AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮਾਨਸੂਨ ਦੀ ਸ਼ੁਰੂਆਤ ਦੇ ਨਾਲ ਘੱਗਰ ਦਰਿਆ ਦੇ ਕੰਢੇ ਚੌਕਸੀ, ਪ੍ਰਸ਼ਾਸਨ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ‘ਚ ਰੁੱਝਿਆ

ਘੱਗਰ ਨਦੀ ਦੇ ਕੰਢਿਆਂ 'ਤੇ ਇਸ ਸਮੇਂ ਝੋਨੇ ਦੀ ਬਿਜਾਈ ਜਾਰੀ ਹੈ। ਹਾਲਾਂਕਿ ਕਿਸਾਨ ਖੇਤੀਬਾੜੀ 'ਚ ਰੁੱਝੇ ਹੋਏ ਹਨ, ਪਰ ਉਨ੍ਹਾਂ ਨੂੰ ਇਸ ਡਰ ਹੈ ਕਿ ਜੇਕਰ ਬੰਨ੍ਹ ਟੁੱਟ ਜਾਂਦਾ ਹ ਤਾਂ ਨਾ ਸਿਰਫ਼ ਉਨ੍ਹਾਂ ਦੀਆਂ ਫਸਲਾਂ, ਸਗੋਂ ਉਪਜਾਊ ਮਿੱਟੀ, ਟਿਊਬਵੈੱਲ ਤੇ ਪੂਰਾ ਖੇਤੀਬਾੜੀ ਬੁਨਿਆਦੀ ਢਾਂਚਾ ਵੀ ਤਬਾਹ ਹੋ ਸਕਦਾ ਹੈ।

ਮਾਨਸੂਨ ਦੀ ਸ਼ੁਰੂਆਤ ਦੇ ਨਾਲ ਘੱਗਰ ਦਰਿਆ ਦੇ ਕੰਢੇ ਚੌਕਸੀ, ਪ੍ਰਸ਼ਾਸਨ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ 'ਚ ਰੁੱਝਿਆ
ਫਾਈਲ ਫੋਟੋ
kulveer-singh
| Updated On: 08 Jul 2026 15:04 PM IST
Share

ਮਾਨਸੂਨ ਦੇ ਆਉਣ ਨਾਲ ਘੱਗਰ ਦਰਿਆ ਦੇ ਕੰਢੇ ਹਲਚਲ ਤੇਜ਼ ਹੋ ਗਈ ਹੈ। ਹੜ੍ਹ ਵਰਗੇ ਹਾਲਾਤਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪ੍ਰਸ਼ਾਸਨ ਨੇ ਕਮਜ਼ੋਰ ਬੰਨ੍ਹਾਂ ਨੂੰ ਮਜ਼ਬੂਤ ​​ਕਰਨ ਲਈ ਵੱਡੇ ਪੱਧਰ ‘ਤੇ ਯਤਨ ਸ਼ੁਰੂ ਕੀਤੇ ਹਨ। ਮਕਰੋੜ ਸਾਹਿਬ ਦੇ ਨੇੜੇ ਬੰਨ੍ਹਾਂ ‘ਤੇ ਮਿੱਟੀ, ਰੇਤ ਦੀਆਂ ਬੋਰੀਆਂ ਤੇ ਪਲਾਸਟਿਕ ਦੀਆਂ ਚਾਦਰਾਂ ਲਗਾਇਆ ਜਾ ਰਹੀਆਂ ਹਨ।

ਘੱਗਰ ਦਰਿਆ ਦੇ ਕੰਢੇ ਵਾਲੇ ਇਲਾਕਿਆਂ ਦੇ ਕਿਸਾਨਾਂ ਲਈ 2023 ਦੇ ਵਿਨਾਸ਼ਕਾਰੀ ਹੜ੍ਹਾਂ ਦੀਆਂ ਯਾਦਾਂ ਤਾਜ਼ਾ ਹਨ। ਉਸ ਸਮੇਂ ਲਗਭਗ 250 ਫੁੱਟ ਤੱਕ ਫੈਲੇ ਬੰਨ੍ਹ ‘ਚ ਪਾੜ ਪੈ ਗਿਆ, ਜਿਸ ਨਾਲ ਹਜ਼ਾਰਾਂ ਏਕੜ ਖੇਤੀਬਾੜੀ ਜ਼ਮੀਨ ਡੁੱਬ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਮੁਆਵਜ਼ਾ ਤਾਂ ਮਿਲਿਆ, ਪਰ ਉਨ੍ਹਾਂ ਦੇ ਵਿੱਤੀ ਤੇ ਮਾਨਸਿਕ ਨੁਕਸਾਨ ਦੀ ਭਰਪਾਈ ਨਹੀਂ ਹੋਈ।

