AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ਅਦਾਲਤ ‘ਚ ਬੰਬ ਧਮਾਕੇ ਦੀ ਧਮਕੀ, ਲੋਕ ਅਦਾਲਤ ਦੌਰਾਨ ਸੈਸ਼ਨ ਜੱਜ ਨੂੰ ਆਈ ਈਮੇਲ

ਲੁਧਿਆਣਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸ਼ਨਿਵਾਰ ਨੂੰ ਇੱਕ ਈਮੇਲ ਰਾਹੀਂ ਬੰਬ ਧਮਾਕੇ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਸੰਦੇਸ਼ ਅਜਿਹੇ ਨਾਜ਼ੁਕ ਸਮੇਂ ਸਾਹਮਣੇ ਆਇਆ ਜਦੋਂ ਅਦਾਲਤੀ ਕੰਪਲੈਕਸ ਵਿੱਚ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਚੱਲ ਰਹੀ ਸੀ ਅਤੇ ਉੱਥੇ ਜੱਜਾਂ, ਵਕੀਲਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਆਮ ਲੋਕ ਹਾਜ਼ਰ ਸਨ।

ਲੁਧਿਆਣਾ ਅਦਾਲਤ 'ਚ ਬੰਬ ਧਮਾਕੇ ਦੀ ਧਮਕੀ, ਲੋਕ ਅਦਾਲਤ ਦੌਰਾਨ ਸੈਸ਼ਨ ਜੱਜ ਨੂੰ ਆਈ ਈਮੇਲ
rajinder-arora-ludhiana
| Updated On: 12 Sep 2026 14:38 PM IST
Share

ਲੁਧਿਆਣਾ ਦੀ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੂੰ ਸ਼ਨਿਵਾਰ ਨੂੰ ਇੱਕ ਈਮੇਲ ਰਾਹੀਂ ਬੰਬ ਧਮਾਕੇ ਨਾਲ ਉਡਾਉਣ ਦੀ ਸਨਸਨੀਖੇਜ਼ ਧਮਕੀ ਮਿਲੀ ਹੈ। ਇਹ ਧਮਕੀ ਭਰਿਆ ਸੰਦੇਸ਼ ਅਜਿਹੇ ਨਾਜ਼ੁਕ ਸਮੇਂ ਸਾਹਮਣੇ ਆਇਆ ਜਦੋਂ ਅਦਾਲਤੀ ਕੰਪਲੈਕਸ ਵਿੱਚ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ ਚੱਲ ਰਹੀ ਸੀ ਅਤੇ ਉੱਥੇ ਜੱਜਾਂ, ਵਕੀਲਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਆਮ ਲੋਕ ਹਾਜ਼ਰ ਸਨ। ਈਮੇਲ ਮਿਲਦੇ ਸਾਰ ਹੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਭਾਜੜ ਪੈ ਗਈ। ਸੁਰੱਖਿਆ ਏਜੰਸੀਆਂ ਨੂੰ ਤੁਰੰਤ ਹਾਈ ਅਲਰਟ ‘ਤੇ ਕਰ ਦਿੱਤਾ ਗਿਆ ਅਤੇ ਡੌਗ ਸਕੁਐਡ ਦੇ ਨਾਲ-ਨਾਲ ਬੰਬ ਨਿਰੋਧਕ ਦਸਤੇ ਨੇ ਪੂਰੇ ਅਦਾਲਤੀ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਵਿੱਢ ਦਿੱਤੀ।

ਜਾਣਕਾਰੀ ਮੁਤਾਬਕ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਧਿਕਾਰਤ ਈਮੇਲ ਆਈਡੀ ‘ਤੇ 12 ਸਤੰਬਰ ਨੂੰ deniseseward01@gmail.com ਨਾਮਕ ਈਮੇਲ ਪਤੇ ਤੋਂ ਇਹ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ। ਈਮੇਲ ਭੇਜਣ ਵਾਲੇ ਅਨਸਰ ਨੇ ਖ਼ੁਦ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖ਼ਾਲਸਾ (ਪਰਮਾਰ-ਕੈਨੇਡਾ) ਨਾਲ ਸਬੰਧਤ ਹੋਣ ਦਾ ਦਾਅਵਾ ਕੀਤਾ ਹੈ। ਇਸ ਖ਼ੌਫ਼ਨਾਕ ਮੈਸੇਜ ਵਿੱਚ ਦੁਪਹਿਰ 1:11 ਵਜੇ ਅਦਾਲਤੀ ਪਰਿਸਰ ਦੇ ਅੰਦਰ ਜ਼ਬਰਦਸਤ ਬੰਬ ਧਮਾਕਾ ਕਰਨ ਦੀ ਸਿੱਧੀ ਚਿਤਾਵਨੀ ਦਿੱਤੀ ਗਈ ਸੀ।

