AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੰਤਰੀ ਨੂੰ ਮੁਲਜ਼ਮ ਕਿਵੇਂ ਬਣਾ ਸਕਦੇ ਹਾਂ? ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ, ਚੀਮਾ ਬੋਲੇ – ਮੇਰੇ ਖਿਲਾਫ ਸਾਜਿਸ਼ ਹੋਈ

Gulzar Singh Suicide Case: ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਹਾਈਕੋਰਟ ਨੇ ਇਸ ਪੜਾਅ 'ਤੇ ਸਰਕਾਰ ਨੂੰ ਰਸਮੀ ਨੋਟਿਸ ਜਾਰੀ ਕਰਨ ਦੀ ਬਜਾਏ ਮਾਮਲੇ ਦੀ ਸਟੇਟਸ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਗੁਲਜਾਰ ਸਿੰਘ ਨੇ ਜਹਿਰੀਲੀ ਚੀਜ ਪੀ ਕੇ ਖੁਦਕੁਸ਼ੀ ਕਰ ਲਈ ਸੀ।

ਮੰਤਰੀ ਨੂੰ ਮੁਲਜ਼ਮ ਕਿਵੇਂ ਬਣਾ ਸਕਦੇ ਹਾਂ? ਸਰਕਾਰ ਨੂੰ ਸਟੇਟਸ ਰਿਪੋਰਟ ਦੇਣ ਲਈ ਕਿਹਾ, ਚੀਮਾ ਬੋਲੇ - ਮੇਰੇ ਖਿਲਾਫ ਸਾਜਿਸ਼ ਹੋਈ
tv9-punjabi
| Updated On: 16 Sep 2026 13:34 PM IST
Share

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਗਰੂਰ ਵਿੱਚ ਗੁਲਜ਼ਾਰ ਖੁਦਕੁਸ਼ੀ ਮਾਮਲੇ ਵਿੱਚ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੁੱਛਿਆ ਕਿ ਮੰਤਰੀ ਹਰਪਾਲ ਚੀਮਾ ਨੂੰ ਇਸ ਮਾਮਲੇ ਵਿੱਚ ਕਿਵੇਂ ਆਰੋਪੀ ਬਣਾਇਆ ਜਾ ਸਕਦਾ ਹੈ। ਇਸ ਸਬੰਧ ਵਿੱਚ ਜਨਹਿੱਤ ਪਟੀਸ਼ਨ ਦਾਇਰ ਕਰਨ ਵਾਲੇ ਪਟੀਸ਼ਨਰ ਨੇ ਅਦਾਲਤ ਨੂੰ ਦੱਸਿਆ ਕਿ ਮੰਤਰੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਨਹੀਂ ਬਣਾਇਆ ਗਿਆ ਹੈ। ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਜਵਾਬ ਦਿੱਤਾ ਕਿ ਸਰਪੰਚ ਅਤੇ ਹੋਰਾਂ ਨੂੰ ਪਹਿਲਾਂ ਹੀ ਇਸ ਮਾਮਲੇ ਵਿੱਚ ਆਰੋਪੀ ਬਣਾਇਆ ਜਾ ਚੁੱਕਾ ਹੈ।

ਅਦਾਲਤ ਨੇ ਇਸ ਮਾਮਲੇ ਵਿੱਚ ਨੋਟਿਸ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਪਰ ਰਾਜ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ। ਅਦਾਲਤ ਨੇ ਸੂਬੇ ਨੂੰ ਮਾਮਲੇ ਵਿੱਚ ਸਹੀ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਇਸ ਮਾਮਲੇ ਵਿੱਚ, ਦਿੜਬਾ ਦੀ ਡੀਐਸਪੀ ਰੁਪਿੰਦਰ ਕੌਰ ਬਾਜਵਾ ਵੀ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਹੋਈ।ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਸੀ। ਅਗਲੀ ਸੁਣਵਾਈ ਹੁਣ 6 ਅਕਤੂਬਰ ਨੂੰ ਹੋਵੇਗੀ।

ਹਾਈ ਕੋਰਟ ਦੇ ਫੈਸਲੇ ਬਾਰੇ ਮੰਤਰੀ ਹਰਪਾਲ ਚੀਮਾ ਨੇ ਕਿਹਾ, “ਇਹ ਸਾਫ ਹੈ ਕਿ ਭਾਜਪਾ ਅਤੇ ਕਾਂਗਰਸ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਸਨ। ਮੇਰੇ ਕੋਲ ਇੱਕ-ਇੱਕ ਸਬੂਤ ਹੈ, ਪਰ ਅਜੇ ਜਾਂਚ ਚੱਲ ਰਹੀ ਹੈ। ਉਸ ਤੋਂ ਬਾਅਦ ਮੈਂ ਸਭ ਕੁਝ ਸਾਹਮਣੇ ਲਿਆਵਾਂਗਾ।”

