AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪ੍ਰਤਿਮਾ ਬੇਅਦਬੀ: ਹੁਸ਼ਿਆਰਪੁਰ ‘ਚ ਭਾਰੀ ਰੋਸ, ਬੰਦ ਕਰਵਾਈਆਂ ਗਈਆਂ ਦੁਕਾਨਾਂ ਤੇ ਬੈਂਕ

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਪਹਿਲਾਂ ਵੀ 10 ਤੋਂ 12 ਵਾਰ ਕਾਰਾ ਹੋ ਚੁੱਕਿਆ ਹੈ, ਜੋ ਕਿ ਬਹੁਤ ਸ਼ਰਮਨਾਕ ਹੈ ਤੇ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਕਰਵਾਈਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਥੇਬੰਦੀਆਂ ਨੇ ਸ਼ਾਂਤੀ ਨਾਲ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ, ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਕਾਰਨ ਸ਼ਹਿਰ ਬੰਦ ਦੀ ਕਾਲ ਦਿੱਤੀ ਗਈ ਹੈ।

ਪ੍ਰਤਿਮਾ ਬੇਅਦਬੀ: ਹੁਸ਼ਿਆਰਪੁਰ 'ਚ ਭਾਰੀ ਰੋਸ, ਬੰਦ ਕਰਵਾਈਆਂ ਗਈਆਂ ਦੁਕਾਨਾਂ ਤੇ ਬੈਂਕ
sukhvinder-singh
| Updated On: 10 Sep 2026 11:23 AM IST
Share

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਸਥਾਪਿਤ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦੇ ਵਿਰੋਧ ‘ਚ ਅੱਜ ਹੁਸ਼ਿਆਰਪੁਰ ‘ਚ ਵੀ ਰੋਸ ਦੇਖਿਆ ਜਾ ਰਿਹਾ ਹੈ। ਦਲਿਤ ਭਾਈਚਾਰੇ ਨਾਲ ਸਬੰਧਤ ਜਥੇਬੰਦੀਆਂ ਨੇ ਬੀਤੇ ਦਿਨ ਹੀ, 10 ਸਤੰਬਰ ਨੂੰ ਯਾਨੀ ਕਿ ਅੱਜ ਹੁਸ਼ਿਆਰਪੁਰ ਬੰਦ ਕਰਨ ਦੀ ਕਾਲ ਦਿੱਤੀ ਸੀ, ਜਿਸ ਨੂੰ ਸਫ਼ਲ ਬਣਾਉਣ ਲਈ ਜਥੇਬੰਦੀਆਂ ਅੱਜ ਸੜਕਾਂ ‘ਤੇ ਉਤਰੀਆਂ। ਜਥੇਬੰਦੀਆਂ ਆਗੂਆਂ ਤੇ ਸਮਰਥਕਾਂ ਨੇ ਪੂਰੇ ਸ਼ਹਿਰ ‘ਚ ਘੁੰਮ ਕੇ ਦੁਕਾਨਦਾਰਾਂ ਨੂੰ ਬੰਦ ‘ਚ ਸਹਿਯੋਗ ਦੇਣ ਦੀ ਅਪੀਲ ਕੀਤੀ ।

