AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸਾ ‘ਚ ਤੇਜ਼ ਹਨੇਰੀ ਕਾਰਨ 11 ਸਾਲਾ ਮਾਸੂਮ ਦੀ ਦਰਦਨਾਕ ਮੌਤ, ਮਲਬੇ ਹੇਠਾਂ ਦੱਬਣ ਨਾਲ ਤੋੜਿਆ ਦਮ

ਮਾਨਸਾ ਵਿੱਚ ਬੀਤੀ ਸ਼ਾਮ ਆਈ ਭਿਆਨਕ ਅਤੇ ਤੇਜ਼ ਹਨੇਰੀ ਇੱਕ ਗਰੀਬ ਪਰਿਵਾਰ ਲਈ ਅਜਿਹਾ ਅਸਹਿ ਦੁੱਖ ਲੈ ਕੇ ਆਈ, ਜਿਸ ਨੇ ਉਨ੍ਹਾਂ ਦੇ ਹੱਸਦੇ-ਖੇਡਦੇ ਘਰ ਦਾ ਚਿਰਾਗ ਹਮੇਸ਼ਾ ਲਈ ਬੁਝਾ ਦਿੱਤਾ। ਸ਼ਹਿਰ ਦੇ ਲੱਲੂਆਣਾ ਰੋਡ 'ਤੇ ਤੇਜ਼ ਹਨੇਰੀ ਅਤੇ ਝੱਖੜ ਦੌਰਾਨ ਇੱਕ ਮਾਸੂਮ ਬੱਚੇ ਉੱਤੇ ਲੋਹੇ ਦਾ ਭਾਰੀ ਗੇਟ ਅਤੇ ਕੰਧ ਦਾ ਪਿੱਲਰ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਬੱਚੇ ਦੀ ਦਰਦਨਾਕ ਮੌਤ ਹੋ ਗਈ।

ਮਾਨਸਾ 'ਚ ਤੇਜ਼ ਹਨੇਰੀ ਕਾਰਨ 11 ਸਾਲਾ ਮਾਸੂਮ ਦੀ ਦਰਦਨਾਕ ਮੌਤ, ਮਲਬੇ ਹੇਠਾਂ ਦੱਬਣ ਨਾਲ ਤੋੜਿਆ ਦਮ
bhupinder-singh-mansa
| Published: 10 Jun 2026 23:28 PM IST
Share

ਮਾਨਸਾ ਵਿੱਚ ਬੀਤੀ ਸ਼ਾਮ ਆਈ ਭਿਆਨਕ ਅਤੇ ਤੇਜ਼ ਹਨੇਰੀ ਇੱਕ ਗਰੀਬ ਪਰਿਵਾਰ ਲਈ ਅਜਿਹਾ ਅਸਹਿ ਦੁੱਖ ਲੈ ਕੇ ਆਈ, ਜਿਸ ਨੇ ਉਨ੍ਹਾਂ ਦੇ ਹੱਸਦੇ-ਖੇਡਦੇ ਘਰ ਦਾ ਚਿਰਾਗ ਹਮੇਸ਼ਾ ਲਈ ਬੁਝਾ ਦਿੱਤਾ। ਸ਼ਹਿਰ ਦੇ ਲੱਲੂਆਣਾ ਰੋਡ ‘ਤੇ ਤੇਜ਼ ਹਨੇਰੀ ਅਤੇ ਝੱਖੜ ਦੌਰਾਨ ਇੱਕ ਮਾਸੂਮ ਬੱਚੇ ਉੱਤੇ ਲੋਹੇ ਦਾ ਭਾਰੀ ਗੇਟ ਅਤੇ ਕੰਧ ਦਾ ਪਿੱਲਰ ਡਿੱਗ ਗਿਆ, ਜਿਸ ਦੇ ਮਲਬੇ ਹੇਠ ਦੱਬਣ ਕਾਰਨ ਬੱਚੇ ਦੀ ਦਰਦਨਾਕ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਕ ਦੀ ਲਹਿਰ ਦੌੜ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਹਾਸਲ ਕੀਤੀ ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਸ਼ਾਮ ਮਾਨਸਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਅਚਾਨਕ ਬਹੁਤ ਤੇਜ਼ ਹਨੇਰੀ ਚੱਲਣੀ ਸ਼ੁਰੂ ਹੋ ਗਈ। ਇਸੇ ਦੌਰਾਨ 11 ਸਾਲਾਂ ਦਾ ਮਾਸੂਮ ਬੱਚਾ ਦਿਲਸ਼ਾਨ ਸਿੰਘ ਹਨੇਰੀ ਅਤੇ ਮਿੱਟੀ-ਘੱਟੇ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਸੀ। ਖੁਦ ਨੂੰ ਤੇਜ਼ ਹਵਾਵਾਂ ਤੋਂ ਬਚਾਉਣ ਲਈ ਉਸਨੇ ਆਪਣੇ ਘਰ ਦੇ ਬਿਲਕੁਲ ਨਜ਼ਦੀਕ ਸਥਿਤ ਇੱਕ ਖਾਲੀ ਪਲਾਟ ਦੇ ਮੁੱਖ ਗੇਟ ਦਾ ਸਹਾਰਾ ਲੈ ਲਿਆ। ਪਰ ਬਦਕਿਸਮਤੀ ਨਾਲ ਹਨੇਰੀ ਦਾ ਵੇਗ ਇੰਨਾ ਜ਼ਿਆਦਾ ਤਾਕਤਵਰ ਸੀ ਕਿ ਉਸ ਪਲਾਟ ਦਾ ਭਾਰੀ ਗੇਟ ਅਤੇ ਉਸ ਨਾਲ ਲੱਗਦਾ ਪਿੱਲਰ ਅਚਾਨਕ ਉਖੜ ਕੇ ਬੱਚੇ ਦੇ ਉੱਪਰ ਆ ਡਿੱਗਿਆ, ਜਿਸ ਕਾਰਨ ਦਿਲਸ਼ਾਨ ਸਿੰਘ ਉਸ ਦੇ ਭਾਰੀ ਮਲਬੇ ਦੇ ਹੇਠਾਂ ਬੁਰੀ ਤਰ੍ਹਾਂ ਦੱਬ ਗਿਆ।

