AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਕਿਸਾਨਾਂ ਨੂੰ ਰੋਕਣ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਤੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਗੱਲਬਾਤ ਦੀ ਮੇਜ਼ 'ਤੇ ਲਿਆਂਦਾ ਜਾਵੇ। ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅਜੇ ਤੱਕ ਗੱਲਬਾਤ ਨੂੰ ਲੈ ਕੇ ਕੋਈ ਤਰੱਕੀ ਦਿਖਾਈ ਨਹੀਂ ਦੇ ਰਹੀ ਹੈ।

ਖਨੌਰੀ ਬਾਰਡਰ 'ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ 'ਚ ਮਾਰਚ ਕੱਢਣ ਦੀ ਕਾਲ
ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, ਹੁਣ ਅੱਗੇ ਦੀ ਕੀ ਰਣਨੀਤੀ?
tv9-punjabi
| Updated On: 19 Aug 2026 09:10 AM IST
Share

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਹਾਲਾਂਕਿ, ਕਿਸਾਨਾਂ ਦਾ ਖਨੌਰੀ ਬਾਰਡਰ ‘ਤੇ ਰੁਕਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਤੇ ਉਹ ਪੈਦਲ ਯਾਤਰਾ ਕਰਦੇ ਹੋਏ ਦਿੱਲੀ ਵੱਲ ਜਾਣਾ ਚਾਹੁੰਦੇ ਸਨ, ਪਰ ਹਰਿਆਣਾ ਪੁਲਿਸ ਨੇ ਬੈਰਿਕੇਡਿੰਗ ਕਰਕੇ ਉਨ੍ਹਾਂ ਨੂੰ ਖਨੌਰੀ ਬਾਰਡਰ ‘ਤੇ ਹੀ ਰੋਕਿਆ ਹੋਇਆ ਹੈ।

ਕੇਂਦਰ ਸਰਕਾਰ ਨਾਲ ਗੱਲਬਾਤ ਦੀ ਮੰਗ

ਕਿਸਾਨਾਂ ਨੂੰ ਰੋਕਣ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਹਾਲਾਂਕਿ, ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਨੂੰ ਗੱਲਬਾਤ ਦੀ ਮੇਜ਼ ‘ਤੇ ਲਿਆਂਦਾ ਜਾਵੇ। ਕਿਸਾਨਾਂ ਤੇ ਕੇਂਦਰ ਸਰਕਾਰ ਵਿਚਕਾਰ ਅਜੇ ਤੱਕ ਗੱਲਬਾਤ ਨੂੰ ਲੈ ਕੇ ਕੋਈ ਤਰੱਕੀ ਦਿਖਾਈ ਨਹੀਂ ਦੇ ਰਹੀ ਹੈ।

ਇਸ ਦੌਰਾਨ ਕਿਸਾਨਾਂ ਨੇ 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂਆਂ ਨੇ ਦੇਸ਼ ਦੇ ਕਿਸਾਨਾਂ ਨੂੰ 20 ਅਗਸਤ ਨੂੰ ਮਾਰਚ ਕੱਢ ਕੇ ਜ਼ਿਲ੍ਹਾ ਮੁੱਖ ਦਫ਼ਤਰਾਂ ਸਾਹਮਣੇ ਕੇਂਦਰ ਸਰਕਾਰ ਦਾ ਪੁਤਲਾ ਫੂਕਣ ਦੀ ਕਾਲ ਦਿੱਤੀ ਹੈ।

16 ਅਗਸਤ ਤੋਂ ਖਨੌਰੀ ਬਾਰਡਰ ਤੇ ਪੱਕਾ ਮੋਰਚਾ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ 51 ਕਿਸਾਨਾਂ ਨੇ 16 ਅਗਸਤ ਤੋਂ ਪੈਦਲ ਯਾਤਰਾ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਮਕਸਦ ਦਿੱਲੀ ਪਹੁੰਚ ਕੇ ਮੰਗਾਂ ਤੇ ਮੁੱਦਿਆਂ ਨੂੰ ਲੈ ਕੇ ਆਪਣੀ ਗੱਲ ਰੱਖਣਾ ਸੀ। ਪਰ ਖਨੌਰੀ ਬਾਰਡਰ ਤੇ ਰੋਕੇ ਜਾਣ ਤੋਂ ਬਾਅਦ ਕਿਸਾਨਾਂ ਨੇ ਉਸੇ ਦਿਨ ਤੋਂ ਉੱਥੇ ਪੱਕਾ ਮੋਰਚਾ ਲਗਾ ਲਿਆ। ਕਿਸਾਨਾਂ ਦੇ ਪ੍ਰੋਗਰਾਮ ਮੁਤਾਬਕ 16 ਅਗਸਤ ਤੋਂ ਪੈਦਲ ਯਾਤਰਾ ਕਰਦੇ ਹੋਏ 29 ਅਗਸਤ ਤੱਕ ਦਿੱਲੀ ਦੇ ਜੰਤਰ-ਮੰਤਰ ਪਹੁੰਚਣਾ ਸੀ, ਜਿੱਥੇ ਉਨ੍ਹਾਂ ਨੇ ਮਹਾਪੰਚਾਇਤ ‘ਚ ਹਿੱਸਾ ਲੈਣਾ ਸੀ।

ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ

ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਕਿਸਾਨਾਂ ‘ਤੇ ਕੋਈ ਮਾੜਾ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਇਸ ਸਮਝੌਤੇ ਦੇ ਨੁਕਸਾਨਾਂ ਬਾਰੇ ਖੁੱਲ੍ਹ ਕੇ ਆਪਣੀ ਗੱਲ ਰੱਖਣ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਦਿੱਲੀ ਵੱਲ ਜਾਣਾ ਚਾਹੁੰਦੇ ਹਨ।

ਫਿਲਹਾਲ ਕਿਸਾਨ ਖਨੌਰੀ ਬਾਰਡਰ ਤੇ ਡਟੇ ਹੋਏ ਹਨ ਤੇ 20 ਅਗਸਤ ਨੂੰ ਦੇਸ਼ ਭਰ ‘ਚ ਕੀਤੇ ਜਾਣ ਵਾਲੇ ਮਾਰਚ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...