AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਹਲਾਲ ਮੀਟ ‘ਤੇ ਵਿਵਾਦ, ਨਿਹੰਗ ਸਿੰਘਾਂ ਨੇ ਦੁਕਾਨ ਦੇ ਬਾਹਰ ਜਾਣਕਾਰੀ ਲਿਖਣ ਦੀ ਦਿੱਤੀ ਹਿਦਾਇਤ

ਪੰਥ ਅਕਾਲੀ ਗੁਰੂ ਨਾਨਕ ਦਲ ਮੜੀਆਂ ਵਾਲਾ ਦੇ ਬਾਬਾ ਸਲਵਿੰਦਰ ਸਿੰਘ ਤੇ ਹੋਰ ਨਿਹੰਗ ਸਿੰਘਾਂ ਨੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਗਾਹਕਾਂ ਨੂੰ ਇਹ ਸਪੱਸ਼ਟ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਦੁਕਾਨ 'ਤੇ ਕਿਸ ਕਿਸਮ ਦਾ ਮਾਸ ਵੇਚਿਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਪਸੰਦ ਅਨੁਸਾਰ ਫੈਸਲਾ ਕਰ ਸਕਣ।

ਗੁਰਦਾਸਪੁਰ 'ਚ ਹਲਾਲ ਮੀਟ 'ਤੇ ਵਿਵਾਦ, ਨਿਹੰਗ ਸਿੰਘਾਂ ਨੇ ਦੁਕਾਨ ਦੇ ਬਾਹਰ ਜਾਣਕਾਰੀ ਲਿਖਣ ਦੀ ਦਿੱਤੀ ਹਿਦਾਇਤ
avtar-singh
| Updated On: 17 Sep 2026 09:49 AM IST
Share

ਗੁਰਦਾਸਪੁਰ ਦੇ ਕਾਹਨੋਵਾਨ ਰੋਡ ‘ਤੇ ਹਲਾਲ ਮੀਟ ਵੇਚਣ ਨੂੰ ਲੈ ਕੇ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਕੁਝ ਨਿਹੰਗ ਸਿੰਘ ਦੋ ਮੀਟ ਦੀਆਂ ਦੁਕਾਨਾਂ ‘ਤੇ ਪਹੁੰਚੇ। ਮਾਮਲਾ ਦੁਕਾਨਾਂ ਦੇ ਬਾਹਰ ਹਲਾਲ ਮਾਸ ਵੇਚੇ ਜਾਣ ਸਬੰਧੀ ਜਾਣਕਾਰੀ ਨਾ ਲਿਖੇ ਹੋਣ ਨੂੰ ਲੈ ਕੇ ਸਾਹਮਣੇ ਆਇਆ।

ਜਾਣਕਾਰੀ ਮੁਤਾਬਕ, ਦੋਵੇਂ ਦੁਕਾਨਾਂ ‘ਤੇ ਹਲਾਲ ਮਾਸ ਵੇਚਿਆ ਜਾ ਰਿਹਾ ਸੀ, ਪਰ ਦੁਕਾਨਾਂ ਦੇ ਬਾਹਰ ਇਸ ਸਬੰਧੀ ਕੋਈ ਜਾਣਕਾਰੀ ਲਿਖ ਕੇ ਨਹੀਂ ਲਗਾਈ ਗਈ ਸੀ। ਨਿਹੰਗ ਸਿੰਘਾਂ ਨੇ ਇਸ ‘ਤੇ ਇਤਰਾਜ਼ ਜਤਾਉਂਦਿਆਂ ਦੁਕਾਨਦਾਰਾਂ ਨੂੰ ਦੁਕਾਨ ਦੇ ਬਾਹਰ ਸਪੱਸ਼ਟ ਤੌਰ ‘ਤੇ ਲਿਖਣ ਲਈ ਕਿਹਾ ਕਿ ਇੱਥੇ ਹਲਾਲ ਮਾਸ ਵਿਕਦਾ ਹੈ।

ਦੁਕਾਨ ਦੇ ਬਾਹਰ ਜਾਣਕਾਰੀ ਲਿਖਣ ਦੀ ਮੰਗ

ਪੰਥ ਅਕਾਲੀ ਗੁਰੂ ਨਾਨਕ ਦਲ ਮੜੀਆਂ ਵਾਲਾ ਦੇ ਬਾਬਾ ਸਲਵਿੰਦਰ ਸਿੰਘ ਤੇ ਹੋਰ ਨਿਹੰਗ ਸਿੰਘਾਂ ਨੇ ਦੁਕਾਨਦਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਗਾਹਕਾਂ ਨੂੰ ਇਹ ਸਪੱਸ਼ਟ ਜਾਣਕਾਰੀ ਹੋਣੀ ਚਾਹੀਦੀ ਹੈ ਕਿ ਦੁਕਾਨ ‘ਤੇ ਕਿਸ ਕਿਸਮ ਦਾ ਮਾਸ ਵੇਚਿਆ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਪਸੰਦ ਅਨੁਸਾਰ ਫੈਸਲਾ ਕਰ ਸਕਣ।

ਨਿਹੰਗ ਸਿੰਘਾਂ ਵੱਲੋਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਦੁਕਾਨ ਦੇ ਬਾਹਰ ਲਿਖ ਕੇ ਲਗਾਇਆ ਜਾਵੇ ਕਿ ਇੱਥੇ ਹਲਾਲ ਮਾਸ ਵਿਕਦਾ ਹੈ। ਇਸ ਤੋਂ ਬਾਅਦ ਦੁਕਾਨਦਾਰ ਵੱਲੋਂ ਇਹ ਗੱਲ ਮੰਨ ਲਈ ਗਈ। ਦੁਕਾਨਦਾਰ ਦੇ ਹਦਾਇਤ ਮੰਨਣ ਤੋਂ ਬਾਅਦ ਨਿਹੰਗ ਸਿੰਘ ਸੰਤੁਸ਼ਟ ਹੋ ਗਏ ਤੇ ਮਾਮਲਾ ਸ਼ਾਂਤ ਹੋ ਗਿਆ।

“ਕਿਸੇ ਦੀ ਕਮਾਈ ਦੇ ਲੱਤ ਮਾਰਨ ਦਾ ਨਹੀਂ ਇਰਾਦਾ”

ਨਿਹੰਗ ਸਿੰਘਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀ ਕਮਾਈ ‘ਤੇ ਲੱਤ ਮਾਰਨ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦਾ ਅਧਿਕਾਰ ਹੈ ਤੇ ਮੀਟ ਬਾਰੇ ਸਭ ਨੂੰ ਸਪੱਸ਼ਟ ਜਾਣਕਾਰੀ ਦੇਣੀ ਚਾਹੀਦੀ ਹੈ ਕਿ ਦੁਕਾਨ ‘ਤੇ ਕਿਸ ਪ੍ਰਕਾਰ ਦਾ ਮੀਟ ਮਿਲ ਰਿਹਾ ਹੈ। ਨਿਹੰਗਾਂ ਨੇ ਇਹ ਸਵਾਲ ਕੀਤਾ ਕਿ ਜਿਸ ਇਲਾਕੇ ‘ਚ ਇਹ ਦੁਕਾਨਾਂ ਹਨ, ਉੱਥੇ ਮੁਸਲਿਮ ਆਬਾਦੀ ਵੀ ਬਹੁਤ ਘੱਟ ਹੈ, ਪਰ ਇਸ ਦੇ ਬਾਵਜੂਦ ਇੱਥੇ ਹਲਾਲ ਦੀਆਂ ਦੁਕਾਨਾਂ ਖੁਲ੍ਹ ਰਹੀਆਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...