AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 4 ਕਿੱਲੋ ਤੋਂ ਵੱਧ ਹੈਰੋਇਨ ਸਣੇ 4 ਤਸਕਰ ਕਾਬੂ; ਕਾਰ ਤੇ 3 ਆਈਫ਼ੋਨ ਵੀ ਜ਼ਬਤ

ਫ਼ਰੀਦਕੋਟ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ 4 ਕਿੱਲੋ 29 ਗ੍ਰਾਮ ਹੈਰੋਇਨ ਸਣੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨੇ ਵਾਰਦਾਤ ਵਿੱਚ ਵਰਤੀ ਬਰੀਜ਼ਾ ਕਾਰ ਅਤੇ 3 ਆਈਫ਼ੋਨ ਵੀ ਜ਼ਬਤ ਕੀਤੇ। ਐੱਸ.ਐੱਸ.ਪੀ. ਗੁਰਬੰਸ ਸਿੰਘ ਬੈਂਸ ਮੁਤਾਬਕ ਨਸ਼ਾ ਨੈੱਟਵਰਕ ਦੇ ਅਗਲੇ-ਪਿਛਲੇ ਲਿੰਕਾਂ ਦਾ ਪਤਾ ਲਗਾਉਣ ਲਈ ਪੁਲਿਸ ਰਿਮਾਂਡ ਹਾਸਲ ਕਰ ਰਹੀ ਹੈ।

ਫ਼ਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ, 4 ਕਿੱਲੋ ਤੋਂ ਵੱਧ ਹੈਰੋਇਨ ਸਣੇ 4 ਤਸਕਰ ਕਾਬੂ; ਕਾਰ ਤੇ 3 ਆਈਫ਼ੋਨ ਵੀ ਜ਼ਬਤ
sukhjinder-sahota-faridkot
| Updated On: 07 Sep 2026 22:46 PM IST
Share

ਫ਼ਰੀਦਕੋਟ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਕਰਦਿਆਂ ਅੰਤਰ-ਜ਼ਿਲ੍ਹਾ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਸੀ.ਆਈ.ਏ. ਸਟਾਫ਼ ਦੀ ਟੀਮ ਨੇ 4 ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿੱਲੋ 29 ਗ੍ਰਾਮ ਹੈਰੋਇਨ, ਇੱਕ ਸਿਲਵਰ ਰੰਗ ਦੀ ਮਾਰੂਤੀ ਬਰੀਜ਼ਾ ਕਾਰ (ਨੰਬਰ PB-30AC-5067) ਅਤੇ 3 ਮਹਿੰਗੇ ਆਈਫ਼ੋਨ ਬਰਾਮਦ ਕੀਤੇ ਹਨ। ਇਸ ਅਹਿਮ ਪ੍ਰਾਪਤੀ ਸਬੰਧੀ ਵੇਰਵੇ ਐੱਸ.ਐੱਸ.ਪੀ. ਫ਼ਰੀਦਕੋਟ ਸ਼੍ਰੀ ਗੁਰਬੰਸ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਂਝੇ ਕੀਤੇ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖ਼ਤ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਹਰੀਕੇ ਕਲਾਂ (ਥਾਣਾ ਬਰੀਵਾਲਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਅਤੇ ਕੋਟਕਪੂਰਾ ਦੇ ਮੋਗਾ ਰੋਡ, ਨਾਨਕ ਨਗਰੀ (ਗਲੀ ਨੰਬਰ 06) ਦੇ ਵਾਸੀ ਮਨਵੀਰ ਸਿੰਘ ਉਰਫ਼ ਹਨੀ, ਪ੍ਰਵੇਸ਼ ਪੁੱਤਰ ਰੌਸ਼ਨ ਲਾਲ ਅਤੇ ਵਾਸੂ ਬਿਰਲਾ ਪੁੱਤਰ ਵਿਨੋਦ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਚਾਰਾਂ ਮੁਲਜ਼ਮਾਂ ਕੋਲੋਂ ਹੈਰੋਇਨ ਦੀ ਵੱਡੀ ਖੇਪ, ਵਾਰਦਾਤ ‘ਚ ਵਰਤੀ ਗਈ ਗੱਡੀ ਅਤੇ ਤਿੰਨ ਮੋਬਾਈਲ ਫ਼ੋਨ ਕਾਨੂੰਨੀ ਪ੍ਰਕਿਰਿਆ ਅਧੀਨ ਜ਼ਬਤ ਕਰ ਲਏ ਹਨ।

ਖ਼ੁਫ਼ੀਆ ਸੂਚਨਾ ਅਤੇ ਸਖ਼ਤ ਨਿਗਰਾਨੀ ਦਾ ਨਤੀਜਾ: SSP

ਐੱਸ.ਐੱਸ.ਪੀ. ਫ਼ਰੀਦਕੋਟ ਸ਼੍ਰੀ ਗੁਰਬੰਸ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਾਮਯਾਬੀ ਬਿਹਤਰੀਨ ਯੋਜਨਾਬੰਦੀ, ਪੁਖ਼ਤਾ ਖ਼ੁਫ਼ੀਆ ਜਾਣਕਾਰੀ, ਲਗਾਤਾਰ ਚੌਕਸੀ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਸਦਕਾ ਸੰਭਵ ਹੋਈ ਹੈ। ਮੁੱਢਲੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮਾਂ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਰਿਹਾ ਹੈ। ਮੁਲਜ਼ਮ ਵਾਸੂ ਬਿਰਲਾ ਖ਼ਿਲਾਫ਼ ਥਾਣਾ ਸਿਟੀ ਕੋਟਕਪੂਰਾ ਵਿਖੇ ਪਹਿਲਾਂ ਹੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਇੱਕ ਕੇਸ ਦਰਜ ਹੈ, ਜਦਕਿ ਸੰਦੀਪ ਸਿੰਘ ਉਰਫ਼ ਸੀਪਾ ਵਿਰੁੱਧ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਥਾਣਿਆਂ ਵਿੱਚ ਨਸ਼ਾ ਤਸਕਰੀ ਦੇ 3 ਮੁਕੱਦਮੇ ਦਰਜ ਹਨ।