ਪਰਿਵਾਰ ਅਤੇ ਚਸ਼ਮਦੀਦਾਂ ਨੇ ਬਿਆਨ ਕੀਤਾ ਦਰਦ

ਮ੍ਰਿਤਕ ਬੱਚੇ ਦੇ ਪਿਤਾ ਜਸਵਿੰਦਰ ਸਿੰਘ ਅਤੇ ਵਾਰਡ ਦੇ ਨਿਵਾਸੀ ਗੁਰਦੀਪ ਸਿੰਘ ਨੇ ਭਰੇ ਮਨ ਨਾਲ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦਿਲਸ਼ਾਨ ਸਿੰਘ ਸ਼ਾਮ ਦੇ ਵੇਲੇ ਘਰ ਦੇ ਬਾਹਰ ਹੀ ਖੜ੍ਹਾ ਸੀ। ਉਦੋਂ ਹੀ ਅਚਾਨਕ ਮੌਸਮ ਖਰਾਬ ਹੋ ਗਿਆ ਅਤੇ ਬਹੁਤ ਤੇਜ਼ ਝੱਖੜ ਝੁੱਲਣ ਲੱਗਾ। ਹਨੇਰੀ ਦੀ ਮਾਰ ਨਾ ਝੱਲਦਿਆਂ ਮਕਾਨ ਦਾ ਪੱਕਾ ਗੇਟ ਅਤੇ ਉਸ ਨੂੰ ਸਹਾਰਾ ਦੇਣ ਵਾਲਾ ਕੰਧ ਦਾ ਪਿੱਲਰ ਭੜਾਕਾ ਪਾ ਕੇ ਹੇਠਾਂ ਆ ਗਿਰੇ। ਦਿਲਸ਼ਾਨ ਨੂੰ ਸੰਭਲਣ ਦਾ ਮੌਕਾ ਤੱਕ ਨਹੀਂ ਮਿਲਿਆ ਅਤੇ ਉਹ ਪੂਰੀ ਤਰ੍ਹਾਂ ਮਲਬੇ ਦੀ ਲਪੇਟ ਵਿੱਚ ਆ ਗਿਆ।

ਹਸਪਤਾਲ ਲਿਜਾਂਦੇ ਸਮੇਂ ਤੋੜਿਆ ਦਮ

ਇਸ ਭਿਆਨਕ ਹਾਦਸੇ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਲੋਕ ਅਤੇ ਵਾਰਡ ਵਾਸੀ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ। ਸਥਾਨਕ ਲੋਕਾਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਬੱਚੇ ਨੂੰ ਕੰਧ ਅਤੇ ਗੇਟ ਦੇ ਮਲਬੇ ਹੇਠੋਂ ਬਾਹਰ ਕੱਢਿਆ। ਉਸ ਸਮੇਂ ਬੱਚਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਚੁੱਕਾ ਸੀ। ਲੋਕਾਂ ਵੱਲੋਂ ਉਸ ਨੂੰ ਤੁਰੰਤ ਇਲਾਜ ਲਈ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਮਾਸੂਮ ਬੱਚੇ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਹਸਪਤਾਲ ਦੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦਰਦਨਾਕ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਟੀਮ ਹਸਪਤਾਲ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਬੱਚੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਿਸਾਂ ਅਤੇ ਰੋੰਦੇ-ਕੁਰਲਾਉਂਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਗਮਗੀਨ ਮਾਹੌਲ ਵਿੱਚ ਮਾਸੂਮ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...