AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ‘ਚ ਬੰਦ ਦੀ ਕਾਲ ਦਾ ਅਸਰ, ਜਲੰਧਰ ਬਾਈਪਾਸ ‘ਤੇ ਲੰਮਾ ਜਾਮ; ਅਲਟੀਮੇਟਮ ਦੇ ਕੇ ਗ੍ਰਿਫ਼ਤਾਰੀ ਦੀ ਮੰਗ

ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ 'ਚ ਜਥੇਬੰਦੀਆਂ ਦੇ ਆਗੂਆਂ ਨੇ ਜਲੰਧਰ ਬਾਈਪਾਸ 'ਤੇ ਹਾਈਵੇ 'ਤੇ ਬੈਠ ਕੇ ਧਰਨਾ ਦਿੱਤਾ। ਧਰਨੇ ਕਾਰਨ ਹਾਈਵੇ 'ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਕਈ ਘੰਟਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਪ੍ਰਭਾਵਿਤ ਹੋਣ ਕਾਰਨ ਕਈ ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਵਾਧੂ ਸਮਾਂ ਲੱਗਿਆ।

ਲੁਧਿਆਣਾ 'ਚ ਬੰਦ ਦੀ ਕਾਲ ਦਾ ਅਸਰ, ਜਲੰਧਰ ਬਾਈਪਾਸ 'ਤੇ ਲੰਮਾ ਜਾਮ; ਅਲਟੀਮੇਟਮ ਦੇ ਕੇ ਗ੍ਰਿਫ਼ਤਾਰੀ ਦੀ ਮੰਗ
rajinder-arora-ludhiana
| Updated On: 09 Sep 2026 14:43 PM IST
Share

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਜਥੇਬੰਦੀਆਂ ਵੱਲੋਂ ਦਿੱਤੀ ਗਈ ਲੁਧਿਆਣਾ ਬੰਦ ਦੀ ਕਾਲ ਦਾ ਮਿਲਿਆ-ਜੁਲਿਆ ਅਸਰ ਦੇਖਣ ਨੂੰ ਮਿਲਿਆ। ਜਥੇਬੰਦੀਆਂ ਵੱਲੋਂ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਗਿਆ ਸੀ। ਹਾਲਾਂਕਿ ਸ਼ਹਿਰ ਦੇ ਕਈ ਇਲਾਕਿਆਂ ‘ਚ ਦੁਕਾਨਾਂ ਖੁੱਲ੍ਹੀਆਂ ਰਹੀਆਂ, ਪਰ ਜਲੰਧਰ ਬਾਈਪਾਸ ‘ਤੇ ਧਰਨੇ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ।

ਜਲੰਧਰ ਬਾਈਪਾਸ ‘ਤੇ ਜਥੇਬੰਦੀਆਂ ਦਾ ਧਰਨਾ

ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ‘ਚ ਜਥੇਬੰਦੀਆਂ ਦੇ ਆਗੂਆਂ ਨੇ ਜਲੰਧਰ ਬਾਈਪਾਸ ‘ਤੇ ਹਾਈਵੇ ‘ਤੇ ਬੈਠ ਕੇ ਧਰਨਾ ਦਿੱਤਾ। ਧਰਨੇ ਕਾਰਨ ਹਾਈਵੇ ‘ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ ਤੇ ਰਾਹਗੀਰਾਂ ਨੂੰ ਕਈ ਘੰਟਿਆਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਆਵਾਜਾਈ ਪ੍ਰਭਾਵਿਤ ਹੋਣ ਕਾਰਨ ਕਈ ਲੋਕਾਂ ਨੂੰ ਆਪਣੇ ਮੰਜ਼ਿਲ ਤੱਕ ਪਹੁੰਚਣ ਲਈ ਵਾਧੂ ਸਮਾਂ ਲੱਗਿਆ।

ਜਥੇਬੰਦੀਆਂ ਨੇ ਪੁਲਿਸ-ਪ੍ਰਸ਼ਾਸਨ ‘ਤੇ ਚੁੱਕੇ ਸਵਾਲ, ਦਿੱਤਾ ਅਲਟੀਮੇਟਮ

ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਾ ਰਹੇ। ਆਗੂਆਂ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹੀ ਘਟਨਾ ਵਾਪਰ ਚੁੱਕੀ ਹੈ, ਪਰ ਉਸ ਮਾਮਲੇ ਵਿੱਚ ਵੀ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਪੱਸ਼ਟ ਅਲਟੀਮੇਟਮ ਦਿੰਦਿਆਂ ਕਿਹਾ ਕਿ ਜਦੋਂ ਤੱਕ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਫਿਲਹਾਲ ਬੰਦ ਦੀ ਕਾਲ ਇੱਕ ਦਿਨ ਲਈ ਦਿੱਤੀ ਗਈ ਹੈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਭਾਜਪਾ ਆਗੂ ਗੁਰਦੀਪ ਸਿੰਘ ਗੋਸ਼ਾ ਵੀ ਮੌਜੂਦ ਰਹੇ।

ਜਲਦ ਹੋਵੇਗੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ: ਪੁਲਿਸ

ਉਧਰ, ਏਡੀਸੀਪੀ ਸਮੀਰ ਵਰਮਾ ਨੇ ਕਿਹਾ ਕਿ ਧਰਨੇ ਕਾਰਨ ਟ੍ਰੈਫਿਕ ਦੀ ਸਮੱਸਿਆ ਜ਼ਰੂਰ ਪੈਦਾ ਹੋਈ ਹੈ, ਜਿਸ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਰੂਟ ਪਲਾਨ ਤਿਆਰ ਕਰਕੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀਆਂ ਹਨ। ਸੀਸੀਟੀਵੀ ਕੈਮਰਿਆਂ ਸਮੇਤ ਹੋਰ ਤਕਨੀਕੀ ਸਾਧਨਾਂ ਦੀ ਵੀ ਮਦਦ ਲਈ ਜਾ ਰਹੀ ਹੈ। ਏਡੀਸੀਪੀ ਨੇ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਥੇਬੰਦੀਆਂ ਦੇ ਆਗੂਆਂ ਨਾਲ ਵੀ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਸਥਿਤੀ ਨੂੰ ਸ਼ਾਂਤੀਪੂਰਵਕ ਢੰਗ ਨਾਲ ਕਾਬੂ ਵਿੱਚ ਰੱਖਿਆ ਜਾ ਸਕੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...