ਬੰਦ ਪਏ ਪੈਟਰੋਲ ਪੰਪ ਨੇੜਿਓਂ ਇਸ ਤਰ੍ਹਾਂ ਦਬੋਚੇ ਮੁਲਜ਼ਮ

ਪੁਲਿਸ ਕਾਰਵਾਈ ਦੇ ਵੇਰਵੇ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ 05 ਸਤੰਬਰ 2026 ਨੂੰ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਸਬ-ਇੰਸਪੈਕਟਰ ਹਾਕਮ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਥਾਣਾ ਸਦਰ ਕੋਟਕਪੂਰਾ ਦੇ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਗਸ਼ਤ ਦੌਰਾਨ ਜਦੋਂ ਟੀਮ ਪਿੰਡ ਜਲਾਲੇਆਣਾ, ਦੁਆਰੇਆਣਾ ਅਤੇ ਵਾਂਦਰ ਜਟਾਣਾ ਤੋਂ ਹੁੰਦੀ ਹੋਈ ਮੁੱਖ ਮੋਗਾ-ਸ੍ਰੀ ਮੁਕਤਸਰ ਸਾਹਿਬ ਰੋਡ ਉੱਤੇ ਪਿੰਡ ਖਾਰਾ ਦੇ ਰਕਬੇ ਵਿੱਚ ਪੁੱਜੀ ਤਾਂ ਉੱਥੇ ਇੱਕ ਬੰਦ ਪਏ ਖੰਡਰਨੁਮਾ ਪੈਟਰੋਲ ਪੰਪ ਨੇੜੇ ਸ਼ੱਕੀ ਹਾਲਤ ਵਿੱਚ ਖੜ੍ਹੀ ਸਿਲਵਰ ਰੰਗ ਦੀ ਬਰੀਜ਼ਾ ਕਾਰ ਦਿਖਾਈ ਦਿੱਤੀ। ਪੁਲਿਸ ਗੱਡੀ ਨੂੰ ਵੇਖਦਿਆਂ ਹੀ ਕਾਰ ਕੋਲ ਮੌਜੂਦ ਚਾਰੇ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਮੌਕੇ ਤੋਂ ਭੱਜਣ ਲੱਗੇ, ਪਰ ਮੁਸਤੈਦ ਪੁਲਿਸ ਟੀਮ ਨੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਮੌਕੇ ‘ਤੇ ਹੀ ਦਬੋਚ ਲਿਆ।

ਡੀ.ਐੱਸ.ਪੀ. ਦੀ ਹਾਜ਼ਰੀ ‘ਚ ਤਲਾਸ਼ੀ ਦੌਰਾਨ ਬਰਾਮਦ ਹੋਈ ਹੈਰੋਇਨ

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੀ.ਐੱਸ.ਪੀ. ਜਗਤਾਰ ਸਿੰਘ (CAW) ਮੌਕੇ ‘ਤੇ ਪਹੁੰਚੇ। ਉਨ੍ਹਾਂ ਦੀ ਮੌਜੂਦਗੀ ਵਿੱਚ ਨਿਯਮਾਂ ਅਨੁਸਾਰ ਲਈ ਗਈ ਤਲਾਸ਼ੀ ਦੌਰਾਨ ਕਾਰ ਵਿੱਚੋਂ 4 ਕਿੱਲੋ 29 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਵੱਲੋਂ ਮੌਕੇ ਤੋਂ ਹੀ ਕਾਰ ਸਮੇਤ ਸਾਰਾ ਸਾਮਾਨ ਕਬਜ਼ੇ ਵਿੱਚ ਲੈ ਲਿਆ ਗਿਆ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਹੈਰੋਇਨ ਦੀ ਇਹ ਵੱਡੀ ਖੇਪ ਕਿੱਥੋਂ ਲਿਆਂਦੀ ਗਈ ਸੀ, ਇਸ ਦੀ ਸਪਲਾਈ ਅੱਗੇ ਕਿੱਥੇ ਹੋਣੀ ਸੀ ਅਤੇ ਇਸ ਨਸ਼ਾ ਤਸਕਰੀ ਗਿਰੋਹ ਨਾਲ ਹੋਰ ਕਿਹੜੇ-ਕਿਹੜੇ ਸਮੱਗਲਰ ਜੁੜੇ ਹੋਏ ਹਨ।

ਐੱਸ.ਐੱਸ.ਪੀ. ਫ਼ਰੀਦਕੋਟ ਨੇ ਦੁਹਰਾਇਆ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਤਸਕਰਾਂ ਦੇ ਪੂਰੇ ਨੈੱਟਵਰਕ ਨੂੰ ਤੋੜਨ ਲਈ ਵਚਨਬੱਧ ਹੈ। ਗ਼ੈਰ-ਕਾਨੂੰਨੀ ਧੰਦਿਆਂ ਵਿੱਚ ਲੱਗੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21(ਸੀ), 61, 85 ਅਧੀਨ ਮੁਕੱਦਮਾ ਨੰਬਰ 218 ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...