ਸੀ। ਉਸ ਦੀ ਬੇਵਕਤੀ ਮੌਤ ਨਾਲ ਪਰਿਵਾਰ ‘ਚ ਸੋਗ ਹੈ।

ਤਿਰੰਗੇ ‘ਚ ਲਪੇਟਿਆ ਸਿਪਾਹੀ ਦਾ ਮ੍ਰਿਤਕ ਸਰੀਰ ਉਸ ਦੇ ਜੱਦੀ ਪਿੰਡ ਕਾਹਨੇਕੇ ਪਹੁੰਚਿਆ। ਫੌਜ ਅਧਿਕਾਰੀ ਲੈਫਟੀਨੈਂਟ ਸ਼ਿਵ ਲੋਚਨ ਤੇ ਫੌਜ ਦੀ ਟੁਕੜੀ ਨੇ ਉਸ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਅੰਤਿਮ ਸਲਾਮੀ ਦਿੱਤੀ। ਇਸ ਤੋਂ ਬਾਅਦ, ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।

ਪਿਤਾ ਦੀ ਭਾਵਨਾਤਮਕ ਅਪੀਲ

ਸਿਪਾਹੀ ਦੇ ਪਿਤਾ, ਜਗਸੀਰ ਸਿੰਘ ਨੇ ਦੱਸਿਆ ਕਿ ਪਰਿਵਾਰ ਬਹੁਤ ਵਿੱਤੀ ਤੰਗੀ ‘ਚ ਹੈ। ਉਸ ਦਾ ਪੁੱਤਰ ਪਰਿਵਾਰ ਦੀ ਗਰੀਬੀ ਦੂਰ ਕਰਨ ਤੇ ਘਰ ਦਾ ਗੁਜ਼ਾਰਾ ਤੋਰਨ ਲਈ ਫੌਜ ‘ਚ ਭਰਤੀ ਹੋਇਆ ਸੀ। ਉਸ ਨੇ ਦੱਸਿਆ ਕਿ ਜਦੋਂ ਉਸ ਨੂੰ ਆਪਣੇ ਪੁੱਤਰ ਦੀ ਬਿਮਾਰੀ ਦੀ ਖ਼ਬਰ ਮਿਲੀ, ਤਾਂ ਵਿੱਤੀ ਤੰਗੀ ਕਾਰਨ ਉਸ ਦੇ ਕੋਲ ਫਿਰੋਜ਼ਪੁਰ ਜਾਣ ਲਈ ਉਸ ਨੂੰ ਮਿਲਣ ਲਈ ਜਾਣ ਦਾ ਕਿਰਾਇਆ ਵੀ ਨਹੀਂ ਸੀ। ਪਰਿਵਾਰ ਰੋਜ਼ਾਨਾ ਦਿਹਾੜੀ-ਮਜ਼ਦੂਰੀ ਕਰਕੇ ਖਰਚਾ ਚਲਾਉਂਦਾ ਹੈ।

ਪਰਿਵਾਰ ਦੇ ਅਨੁਸਾਰ, ਕੁਲਵਿੰਦਰ ਸਿੰਘ ਇਕਲੌਤਾ ਕਮਾਉਣ ਵਾਲਾ ਸੀ। ਉਸ ਦੇ ਪਿੱਛੇ ਉਸ ਦੇ ਮਾਤਾ-ਪਿਤਾ ਤੇ ਇੱਕ ਛੋਟਾ ਭਰਾ ਹੈ। ਪਰਿਵਾਰ ਨੇ ਪੰਜਾਬ ਤੇ ਕੇਂਦਰ ਦੋਵਾਂ ਸਰਕਾਰਾਂ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ, ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਲਈ ਸਰਕਾਰੀ ਨੌਕਰੀ ਦੀ ਵੀ ਮੰਗ ਕੀਤੀ ਹੈ।

ਪਿੰਡ ਵਾਸੀਆਂ ਨੇ ਵੀ ਸਹਾਇਤਾ ਦੀ ਮੰਗ ਕੀਤੀ

ਇਸ ਦੁਖਦਾਈ ਘਟਨਾ ‘ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਪੰਜਾਬ ਤੇ ਕੇਂਦਰ ਸਰਕਾਰਾਂ ਸ਼ਹੀਦ ਅਗਨੀਵੀਰ ਦੇ ਪਰਿਵਾਰ ਨੂੰ ਢੁਕਵੀਂ ਵਿੱਤੀ ਸਹਾਇਤਾ ਪ੍ਰਦਾਨ ਕਰਨ। ਪਿੰਡ ਵਾਸੀਆਂ ਨੇ ਕਿਹਾ ਕਿ ਪਰਿਵਾਰ ਦੀ ਵਿੱਤੀ ਸਥਿਤੀ ਨੂੰ ਦੇਖਦੇ ਹੋਏ, ਸਰਕਾਰ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...