AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸਾ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸਰਪੰਚ ਸਮੇਤ ਦਰਜਨਾਂ ਤੇ ਮਾਮਲਾ ਦਰਜ

ਮਾਨਸਾ ਅਧੀਨ ਪੈਂਦੇ ਪਿੰਡ ਨੰਗਲ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਮਾਨਸਾ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਜ਼ਿੰਦਾ ਸਮੇਤ ਲਗਭਗ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਮਾਨਸਾ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਸਰਪੰਚ ਸਮੇਤ ਦਰਜਨਾਂ ਤੇ ਮਾਮਲਾ ਦਰਜ
bhupinder-singh-mansa
| Updated On: 18 Aug 2026 19:17 PM IST
Share

ਮਾਨਸਾ ਅਧੀਨ ਪੈਂਦੇ ਪਿੰਡ ਨੰਗਲ ਕਲਾਂ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੂਨੀ ਵਾਰਦਾਤ ਤੋਂ ਬਾਅਦ ਮਾਨਸਾ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਜ਼ਿੰਦਾ ਸਮੇਤ ਲਗਭਗ ਇੱਕ ਦਰਜਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸ਼ਰਮਾ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਸੋਮ ਲਾਲ ਅਤੇ ਭਰਾ ਕ੍ਰਿਸ਼ਨ ਲਾਲ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਅਮਨਦੀਪ ਆਪਣੇ ਕਿਸੇ ਘਰੇਲੂ ਕੰਮ ਦੇ ਸਿਲਸਿਲੇ ਵਿੱਚ ਸ਼ਹਿਰ ਗਿਆ ਹੋਇਆ ਸੀ। ਜਦੋਂ ਉਹ ਕੰਮ ਨਿਪਟਾ ਕੇ ਵਾਪਸ ਪਿੰਡ ਪਰਤ ਰਿਹਾ ਸੀ ਤਾਂ ਰਸਤੇ ਵਿੱਚ ਮੌਜੂਦਾ ਸਰਪੰਚ ਅਤੇ ਉਸ ਦੇ ਹਥਿਆਰਬੰਦ ਸਾਥੀਆਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਪੁਰਾਣੀ ਰੰਜਿਸ਼ ਕਾਰਨ ਤੇਜ਼ਧਾਰ ਹਥਿਆਰਾਂ ਨਾਲ ਉਸ ‘ਤੇ ਤਾਬੜਤੋੜ ਹਮਲਾ ਕਰ ਦਿੱਤਾ, ਜਿਸ ਕਾਰਨ ਅਮਨਦੀਪ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹਸਪਤਾਲ ਲਿਜਾਂਦਿਆਂ ਰਸਤੇ ‘ਚ ਤੋੜਿਆ ਦਮ

ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਅਮਨਦੀਪ ਨੂੰ ਤੁਰੰਤ ਇਲਾਜ ਲਈ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਚੇਰੀ ਜਾਂਚ ਅਤੇ ਇਲਾਜ ਲਈ ਬਠਿੰਡਾ ਰੈਫ਼ਰ ਕਰ ਦਿੱਤਾ। ਹਾਲਾਂਕਿ, ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬਠਿੰਡਾ ਲਿਜਾਂਦੇ ਸਮੇਂ ਰਸਤੇ ਵਿੱਚ ਹੀ ਅਮਨਦੀਪ ਸ਼ਰਮਾ ਨੇ ਦਮ ਤੋੜ ਦਿੱਤਾ। ਦਮ ਤੋੜਨ ਤੋਂ ਪਹਿਲਾਂ ਅਮਨਦੀਪ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਰਪੰਚ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ ਕੁੱਟਮਾਰ ਅਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਹਮਲੇ ਬਾਰੇ ਪੂਰੀ ਜਾਣਕਾਰੀ ਦਿੱਤੀ ਸੀ।

ਮੌਤ ਤੋਂ ਬਾਅਦ ਜੋੜੀ ਕਤਲ ਦੀ ਧਾਰਾ 302

ਇਸ ਸਬੰਧੀ ਪੁਲਿਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਮਾਨਸਾ ਦੇ ਡੀ.ਐਸ.ਪੀ. ਹਰਜਿੰਦਰ ਸਿੰਘ ਗਿੱਲ ਨੇ ਘਟਨਾ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਅਮਨਦੀਪ ਸ਼ਰਮਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਜ਼ਖ਼ਮੀ ਨੌਜਵਾਨ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਪਹਿਲਾਂ ਭਾਰਤੀ ਦੰਡਾਵਲੀ ਦੀ ਧਾਰਾ 307 (ਇਰਾਦਾ-ਏ-ਕਤਲ) ਤਹਿਤ ਮਾਮਲਾ ਦਰਜ ਕੀਤਾ ਸੀ। ਪ੍ਰੰਤੂ ਬੀਤੀ ਰਾਤ ਇਲਾਜ ਦੌਰਾਨ ਅਮਨਦੀਪ ਦੀ ਮੌਤ ਹੋ ਜਾਣ ਕਾਰਨ ਹੁਣ ਇਸ ਐਫ.ਆਈ.ਆਰ. ਵਿੱਚ ਕਤਲ ਦੀ ਧਾਰਾ 302 ਦਾ ਵਾਧਾ ਕਰ ਦਿੱਤਾ ਗਿਆ ਹੈ।

ਪੀੜਤ ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

ਇਸ ਵਾਰਦਾਤ ਤੋਂ ਬਾਅਦ ਮ੍ਰਿਤਕ ਦੇ ਘਰ ਵਿੱਚ ਚੀਕ-ਚਿਹਾੜਾ ਪੈ ਗਿਆ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਉੱਚ ਅਧਿਕਾਰੀਆਂ ਅੱਗੇ ਗੁਹਾਰ ਲਗਾਈ ਹੈ ਕਿ ਮੁੱਖ ਮੁਲਜ਼ਮ ਸਰਪੰਚ ਰੇਸ਼ਮ ਸਿੰਘ ਜ਼ਿੰਦਾ ਸਮੇਤ ਸਾਰੇ ਹਮਲਾਵਰਾਂ ਨੂੰ ਬਿਨਾਂ ਕਿਸੇ ਦੇਰੀ ਦੇ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾ ਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਮਜ਼ਦ ਮੁਲਜ਼ਮਾਂ ਦੇ ਸੰਭਾਵੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...