AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਪਿੱਟਬੁੱਲ ਦੇ ਹਮਲੇ ਨਾਲ ਮਹਿਲਾ ਗੰਭੀਰ ਜ਼ਖ਼ਮੀ, ਐਕਸ਼ਨ ਦੀ ਤਿਆਰੀ ‘ਚ ਪੁਲਿਸ

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ 'ਚ ਡਰ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਸਪਤਾਲ ਤੋਂ ਅਧਿਕਾਰਤ ਜਾਣਕਾਰੀ ਮਿਲਣ ਤੋਂ ਬਾਅਦ ਕੁੱਤੇ ਦੇ ਮਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 291 ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕਹੀ ਗਈ ਹੈ।

ਪਟਿਆਲਾ 'ਚ ਪਿੱਟਬੁੱਲ ਦੇ ਹਮਲੇ ਨਾਲ ਮਹਿਲਾ ਗੰਭੀਰ ਜ਼ਖ਼ਮੀ, ਐਕਸ਼ਨ ਦੀ ਤਿਆਰੀ 'ਚ ਪੁਲਿਸ
ਪਟਿਆਲਾ ‘ਚ ਪਿੱਟਬੁੱਲ ਦੇ ਹਮਲੇ ਨਾਲ ਮਹਿਲਾ ਗੰਭੀਰ ਜ਼ਖ਼ਮੀ, ਪੁਲਿਸ ਵੱਲੋਂ ਕਾਰਵਾਈ ਦੀ ਤਿਆਰੀ
inderpal-singh
| Updated On: 13 Aug 2026 14:03 PM IST
Share

ਪਟਿਆਲਾ ਦੇ ਘੁੰਮਣ ਨਗਰ ਇਲਾਕੇ ‘ਚ ਪਿੱਟਬੁੱਲ ਕੁੱਤੇ ਵੱਲੋਂ ਇੱਕ ਜੋੜੇ ਤੇ ਕੀਤੇ ਗਏ ਹਮਲੇ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋਈ, ਜਿਸ ਤੋਂ ਬਾਅਦ ਮਾਮਲਾ ਚਰਚਾ ‘ਚ ਆ ਗਿਆ ਹੈ। ਹੁਣ, ਇਸ ਘਟਨਾ ਤੋਂ ਬਾਅਦ ਪੁਲਿਸ ਵੀ ਹਰਕਤ ‘ਚ ਚੁੱਕੀ ਹੈ ਤੇ ਮਾਮਲੇ ਦਾ ਖ਼ੁਦ ਨੋਟਿਸ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ, ਘਰ ਦੇਖਣ ਲਈ ਆਏ ਅੰਕਿਤ ਕੁਮਾਰ ਤੇ ਉਨ੍ਹਾਂ ਦੀ ਪਤਨੀ ਤੇ ਇੱਕ ਪਿੱਟਬੁੱਲ ਕੁੱਤੇ ਨੇ ਹਮਲਾ ਕਰ ਦਿੱਤਾ। ਇਸ ਹਮਲੇ ‘ਚ ਮਹਿਲਾ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਈ, ਜਿਸ ਤੋਂ ਬਾਅਦ ਉ੍ਨ੍ਹਾਂ ਨੂੰ ਪਟਿਆਲਾ ਦੇ ਅਮਰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਦੀ ਸਰਜਰੀ ਵੀ ਕੀਤੀ ਜਾ ਚੁੱਕੀ ਹੈ। ਇਸ ਹਮਲੇ ‘ਚ ਅੰਕਿਤ ਕੁਮਾਰ ਵੀ ਜ਼ਖ਼ਮੀ ਹੋਏ ਹਨ।

ਪੁਲਿਸ ਵੱਲੋਂ ਜਾਂਚ ਜਾਰੀ

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਤੋਂ ਬਾਅਦ ਲੋਕਾਂ ‘ਚ ਡਰ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਹਸਪਤਾਲ ਤੋਂ ਅਧਿਕਾਰਤ ਜਾਣਕਾਰੀ ਮਿਲਣ ਤੋਂ ਬਾਅਦ ਕੁੱਤੇ ਦੇ ਮਾਲਕ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 291 ਤਹਿਤ ਮਾਮਲਾ ਦਰਜ ਕਰਨ ਦੀ ਗੱਲ ਕਹੀ ਗਈ ਹੈ।

ਫਿਲਹਾਲ, ਪੀੜਤ ਜੋੜੇ ਵੱਲੋਂ ਮੀਡੀਆ ਸਾਹਮਣੇ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ। ਦੂਜੇ ਪਾਸੇ, ਕੁੱਤੇ ਦੇ ਮਾਲਕ ਨੇ ਵੀ ਕੋਈ ਬਿਆਨ ਨਹੀਂ ਦਿੱਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਅਗਲੀ ਕਾਰਵਾਈ ਹਸਪਤਾਲ ਤੋਂ ਮਿਲਣ ਵਾਲੀ ਰਿਪੋਰਟ ਤੇ ਪੀੜਤ ਜੋੜੇ ਨਾਲ ਮਿਲ ਕੇ ਬਿਆਨਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਘਟਨਾ ਨੇ ਪਾਲਤੂ ਤੇ ਖਾਸ ਕਰਕੇ ਖ਼ਤਰਨਾਰ ਨਸਲਾਂ ਦੇ ਕੁੱਤਿਆਂ ਨੂੰ ਰੱਖਣ ਤੇ ਉਨ੍ਹਾਂ ਦੀ ਸੁਰੱਖਿਆ ਸਬੰਧੀ ਜ਼ਿੰਮੇਵਾਰੀਆਂ ਨੂੰ ਲੈ ਕੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...