AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਦਾ ਅੱਜ ਤੋਂ ਤਿੰਨ ਦਿਨਾਂ ਦੌਰਾ, ਚੰਡੀਗੜ੍ਹ ਤੋਂ ਹੋਵੇਗੀ ਸ਼ੁਰੂਆਤ

ਪਾਰਟੀ ਮੁਤਾਬਕ ਦੌਰੇ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਸਮੀਖਿਆ ਕੀਤੀ ਜਾਵੇਗੀ। ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਸੰਗਠਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾਵੇਗਾ। ਜਿੱਥੇ ਵੀ ਕਮੀਆਂ ਸਾਹਮਣੇ ਆਉਣਗੀਆਂ, ਉਨ੍ਹਾਂ ਨੂੰ ਦੂਰ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।

ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਦਾ ਅੱਜ ਤੋਂ ਤਿੰਨ ਦਿਨਾਂ ਦੌਰਾ, ਚੰਡੀਗੜ੍ਹ ਤੋਂ ਹੋਵੇਗੀ ਸ਼ੁਰੂਆਤ
ਪੰਜਾਬ ਭਾਜਪਾ ਇੰਚਾਰਜ ਸਤੀਸ਼ ਪੂਨੀਆ ਦਾ ਅੱਜ ਤੋਂ ਤਿੰਨ ਦਿਨਾਂ ਦੌਰਾ
ramandeep
| Published: 31 Aug 2026 10:05 AM IST
Share

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪੰਜਾਬ ਸੂਬਾ ਇੰਚਾਰਜ ਬਣਨ ਤੋਂ ਬਾਅਦ ਡਾ. ਸਤੀਸ਼ ਪੂਨੀਆ ਪਹਿਲੀ ਵਾਰ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਉਹ 31 ਅਗਸਤ ਤੋਂ 2 ਸਤੰਬਰ ਤੱਕ ਤਿੰਨ ਦਿਨਾਂ ਲਈ ਪੰਜਾਬ ‘ਚ ਰਹਿਣਗੇ। ਇਸ ਦੌਰਾਨ ਉਹ ਚੰਡੀਗੜ੍ਹ, ਜਲੰਧਰ ਤੇ ਅੰਮ੍ਰਿਤਸਰ ‘ਚ ਪਾਰਟੀ ਦੇ ਆਗੂਆਂ ਅਤੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗਾਂ ਕਰਨਗੇ।

ਪਾਰਟੀ ਮੁਤਾਬਕ ਦੌਰੇ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਦੀ ਸਮੀਖਿਆ ਕੀਤੀ ਜਾਵੇਗੀ। ਬੂਥ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਸੰਗਠਨ ਦੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾਵੇਗਾ। ਜਿੱਥੇ ਵੀ ਕਮੀਆਂ ਸਾਹਮਣੇ ਆਉਣਗੀਆਂ, ਉਨ੍ਹਾਂ ਨੂੰ ਦੂਰ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ।

ਚੰਡੀਗੜ੍ਹ ਤੋਂ ਹੋਵੇਗੀ ਦੌਰੇ ਦੀ ਸ਼ੁਰੂਆਤ

ਸਤੀਸ਼ ਪੂਨੀਆ ਦੇ ਦੌਰੇ ਦੀ ਸ਼ੁਰੂਆਤ 31 ਅਗਸਤ ਨੂੰ ਚੰਡੀਗੜ੍ਹ ਤੋਂ ਹੋਵੇਗੀ। ਉਹ ਸੈਕਟਰ-37 ਸਥਿਤ ਭਾਜਪਾ ਪੰਜਾਬ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ। ਇਸ ਤੋਂ ਬਾਅਦ ਉਹ ਪਾਰਟੀ ਦੀ ਸੋਸ਼ਲ ਮੀਡੀਆ, ਆਈਟੀ ਤੇ ਮੀਡੀਆ ਟੀਮਾਂ ਨਾਲ ਵੱਖ-ਵੱਖ ਮੀਟਿੰਗਾਂ ਕਰਨਗੇ।

