AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਪਿੰਡ ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ 'ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਇਸ ਦੌਰਾਨ ਮਾਮੂਲੀ ਸੱਟ ਲੱਗਣ ਦੀ ਜਾਣਕਾਰੀ ਵੀ ਮਿਲ ਰਹੀ ਹੈ।

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਪਿੰਡ ਬਾੜੀਆਂ ਕਲਾਂ 'ਚ ਮਾਈਕ ਨਾਲ ਕੀਤਾ ਗਿਆ ਹਮਲਾ
sukhvinder-singh
| Updated On: 16 Sep 2026 15:05 PM IST
Share

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗਣ ਦੀ ਜਾਣਕਾਰੀ ਮਿਲ ਰਹੀ ਹੈ।

ਪਿੰਡ ਬਾੜੀਆਂ ਕਲਾਂ ‘ਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਦੇ ਮਾਮਲੇ ਤੋਂ ਬਾਅਦ ਮਾਹੌਲ ਪਹਿਲਾਂ ਹੀ ਤਣਾਅਪੂਰਨ ਸੀ। ਇੱਥੇ ਬਹੁਜਨ ਸਮਾਜ ਪਾਰਟੀ ਵੱਲੋਂ ਸਵੇਰ ਤੋਂ ਹੀ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਵੀ ਪ੍ਰਦਰਸ਼ਨ ਕਰਨ ਲਈ ਮੌਕੇ ‘ਤੇ ਪਹੁੰਚੇ ਤਾਂ ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ।

ਘਟਨਾ ਸਥਾਨ ‘ਤੇ ਵਿਜੇ ਸਾਂਪਲਾ ਤੋਂ ਇਲਾਵਾ ਪੰਜਾਬ ਭਾਜਪਾ ਐਸਸੀ ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਤੇ ਹੁਸ਼ਿਆਰਪੁਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਪਹੁੰਚੇ ਸਨ।

ਵਰਕਰਾਂ ਵਿਚਕਾਰ ਧੱਕਾ-ਮੁੱਕੀ, ਸਾਂਪਲਾ ‘ਤੇ ਮਾਈਕ ਨਾਲ ਹਮਲਾ

ਮੁੱਢਲੀ ਜਾਣਕਾਰੀ ਮੁਤਾਬਕ ਵਿਜੇ ਸਾਂਪਲਾ ਧਰਨਾ ਸਥਾਨ ‘ਤੇ ਪਹੁੰਚ ਕੇ ਮਾਈਕ ‘ਚ ਕੁਝ ਬੋਲਣ ਲੱਗੇ ਤਾਂ ਕੁਝ ਲੋਕਾਂ ਨੇ ਇਸ ‘ਤੇ ਇਤਰਾਜ਼ ਜਤਾਇਆ। ਉਨ੍ਹਾਂ ਵੱਲੋਂ ਸਾਂਪਲਾ ਤੋਂ ਮਾਈਕ ਖੋਹਣ ਦੀ ਕੋਸ਼ਿਸ਼ ਕੀਤੀ ਗਈ। ਦੇਖਦੇ ਹੀ ਦੇਖਦੇ ਭਾਜਪਾ ਤੇ ਬਸਪਾ ਵਰਕਰਾਂ ਵਿਚਾਲੇ ਧੱਕਾ-ਮੁੱਕੀ ਹੋਣ ਲੱਗੀ। ਇਸ ਝੜਪ ਦੌਰਾਨ ਵਿਜੇ ਸਾਂਪਲਾ ‘ਤੇ ਮਾਈਕ ਨਾਲ ਹਮਲਾ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਇਸ ਕਾਰਨ ਉਨ੍ਹਾਂ ਨੂੰ ਖਰੋਚਾਂ ਤੇ ਸੱਟਾਂ ਲੱਗੀਆਂ ਹਨ। ਘਟਨਾ ਤੋਂ ਬਾਅਦ ਪਿੰਡ ‘ਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਮੌਕੇ ‘ਤੇ ਮੌਜੂਦ ਹੈ। ਮਾਮਲੇ ਨੂੰ ਲੈ ਕੇ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ‘ਤੇ ਇਲਜ਼ਾਮ ਲਗਾਏ ਜਾ ਰਹੇ ਹਨ।

ਕੀ ਬੋਲੇ ਸਾਂਪਲਾ?

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਵਿਜੇ ਸਾਂਪਲਾ ਨੇ ਦੱਸਿਆ ਕਿ ਉਹ ਮੀਡੀਆ ਸਾਹਮਣੇ ਆਪਣੀ ਗੱਲ ਰੱਖ ਰਹੇ ਸਨ। ਇਸ ਦੌਰਾਨ ਕੁਝ ਲੋਕ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗ ਪਏ। ਉਨ੍ਹਾਂ ਕਿਹਾ ਕਿਹਾ ਸਥਿਤੀ ਨੂੰ ਸੰਭਾਲਣ ਲਈ ਉਨ੍ਹਾਂ ਨੇ ਸਮਝਾਇਆਂ ਕਿ ਅਸੀਂ ਵੀ ਪ੍ਰਦਰਸ਼ਨ ਕਰਨ ਲਈ ਆਏ ਹਾਂ ਤੇ ਸਾਨੂੰ ਮਾਹੌਲ ਖ਼ਰਾਬ ਕਰਨ ਦੀ ਜ਼ਰੂਰਤ ਨਹੀਂ ਹੈ।

ਸਾਂਪਲਾ ਨੇ ਕਿਹਾ ਕਿ ਇਸ ਦੌਰਾਨ ਕਿਸੇ ਨੇ ਉਨ੍ਹਾਂ ਕੋਲੋਂ ਮਾਈਕ ਖੋਹ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਧੱਕਾ-ਮੁੱਕੀ ਹੋਈ। ਇਸ ਦੌਰਾਨ ਉਨ੍ਹਾਂ ‘ਤੇ ਮੂੰਹ ਤੇ ਪਿੱਠ ‘ਤੇ ਮੁੱਕਾ ਜਾਂ ਕਿਸੇ ਚੀਜ਼ ਨਾਲ ਮਾਰਿਆ ਗਿਆ। ਹਾਲਾਂਕਿ, ਉਨ੍ਹਾਂ ਕਿਹਾ ਕਿ ਕੁਝ ਗੁੰਡਿਆਂ ਵੱਲੋਂ ਮਾਹੌਲ ਖ਼ਰਾਬ ਕਰਨ ਲਈ ਅਜਿਹਾ ਕੀਤਾ ਗਿਆ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...