ਹਵਾਈ ਅੱਡਿਆਂ ਅਤੇ ਸਿਆਸੀ ਆਗੂਆਂ ‘ਤੇ ਵੀ ਹਮਲੇ ਦੀ ਚੇਤਾਵਨੀ

ਸਾਹਮਣੇ ਆਈ ਇਸ ਧਮਕੀ ਭਰੀ ਈਮੇਲ ਵਿੱਚ ਨਾ ਸਿਰਫ਼ ਲੁਧਿਆਣਾ ਜ਼ਿਲ੍ਹਾ ਅਦਾਲਤ ਅਤੇ ਚੱਲ ਰਹੀ ਲੋਕ ਅਦਾਲਤ ਨੂੰ ਉਡਾਉਣ ਦੀ ਗੱਲ ਕਹੀ ਗਈ ਹੈ, ਸਗੋਂ ਮੋਹਾਲੀ ਅਤੇ ਹਲਵਾਰਾ ਏਅਰਪੋਰਟ ਨੂੰ ਵੀ ਹਿੰਸਕ ਨਿਸ਼ਾਨਾ ਬਣਾਉਣ ਦੀ ਖੁੱਲ੍ਹੀ ਧਮਕੀ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਸ਼ਰਾਰਤੀ ਅਨਸਰ ਵੱਲੋਂ ਸੂਬੇ ਦੇ ਕੁਝ ਪ੍ਰਮੁੱਖ ਸਿਆਸੀ ਆਗੂਆਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਵਿਭਾਗ ਦੇ ਕੰਨ ਖੜ੍ਹੇ ਹੋ ਗਏ ਹਨ।

ਜ਼ਿਲ੍ਹਾ ਜੱਜ ਨੇ ਪੁਲਿਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਦਿੱਤੇ ਆਦੇਸ਼

ਸੰਵੇਦਨਸ਼ੀਲ ਧਮਕੀ ਪ੍ਰਾਪਤ ਹੁੰਦੇ ਹੀ ਲੁਧਿਆਣਾ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਬਿਨਾਂ ਦੇਰੀ ਕੀਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਅਧਿਕਾਰਤ ਪੱਤਰ ਲਿਖ ਕੇ ਸਮੁੱਚੇ ਮਾਮਲੇ ਤੋਂ ਜਾਣੂ ਕਰਵਾਇਆ। ਉਨ੍ਹਾਂ ਪੱਤਰ ਰਾਹੀਂ ਹਦਾਇਤ ਕੀਤੀ ਕਿ ਕਚਹਿਰੀ ਵਿੱਚ ਮੌਜੂਦ ਜੁਡੀਸ਼ੀਅਲ ਅਧਿਕਾਰੀਆਂ, ਅਦਾਲਤੀ ਮੁਲਾਜ਼ਮਾਂ, ਵਕੀਲਾਂ ਅਤੇ ਆਪਣੇ ਕੇਸਾਂ ਦੇ ਸਿਲਸਿਲੇ ਵਿੱਚ ਪੁੱਜੇ ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਅਦਾਲਤੀ ਇਮਾਰਤ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤੁਰੰਤ ਠੋਸ ਅਤੇ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਗਏ। ਪੁਲਿਸ ਦੀਆਂ ਸਾਈਬਰ ਅਤੇ ਤਕਨੀਕੀ ਟੀਮਾਂ ਈਮੇਲ ਭੇਜਣ ਵਾਲੇ ਦਾ ਆਈਪੀ ਐਡਰੈੱਸ ਟਰੇਸ ਕਰਨ ਵਿੱਚ ਜੁਟੀਆਂ ਹੋਈਆਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...