ਪਟੀਸ਼ਨਰਾਂ ਨੇ ਕੀਤੀ CBI ਜਾਂਚ ਦੀ ਮੰਗ

ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਰਾਂ ਵੱਲੋਂ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ। ਹਾਲਾਂਕਿ ਹਾਈਕੋਰਟ ਨੇ ਫਿਲਹਾਲ ਸੀਬੀਆਈ ਜਾਂਚ ਦੇ ਹੁਕਮ ਨਹੀਂ ਦਿੱਤੇ ਹਨ। ਇਸ ਤੇ ਪਹਿਲਾਂ ਪੰਜਾਬ ਸਰਕਾਰ ਤੋਂ ਜਾਂਚ ਦੀ ਮੌਜੂਦਾ ਸਟੇਟਸ ਰਿਪੋਰਟ ਮੰਗੀ ਹੈ।

‘ਵਿਰੋਧੀਆਂ ਨੇ ਐਂਬੂਲੈਂਸ ਰੋਕ ਕੇ ਵੀਡੀਓ ਬਣਵਾਈ’

ਇੱਕ ਪਾਸੇ ਜਿੱਥੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕੀਤਾ ਤਾਂ ਆਪ ਸਰਕਾਰ ਵੱਲੋਂ ਵੀ ਵਿਰੋਧੀਆਂ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਕਿਹਾ ਗਿਆ ਸੀ ਕਿ ਜਦੋਂ ਗੁਲਜ਼ਾਰ ਸਿੰਘ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਸੀ ਤਾਂ ਹਸਪਤਾਲ ਪਹੁੰਚਾਉਣ ਦੀ ਬਜਾਏ ਆਪਣੀ ਸਿਆਸਤ ਚਮਕਾਉਣ ਲਈ ਐਂਬੂਲੈਂਸ ਰੁਕਵਾਈ। ਆਪ ਆਗੂ ਨੀਲ ਗਰਗ ਨੇ ਇਲਜ਼ਾਮ ਲਗਾਇਆ ਸੀ ਕਿ ਗੁਲਜ਼ਾਰ ਸਿੰਘ ਨੂੰ ਡਰਾ-ਧਮਕਾ ਕੇ ਕਿਸੇ ਦੇ ਖ਼ਿਲਾਫ਼ ਵੀਡੀਓ ਬਣਵਾਈ ਗਈ ਤੇ ਇਸ ਕਾਰਨ ਉਸ ਨੂੰ ਸਮੇਂ ਸਿਰ ਇਲਾਜ ਨਹੀਂ ਮਿਲ ਸਕਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਨੀਲ ਗਰਗ ਨੇ ਕਿਹਾ ਸੀ ਉਸ ਸ਼ਖਸ ਦੀਆਂ ਦੋ ਵੀਡੀਓ ਸਾਹਮਣੇ ਆ ਰਹੀਆਂ ਹਨ। ਪਹਿਲੀ ਵੀਡੀਓ ‘ਚ ਉਹ ਕੈਬਨਿਟ ਮੰਤਰੀ ਹਰਪਾਲ ਚੀਮਾ ਦਾ ਨਾਮ ਨਹੀਂ ਲੈ ਰਿਹਾ, ਜਦਕਿ ਦੂਜੀ ਵੀਡੀਓ ‘ਚ ਉਹ ਉਨ੍ਹਾਂ ਦਾ ਨਾਮ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਵੀ ਜਾਂਚ ਹੋਣੀ ਚਾਹੀਦੀ ਹੈ ਕਿ ਦੂਜੀ ਵੀਡੀਓ ‘ਚ ਹੀ ਨਾਮ ਕਿਉਂ ਲਿਆ। ਉਨ੍ਹਾਂ ਕਿਹਾ ਜਾਂਚ ਇਸ ਦੀ ਵੀ ਹੋਣੀ ਚਾਹੀਦੀ ਹੈ ਕਿ ਜੇਕਰ ਕਿਸੇ ਇਨਸਾਨ ਨੇ ਜ਼ਹਿਰ ਨਿਗਲ ਲਿਆ ਤਾਂ ਪਹਿਲੀ ਤਰਜ਼ੀਹ ਹਸਪਤਾਲ ਪਹੁੰਚਾਉਣ ਦੀ ਹੋਣੀ ਚਾਹੀਦੀ ਹੈ ਜਾਂ ਵੀਡੀਓ ਬਣਾਉਣ ਦੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...