AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਿਸਾਨ ਪ੍ਰਦਰਸ਼ਨ: ਅੱਜ ਦੁਪਹਿਰ 12 ਵਜੇ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ, ਗੱਲਬਾਤ ਨਾ ਹੋਈ ਤਾਂ ਰੋਕਣਗੇ ਰੇਲਾਂ

ਪੰਧੇਰ ਨੇ ਕਿਹਾ ਕਿ ਰੇਲਾਂ ਰੋਕਣਾ ਕਿਸੇ ਤਰ੍ਹਾਂ ਦਾ ਹੰਕਾਰ ਜਾਂ ਜ਼ਿੱਦ ਦਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਤੇ ਮੋਰਚੇ ਨੂੰ ਇਸ ਗੱਲ ਦਾ ਅਹਿਸਾਸ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਰੇਲਾਂ 'ਚ ਸਫ਼ਰ ਕਰਨ ਵਾਲੇ ਲੋਕ ਵੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਹਨ ਤੇ ਮੌਜੂਦਾ ਮਸਲੇ ਸਿੱਧੇ ਤੌਰ 'ਤੇ ਕੰਮਕਾਜੀ ਵਰਗ ਦੇ ਹੱਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਯਾਤਰੀਆਂ ਨੂੰ ਸਰਕਾਰ ਤੋਂ ਆਪਣੀਆਂ ਮੁਸ਼ਕਲਾਂ ਬਾਰੇ ਸਵਾਲ ਕਰਨ ਦੀ ਅਪੀਲ ਕੀਤੀ।

ਕਿਸਾਨ ਪ੍ਰਦਰਸ਼ਨ: ਅੱਜ ਦੁਪਹਿਰ 12 ਵਜੇ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ, ਗੱਲਬਾਤ ਨਾ ਹੋਈ ਤਾਂ ਰੋਕਣਗੇ ਰੇਲਾਂ
ਕਿਸਾਨ ਪ੍ਰਦਰਸ਼ਨ
lalit-sharma
| Updated On: 17 Sep 2026 10:01 AM IST
Share

ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ‘ਤੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਉਣ ਅਤੇ ਗੱਲਬਾਤ ਨੂੰ ਲਗਾਤਾਰ ਟਾਲਣ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 17 ਸਤੰਬਰ ਦੁਪਹਿਰ 12 ਵਜੇ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇਕਰ ਇਸ ਸਮੇਂ ਤੱਕ ਸਰਕਾਰ ਨੇ ਕਿਸਾਨ ਆਗੂਆਂ ਨਾਲ ਰਸਮੀ ਗੱਲਬਾਤ ਕਰਕੇ ਮੰਗਾਂ ਦੇ ਹੱਲ ਲਈ ਕਦਮ ਨਾ ਚੁੱਕਿਆ ਤਾਂ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ।

ਪੰਧੇਰ ਨੇ ਕਿਹਾ ਕਿ ਰੇਲਾਂ ਰੋਕਣਾ ਕਿਸੇ ਤਰ੍ਹਾਂ ਦਾ ਹੰਕਾਰ ਜਾਂ ਜ਼ਿੱਦ ਦਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਆਮ ਯਾਤਰੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਤੇ ਮੋਰਚੇ ਨੂੰ ਇਸ ਗੱਲ ਦਾ ਅਹਿਸਾਸ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਰੇਲਾਂ ‘ਚ ਸਫ਼ਰ ਕਰਨ ਵਾਲੇ ਲੋਕ ਵੀ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਸਬੰਧਤ ਹਨ ਤੇ ਮੌਜੂਦਾ ਮਸਲੇ ਸਿੱਧੇ ਤੌਰ ‘ਤੇ ਕੰਮਕਾਜੀ ਵਰਗ ਦੇ ਹੱਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਯਾਤਰੀਆਂ ਨੂੰ ਸਰਕਾਰ ਤੋਂ ਆਪਣੀਆਂ ਮੁਸ਼ਕਲਾਂ ਬਾਰੇ ਸਵਾਲ ਕਰਨ ਦੀ ਅਪੀਲ ਕੀਤੀ।

ਕਿਸਾਨਾਂ ਦੀਆਂ ਮੁੱਖ ਮੰਗਾਂ

ਪੰਧੇਰ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ‘ਚ ਮੱਕੀ, ਮੂੰਗੀ, ਬਾਸਮਤੀ, ਸਰ੍ਹੋਂ ਤੇ ਆਲੂ ਸਮੇਤ ਹੋਰ ਫਸਲਾਂ ਦੀ ਯਕੀਨੀ MSP ‘ਤੇ ਖਰੀਦ ਸ਼ਾਮਲ ਹੈ। ਇਸ ਦੇ ਨਾਲ ਹੀ ਗੰਨੇ ਦੀ ਲੰਬੇ ਸਮੇਂ ਤੋਂ ਬਕਾਇਆ ਅਦਾਇਗੀ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਗੰਨੇ ਦੇ ਭਾਅ ‘ਚ ਲੋੜੀਂਦਾ ਵਾਧਾ ਨਹੀਂ ਹੋਇਆ, ਜਦਕਿ ਬਾਜ਼ਾਰ ‘ਚ ਚੀਨੀ ਦੀਆਂ ਕੀਮਤਾਂ ਵਧ ਰਹੀਆਂ ਹਨ।

ਕਿਸਾਨ ਆਗੂ ਨੇ ਕਿਸਾਨਾਂ ਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀ ਮੰਗ ਵੀ ਦੁਹਰਾਈ। ਇਸ ਤੋਂ ਇਲਾਵਾ ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕਿਹਾ ਕਿ ਮੋਰਚੇ ਮੁਤਾਬਕ ਇਸ ਦਾ ਪ੍ਰਭਾਵ ਕਿਸਾਨਾਂ ਦੇ ਨਾਲ-ਨਾਲ ਦੁਕਾਨਦਾਰਾਂ ਅਤੇ ਛੋਟੇ ਉਦਯੋਗਾਂ ਤੇ ਵੀ ਪੈ ਸਕਦਾ ਹੈ।

ਪੰਧੇਰ ਨੇ ਨਸ਼ਿਆਂ ਦੇ ਮੁੱਦੇ ਤੇ ਪਹਿਲਾਂ ਦਿੱਤੇ ਗਏ ਮੰਗ-ਪੱਤਰਾਂ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਤੇ ਮੁੱਖ ਮੰਤਰੀ ਨੂੰ ਦਿੱਤੇ ਗਏ ਮੰਗ-ਪੱਤਰਾਂ ਤੇ ਸਰਕਾਰ ਨੂੰ ਜਵਾਬਦੇਹੀ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ 17 ਸਤੰਬਰ ਨੂੰ ਰੇਲ ਰੋਕੋ ਸ਼ੁਰੂ ਹੁੰਦਾ ਹੈ ਤਾਂ 18 ਸਤੰਬਰ ਨੂੰ ਮੋਰਚੇ ਦੀ ਜਥੇਬੰਦਕ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰੂਪਰੇਖਾ ਤੈਅ ਕੀਤੀ ਜਾਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...