AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਬਾਜਵਾ ਦਾ ਦਿਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਰਾਜ ਸਭਾ ਮੈਂਬਰ ਬਰਿੰਦਰ ਸਿੰਘ ਬਾਜਵਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਰਾਜਨੀਤਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਰਿੰਦਰ ਬਾਜਵਾ ਦੇ ਨਿਵਾਸ ਸਥਾਨ 'ਤੇ ਜਾ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਅਕਾਲੀ ਦਲ ਦੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਬਾਜਵਾ ਦਾ ਦਿਹਾਂਤ, ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ
sukhvinder-singh
| Updated On: 12 Sep 2026 16:51 PM IST
Share

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਬਾਜਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਸਨ। ਬਾਜਵਾ ਨੇ 1980 ਦੇ ਦਹਾਕੇ ਵਿੱਚ ਅਕਾਲੀ ਦਲ ਨਾਲ ਇੱਕ ਨੌਜਵਾਨ ਆਗੂ ਵਜੋਂ ਆਪਣਾ ਰਾਜਨੀਤਿਕ ਕਰੀਅਰ ਸ਼ੁਰੂ ਕੀਤਾ ਸੀ। ਉਹ 1995 ਵਿੱਚ ਹੁਸ਼ਿਆਰਪੁਰ ਹਲਕੇ ਦੇ ਪ੍ਰਧਾਨ ਚੁਣੇ ਗਏ ਸਨ।

ਉਹ 2004 ਤੋਂ 2010 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਰਹੇ। ਉਨ੍ਹਾਂ ਨੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਸੇਵਾ ਨਿਭਾਈ ਅਤੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਾਰਟੀ ਦਾ ਇੱਕ ਵੱਡਾ ਥੰਮ੍ਹ ਮੰਨਿਆ ਜਾਂਦਾ ਸੀ। ਉਹ ਥੋੜ੍ਹੇ ਸਮੇਂ ਲਈ ਕਾਂਗਰਸ ਵਿੱਚ ਵੀ ਸ਼ਾਮਲ ਹੋਏ, ਪਰ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵਿੱਚ ਵਾਪਸ ਆ ਗਏ। ਉਹ ਮੂਲ ਰੂਪ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ।

ਅਕਾਲੀ ਦਲ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਿੰਦਰ ਸਿੰਘ ਬਾਜਵਾ ਦੇ ਨਿਵਾਸ ਸਥਾਨ ‘ਤੇ ਗਏ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ, ਮਰਹੂਮ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹਿੰਮਤ ਦੇਣ ਲਈ ਅਰਦਾਸ ਕੀਤੀ।

ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪੋਸਟ (X) ਰਾਹੀਂ ਲਿਖਿਆ, ਵਰਿੰਦਰ ਸਿੰਘ ਬਾਜਵਾ ਦੇ ਦੇਹਾਂਤ ‘ਤੇ ਮੈਨੂੰ ਬਹੁਤ ਦੁੱਖ ਹੈ। ਵਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦਾ ਇੱਕ ਅਨਿੱਖੜਵਾਂ ਅੰਗ ਸਨ ਅਤੇ ਉਨ੍ਹਾਂ ਨੇ ਪਾਰਟੀ ਨੂੰ ਹਰ ਪੱਧਰ ‘ਤੇ ਮਜ਼ਬੂਤ ​​ਕਰਨ ਲਈ ਦਹਾਕਿਆਂ ਤੱਕ ਅਣਥੱਕ ਮਿਹਨਤ ਕੀਤੀ। ਉਨ੍ਹਾਂ ਦੇ ਅਣਮੁੱਲੇ ਯੋਗਦਾਨ, ਕੁਸ਼ਲ ਅਗਵਾਈ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਪ੍ਰਤੀ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੈਂ ਉਨ੍ਹਾਂ ਦੇ ਪਰਿਵਾਰ, ਦੋਸਤਾਂ ਤੇ ਸਮਰਥਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...