ਹਰ ਮੌਸਮ ਚੇਤਾਵਨੀ ਦੇ ਨਾਲ ਚਿੰਤਾ

ਮੂਨਕ, ਖਨੌਰੀ ਤੇ ਆਸ ਪਾਸ ਦੇ ਇਲਾਕਿਆਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਹਰ ਬਾਰਿਸ਼ ਦੀ ਚੇਤਾਵਨੀ ਉਨ੍ਹਾਂ ਲਈ ਚਿੰਤਾ ਦਾ ਕਾਰਨ ਬਣ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਘੱਗਰ ਨਦੀ ਦੇ ਪਾਣੀ ਦੇ ਪੱਧਰ ਨੂੰ ਸਿੱਧਾ ਪ੍ਰਭਾਵਿਤ ਕਰਦੀ ਹੈ, ਜਿਸ ਨਾਲ ਹੜ੍ਹਾਂ ਦਾ ਖ਼ਤਰਾ ਵੱਧ ਜਾਂਦਾ ਹੈ।

ਕਿਸਾਨਾਂ ਨੇ ਘੱਗਰ ਨਦੀ ਦੇ ਅੰਦਰ ਰੁੱਖ ਲਗਾਉਣ ਬਾਰੇ ਵੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਦੀ ਦੇ ਵਿਚਕਾਰ ਰੁੱਖ ਲਗਾਉਣ ਨਾਲ ਪਾਣੀ ਦੇ ਕੁਦਰਤੀ ਵਹਾਅ ‘ਚ ਰੁਕਾਵਟ ਆ ਸਕਦੀ ਹੈ, ਜਿਸ ਨਾਲ ਹੜ੍ਹ ਦੀਆਂ ਸਥਿਤੀਆਂ ‘ਚ ਵਾਧਾ ਹੋ ਸਕਦਾ ਹੈ।

ਝੋਨੇ ਦੀ ਬਿਜਾਈ ਚੱਲ ਰਹੀ, ਪਰ ਬਣਿਆ ਹੋਇਆ ਹੈ ਡਰ

ਘੱਗਰ ਨਦੀ ਦੇ ਕੰਢਿਆਂ ‘ਤੇ ਇਸ ਸਮੇਂ ਝੋਨੇ ਦੀ ਬਿਜਾਈ ਜਾਰੀ ਹੈ। ਹਾਲਾਂਕਿ ਕਿਸਾਨ ਖੇਤੀਬਾੜੀ ‘ਚ ਰੁੱਝੇ ਹੋਏ ਹਨ, ਪਰ ਉਨ੍ਹਾਂ ਨੂੰ ਇਸ ਡਰ ਹੈ ਕਿ ਜੇਕਰ ਬੰਨ੍ਹ ਟੁੱਟ ਜਾਂਦਾ ਹ ਤਾਂ ਨਾ ਸਿਰਫ਼ ਉਨ੍ਹਾਂ ਦੀਆਂ ਫਸਲਾਂ, ਸਗੋਂ ਉਪਜਾਊ ਮਿੱਟੀ, ਟਿਊਬਵੈੱਲ ਤੇ ਪੂਰਾ ਖੇਤੀਬਾੜੀ ਬੁਨਿਆਦੀ ਢਾਂਚਾ ਵੀ ਤਬਾਹ ਹੋ ਸਕਦਾ ਹੈ।

ਫਿਲਹਾਲ, ਘੱਗਰ ਨਦੀ ‘ਚ ਪਾਣੀ ਦਾ ਪ੍ਰਵਾਹ ਆਮ ਬਣਿਆ ਹੋਇਆ ਹੈ। ਫਿਰ ਵੀ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਬੰਨ੍ਹਾਂ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ ਤੇ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖੀ ਜਾ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...