AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਬਦਮਾਸ਼ਾਂ ਦੇ ਝੰਡ ਨੇ ਨੌਜਵਾਨ ‘ਤੇ ਕੀਤੇ ਚਾਕੂਆਂ ਨਾਲ ਤਾਬੜਤੋੜ ਵਾਰ; ਹੋਈ ਮੌਤ

ਪਟਿਆਲਾ ਜ਼ਿਲ੍ਹੇ ਦੇ ਸਨੌਰ ਕਸਬੇ ਵਿੱਚ ਦਿਨ-ਦਿਹਾੜੇ ਸੜਕ 'ਚਾਲੀ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਗੱਡੀ ਵਿੱਚ ਸਵਾਰ ਹੋ ਕੇ ਬਾਜ਼ਾਰ ਵਿੱਚ ਚਾਟ ਖਾਣ ਆਇਆ ਸੀ। ਇਸੇ ਦੌਰਾਨ ਪੁਰਾਣੀ ਰੰਜਿਸ਼ ਰੱਖਣ ਵਾਲੇ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ 'ਤੇ ਤਾਬੜਤੋੜ ਕਰੀਬ 8 ਵਾਰ ਚਾਕੂ ਨਾਲ ਵਾਰ ਕੀਤੇ।

ਪਟਿਆਲਾ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਬਦਮਾਸ਼ਾਂ ਦੇ ਝੰਡ ਨੇ ਨੌਜਵਾਨ 'ਤੇ ਕੀਤੇ ਚਾਕੂਆਂ ਨਾਲ ਤਾਬੜਤੋੜ ਵਾਰ; ਹੋਈ ਮੌਤ
inderpal-singh
| Published: 11 Aug 2026 19:10 PM IST
Share

ਪਟਿਆਲਾ ਜ਼ਿਲ੍ਹੇ ਦੇ ਸਨੌਰ ਕਸਬੇ ਵਿੱਚ ਦਿਨ-ਦਿਹਾੜੇ ਸੜਕ ‘ਚਾਲੀ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਦੋਸਤਾਂ ਨਾਲ ਗੱਡੀ ਵਿੱਚ ਸਵਾਰ ਹੋ ਕੇ ਬਾਜ਼ਾਰ ਵਿੱਚ ਚਾਟ ਖਾਣ ਆਇਆ ਸੀ। ਇਸੇ ਦੌਰਾਨ ਪੁਰਾਣੀ ਰੰਜਿਸ਼ ਰੱਖਣ ਵਾਲੇ ਕੁਝ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ ਅਤੇ ਉਸ ‘ਤੇ ਤਾਬੜਤੋੜ ਕਰੀਬ 8 ਵਾਰ ਚਾਕੂ ਨਾਲ ਵਾਰ ਕੀਤੇ।

ਜਦੋਂ ਨੌਜਵਾਨ ਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦਾ ਇੱਕ ਸਾਥੀ ਵੀ ਇਸ ਹਮਲੇ ਵਿੱਚ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦਾ ਇਲਾਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਚੱਲ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸਥਾਨਕ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਾਲਾਂਕਿ, ਪੁਲਿਸ ਵੱਲੋਂ ਹਾਲੇ ਤੱਕ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਾਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਾਵੇਗਾ।

ਕਾਰ ਪਾਰਕਿੰਗ ਨੂੰ ਲੈ ਕੇ ਹੋਈ ਸੀ ਬਹਿਸ

ਮਿਲੀ ਜਾਣਕਾਰੀ ਅਨੁਸਾਰ ਇਹ ਖ਼ੂਨੀ ਵਾਰਦਾਤ ਪਟਿਆਲਾ ਦੇ ਸਨੌਰ ਕਸਬੇ ਦੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ 24 ਸਾਲਾ ਜਸ਼ਨ ਵਿਰਕ ਵਜੋਂ ਹੋਈ ਹੈ। ਉਹ ਸੋਮਵਾਰ ਨੂੰ ਆਪਣੇ ਦੋਸਤਾਂ ਨਾਲ ਕਸਬੇ ਦੀ ਇੱਕ ਦੁਕਾਨ ‘ਤੇ ਚਾਟ ਖਾਣ ਪਹੁੰਚਿਆ ਸੀ। ਇਸੇ ਦੌਰਾਨ ਗੱਡੀ ਪਾਰਕ ਕਰਨ ਨੂੰ ਲੈ ਕੇ ਉਸ ਦੀ ਕੁਝ ਨੌਜਵਾਨਾਂ ਨਾਲ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਇਹ ਮਾਮੂਲੀ ਬਹਿਸ ਝੜਪ ਵਿੱਚ ