AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਕਿਸਾਨਾਂ ਦੇ ਦਬਾਅ ਤੋਂ ਬਾਅਦ ਸਰਕਾਰ ਵੱਲੋਂ 4 ਸਤੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਇਸ ਨੂੰ ਆਪਣੇ ਸੰਘਰਸ਼ ਦੀ ਵੱਡੀ ਪ੍ਰਾਪਤੀ ਦੱਸਿਆ ਹੈ। ਹਾਲਾਂਕਿ, ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਾਲ ਗੱਲਬਾਤ ਦਾ ਸੱਦਾ ਮਿਲਣ ਦੇ ਬਾਵਜੂਦ ਕਿਸਾਨਾਂ ਦਾ ਸੰਘਰਸ਼ ਖ਼ਤਮ ਨਹੀਂ ਹੋਇਆ।

ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ
ਖਨੌਰੀ ਬਾਰਡਰ ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ
kulveer-singh
| Updated On: 19 Aug 2026 14:32 PM IST
Share

ਖਨੌਰੀ ਬਾਰਡਰ ‘ਤੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਮੋਰਚਾ ਕਿਸਾਨਾਂ ਨੇ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਕਿਸਾਨ ਹੁਣ ਘਰ ਵਾਪਸ ਜਾਣਗੇ। ਉਨ੍ਹਾਂ ਕਿਹਾ ਕਿ 4 ਸਤੰਬਰ ਨੂੰ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਮਿਲਿਆ ਹੈ ਤੇ ਇਸ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

4 ਸਤੰਬਰ ਨੂੰ ਸਰਕਾਰ ਨਾਲ ਗੱਲਬਾਤ

ਕਿਸਾਨਾਂ ਦੇ ਦਬਾਅ ਤੋਂ ਬਾਅਦ ਸਰਕਾਰ ਵੱਲੋਂ 4 ਸਤੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਇਸ ਨੂੰ ਆਪਣੇ ਸੰਘਰਸ਼ ਦੀ ਵੱਡੀ ਜਿੱਤ ਦੱਸਿਆ ਹੈ। ਹਾਲਾਂਕਿ, ਆਗੂਆਂ ਨੇ ਐਲਾਨ ਕੀਤਾ ਹੈ ਕਿ ਸਰਕਾਰ ਨਾਲ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਸਿਰਫ਼ ਮੋਰਚਾ ਖ਼ਤਮ ਹੋਇਆ ਹੈ ਤੇ ਕਿਸਾਨਾਂ ਦਾ ਸੰਘਰਸ਼ ਅਜੇ ਖ਼ਤਮ ਨਹੀਂ ਹੋਇਆ ਹੈ।

51 ਕਿਸਾਨਾਂ ਦੇ ਦਿੱਲੀ ਕੂਚ ਤੋਂ ਬਾਅਦ ਬਣਿਆ ਹੋਇਆ ਸੀ ਤਣਾਅ

ਕਿਸਾਨ 16 ਅਗਸਤ ਤੋਂ ਹੀ ਖਨੌਰੀ ਬਾਰਡਰ ‘ਤੇ ਡਟੇ ਹੋਏ ਸਨ। 51 ਕਿਸਾਨਾਂ ਨੇ ਦਿੱਲੀ ਵੱਲ ਪੈਦਲ ਕੂਚ ਕਰਨ ਦਾ ਐਲਾਨ ਕੀਤਾ ਸੀ। ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਖਨੌਰੀ ਬਾਰਡਰ ਤੇ ਰੋਕਣ ਤੋਂ ਬਾਅਦ ਕਿਸਾਨਾਂ ਨੇ ਉੱਥੇ ਹੀ ਮੋਰਚਾ ਲਗਾ ਦਿੱਤਾ ਸੀ।

ਹੁਣ, ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਣ ਤੋਂ ਬਾਅਦ ਮੋਰਚਾ ਫਿਲਹਾਲ ਲਈ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਹੋਣ ਵਾਲਾ ਅਰਧ-ਨਗਨ ਵਿਰੋਧ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕਿਸਾਨਾਂ ਵੱਲੋਂ ਅੱਜ ਨੰਗੇ ਧੜ ਖਨੌਰੀ ਬਾਰਡਰ ਵੱਲ ਵਧਣ ਦਾ ਪ੍ਰੋਗਰਾਮ ਸੀ।

ਟਰੇਡ ਡੀਲ ਖ਼ਿਲਾਫ਼ ਸੰਘਰਸ਼ ਰਹੇਗਾ ਜਾਰੀ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਖਨੌਰੀ ਬਾਰਡਰ ਦਾ ਮੋਰਚਾ ਖ਼ਤਮ ਹੋਇਆ ਹੈ, ਪਰ ਕਿਸਾਨਾਂ ਦੀ ਲੜਾਈ ਅਜੇ ਖ਼ਤਮ ਨਹੀਂ ਹੋਈ। 4 ਸਤੰਬਰ ਨੂੰ ਹੋਣ ਵਾਲੀ ਸਰਕਾਰ ਨਾਲ ਬੈਠਕ ਤੋਂ ਬਾਅਦ ਕਿਸਾਨ ਆਗੂ ਅਗਲੀ ਰਣਨੀਤੀ ਤੇ ਫੈਸਲਾ ਲੈਣਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਸਮੇਤ ਕਿਸਾਨਾਂ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਦੇਸ਼ ਭਰ ‘ਚ ਕਿਸਾਨ ਮਹਾਪੰਚਾਇਤਾਂ ਤੇ ਹੋਰ ਪ੍ਰੋਗਰਾਮ ਕੀਤੇ ਜਾਣਗੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...