ਇਸ ਦੌਰਾਨ ਜਥੇਬੰਦੀਆਂ ਸਰਕਾਰੀ ਤੇ ਪ੍ਰਾਈਵੇਟ ਬੈਂਕਾਂ ‘ਚ ਵੀ ਪਹੁੰਚੀਆਂ, ਜਿੱਥੇ ਉਨ੍ਹਾਂ ਵੱਲੋਂ ਬੈਂਕਾਂ ਨੂੰ ਬੰਦ ਕਰਨ ਲਈ ਕਿਹਾ ਗਿਆ। ਹਾਲਾਂਕਿ, ਬੈਂਕਾਂ ‘ਚ ਕੰਮ-ਕਾਜ ਚਾਲੂ ਸੀ, ਪਰ ਇਸ ਦੌਰਾਨ ਜਥੇਬੰਦੀਆਂ ਵੱਲੋਂ ਕੰਮ ਰੁਕਵਾ ਕੇ ਬੈਂਕ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨਾਲ ਪਹਿਲਾਂ ਵੀ 10 ਤੋਂ 12 ਵਾਰ ਕਾਰਾ ਹੋ ਚੁੱਕਿਆ ਹੈ, ਜੋ ਕਿ ਬਹੁਤ ਸ਼ਰਮਨਾਕ ਹੈ ਤੇ ਮਾਹੌਲ ਖ਼ਰਾਬ ਕਰਨ ਲਈ ਅਜਿਹੀਆਂ ਘਟਨਾਵਾਂ ਕਰਵਾਈਆਂ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦੀਆਂ ਕਈ ਘਟਨਾਵਾਂ ਤੋਂ ਬਾਅਦ ਜਥੇਬੰਦੀਆਂ ਨੇ ਸ਼ਾਂਤੀਪੂਰਵਕ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ, ਪਰ ਇਸ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜਿਸ ਕਾਰਨ ਸ਼ਹਿਰ ਬੰਦ ਦੀ ਕਾਲ ਦਿੱਤੀ ਗਈ ਹੈ।

ਅੱਜ ਜਲੰਧਰ ਬੰਦ ਦੀ ਵੀ ਕਾਲ

ਦੂਜੇ ਪਾਸੇ, ਅੱਜ ਜਲੰਧਰ ਬੰਦ ਦੀ ਕਾਲ ਦਿੱਤੀ ਗਈ ਹੈ। ਦਲਿਤ ਜਥੇਬੰਦੀਆਂ ਵੱਲੋਂ ਦਿੱਤੀ ਗਈ ਇਸ ਬੰਦ ਦੀ ਕਾਲ ਦਾ ਸ਼ਹਿਰ ਚ ਅਸਰ ਦੇਖਣ ਨੂੰ ਮਿਲੇਗਾ। ਜਥੇਬੰਦੀਆਂ ਨੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰਾਂ, ਰੇਹੜੀ-ਫੜ੍ਹੀ, ਸਰਕਾਰੀ ਦਫ਼ਤਰਾਂ ਤੇ ਬੈਂਕਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ।

ਭਗਵਾਨ ਵਾਲਮੀਕਿ ਸ਼ਕਤੀ ਕ੍ਰਾਂਤੀ ਸੈਨਾ ਪੰਜਾਬ ਦੇ ਪ੍ਰਧਾਨ ਰਾਜੀਵ ਗੋਰਾ ਤੇ ਭੀਮ ਕ੍ਰਾਂਤੀ ਸੈਨਾ ਦੇ ਪ੍ਰਧਾਨ ਗੌਰਵ ਵਾਲਮੀਕਿ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਸੀ। ਜਥੇਬੰਦੀਆਂ ਨੇ ਲੋਕਾਂ ਦੀ ਪਰੇਸ਼ਾਨੀ ਨੂੰ ਦੇਖਦੇ ਹੋਏ ਹਾਈਵੇ ਜਾਮ ਨਾ ਕਰਨ ਦੀ ਗੱਲ ਕਹੀ। ਹਸਪਤਾਲਾਂ ਤੇ ਮੈਡੀਕਲ ਸਟੋਰਾਂ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਦੇਣ ਦੀ ਗੱਲ ਵੀ ਕਹੀ ਗਈ, ਜਦਕਿ ਬੱਚਿਆਂ ਦੀਆਂ ਪ੍ਰੀਖਿਆਵਾਂ ਨੂੰ ਦੇਖਦੇ ਹੋਏ ਸਕੂਲ-ਕਾਲਜ ਬੰਦ ਨਾ ਕਰਵਾਉਣ ਦਾ ਫੈਸਲਾ ਕੀਤਾ ਗਿਆ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...