AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਦਾ ਐਲਾਨ

ਹਿਮਾਚਲ ਐਂਟਰੀ ਟੈਕਸ ਦੇ ਖਿਲਾਫ'ਚ ਸੰਘਰਸ਼ ਨੇ ਨੂਰਪੁਰ ਬੇਦੀ ਤੋਂ ਮੁੜ ਜ਼ੋਰ ਫੜਿਆ ਹੈ। ਵੱਖ-ਵੱਖ ਕਿਸਾਨ, ਟੈਕਸੀ ਤੇ ਧਾਰਮਿਕ ਜਥੇਬੰਦੀਆਂ ਨੇ 26 ਜੁਲਾਈ ਤੋਂ ਘਨੌਲੀ-ਨਾਲਾਗੜ੍ਹ ਟੋਲ ਨਾਕੇ 'ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਉਹ ਸਰਹੱਦੀ ਜ਼ਿਲ੍ਹਿਆਂ ਲਈ ਟੈਕਸ ਤੋਂ ਪੂਰੀ ਛੋਟ ਦੀ ਮੰਗ ਕਰ ਰਹੇ ਹਨ।

ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਦਾ ਐਲਾਨ
raj-kumar
| Updated On: 06 Jul 2026 19:26 PM IST
Share

ਹਿਮਾਚਲ ਐਂਟਰੀ ਟੈਕਸ ਦੇ ਵਿਰੋਧ ਵਿੱਚ ਕਰੀਬ ਇੱਕ ਮਹੀਨੇ ਤੱਕ ਸ਼ਾਂਤ ਰਹੇ ਸੰਘਰਸ਼ ਨੇ ਐਤਵਾਰ ਨੂੰ ਨੂਰਪੁਰ ਬੇਦੀ ਤੋਂ ਇੱਕ ਵਾਰ ਫਿਰ ਨਵਾਂ ਰੁਖ ਅਖ਼ਤਿਆਰ ਕਰ ਲਿਆ। ਵੱਖ-ਵੱਖ ਕਿਸਾਨ, ਟੈਕਸੀ ਅਤੇ ਧਾਰਮਿਕ ਜਥੇਬੰਦੀਆਂ ਨੇ ਸਾਂਝੇ ਮੰਚ ਤੋਂ ਹਿਮਾਚਲ ਸਰਕਾਰ ਖ਼ਿਲਾਫ਼ ਵੱਡੇ ਪੱਧਰ ਦੇ ਸੰਘਰਸ਼ ਦਾ ਐਲਾਨ ਕਰਦਿਆਂ 26 ਜੁਲਾਈ ਤੋਂ ਘਨੌਲੀਨਾਲਾਗੜ੍ਹ ਸਟੇਟ ਹਾਈਵੇ ਸਥਿਤ ਢੇਰੋਵਾਲ ਐਂਟਰੀ ਟੋਲ ਨਾਕੇ ‘ਤੇ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਲਗਾਉਣ ਦਾ ਫ਼ੈਸਲਾ ਕੀਤਾ ਹੈ।

ਨੂਰਪੁਰ ਬੇਦੀ ਦੇ ਪੁਰਾਣੇ ਬੱਸ ਸਟੈਂਡ ਚੌਂਕ ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਪੰਜਾਬ ਮੋਰਚਾ, ਕਿਰਤੀ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ (ਬਹਿਰਾਮਕੇ), ਆਜ਼ਾਦ ਟੈਕਸੀ ਯੂਨੀਅਨ, ਨੂਰਪੁਰ ਬੇਦੀ ਟੈਕਸੀ ਯੂਨੀਅਨ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ

ਆਗੂਆਂ ਨੇ ਕਿਹਾ ਕਿ 26 ਜੁਲਾਈ ਨੂੰ ਘਨੌਲੀਨਾਲਾਗੜ੍ਹ ਸਟੇਟ ਹਾਈਵੇ ‘ਤੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਦੇ ਅਗਲੇ ਪੜਾਅ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਸੂਬੇ ਜਾਂ ਲੋਕਾਂ ਦੇ ਖ਼ਿਲਾਫ਼ ਨਹੀਂ, ਸਗੋਂ ਹਿਮਾਚਲ ਸਰਕਾਰ ਦੀ ਉਸ ਗਲਤ ਨੀਤੀ ਦੇ ਵਿਰੁੱਧ ਹੈ, ਜਿਸ ਕਾਰਨ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ, ਟੈਕਸੀ ਚਾਲਕਾਂ, ਵਪਾਰੀਆਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲਿਆਂ ਨੂੰ ਬੇਲੋੜਾ ਆਰਥਿਕ ਬੋਝ ਝੱਲਣਾ ਪੈ ਰਿਹਾ ਹੈ।

ਵਕਤਾਵਾਂ ਨੇ ਇਲਜ਼ਾਮ ਲਗਾਇਆ ਕਿ ਵਾਰ-ਵਾਰ ਮੰਗ ਉਠਾਉਣ ਦੇ ਬਾਵਜੂਦ ਹਿਮਾਚਲ ਸਰਕਾਰ ਸਰਹੱਦੀ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਣਡਿੱਠਾ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਐਂਟਰੀ ਟੈਕਸ ਵਾਪਸ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਵਿਸ਼ਾਲ ਰੂਪ ਦਿੱਤਾ ਜਾਵੇਗਾ ਅਤੇ ਹਿਮਾਚਲ ਦੇ ਉਦਯੋਗਿਕ ਖੇਤਰਾਂ ਤੱਕ ਇਸ ਦੀ ਗੂੰਜ ਸੁਣਾਈ ਦੇਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...