ਦਿਨ ਦੇ ਅੰਤ ‘ਚ ਸੂਬਾ ਕੋਰ ਕਮੇਟੀ ਨਾਲ ਅਹਿਮ ਮੀਟਿੰਗ ਹੋਵੇਗੀ। ਇਸ ਦੌਰਾਨ ਪੰਜਾਬ ‘ਚ ਪਾਰਟੀ ਦੀ ਮੌਜੂਦਾ ਸਥਿਤੀ, ਸੰਗਠਨ ਦੀਆਂ ਗਤੀਵਿਧੀਆਂ ਤੇ ਭਵਿੱਖ ਦੀ ਰਣਨੀਤੀ ‘ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।

ਦੂਜੇ ਦਿਨ ਪਹੁੰਚਣਗੇ ਜਲੰਧਰ

1 ਸਤੰਬਰ ਨੂੰ ਸਤੀਸ਼ ਪੂਨੀਆ ਜਲੰਧਰ ਪਹੁੰਚਣਗੇ। ਇੱਥੇ ਉਹ ‘ਪੀਐਮ ਸੇਵਾ ਸੰਕਲਪ’ ਮੁਹਿੰਮ ਸਬੰਧੀ ਕਰਵਾਈ ਜਾ ਰਹੀ ਵਰਕਸ਼ਾਪ ‘ਚ ਹਿੱਸਾ ਲੈਣਗੇ। ਇਸ ਤੋਂ ਬਾਅਦ ਸੂਬਾ ਅਹੁਦੇਦਾਰਾਂ, ਜ਼ਿਲ੍ਹਾ ਇੰਚਾਰਜਾਂ, ਸਹਿ-ਇੰਚਾਰਜਾਂ ਤੇ ਸੂਬਾ ਜਨਰਲ ਸਕੱਤਰਾਂ ਨਾਲ ਮੀਟਿੰਗ ਕੀਤੀ ਜਾਵੇਗੀ।

ਇਨ੍ਹਾਂ ਮੀਟਿੰਗਾਂ ‘ਚ ਪਾਰਟੀ ਦੇ ਸੰਗਠਨਾਤਮਕ ਕੰਮਕਾਜ ਦੀ ਸਮੀਖਿਆ ਦੇ ਨਾਲ-ਨਾਲ ਆਉਣ ਵਾਲੀਆਂ ਗਤੀਵਿਧੀਆਂ ਤੇ ਜ਼ਮੀਨੀ ਪੱਧ ਰ’ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੀ ਰਣਨੀਤੀ ਤੇ ਚਰਚਾ ਕੀਤੀ ਜਾਵੇਗੀ।

ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ

ਦੌਰੇ ਦੇ ਆਖਰੀ ਦਿਨ 2 ਸਤੰਬਰ ਨੂੰ ਸਤੀਸ਼ ਪੂਨੀਆ ਜਲੰਧਰ ‘ਚ ਗੈਰ-ਰਸਮੀ ਮੀਟਿੰਗਾਂ ‘ਚ ਸ਼ਾਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਰਵਾਨਾ ਹੋਣਗੇ। ਇੱਥੇ ਉਹ ਭਾਜਪਾ ਦਫ਼ਤਰ ਦਾ ਦੌਰਾ ਕਰਨਗੇ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਸਤੀਸ਼ ਪੂਨੀਆ ਦਾ ਪੰਜਾਬ ਦੌਰਾ ਸੂਬਾ ਲੀਡਰਸ਼ਿਪ ਅਤ ਸੰਗਠਨਾਤਮਕ ਟੀਮਾਂ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੂਨੀਆ ਦੀ ਅਗਵਾਈ ਅਤੇ ਮਾਰਗਦਰਸ਼ਨ ਨਾਲ ਪਾਰਟੀ ਦੇ ਸੰਗਠਨ ਨੂੰ ਹਰ ਪੱਧਰ ‘ਤੇ ਹੋਰ ਮਜ਼ਬੂਤ ਕਰਨ ‘ਚ ਮਦਦ ਮਿਲੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...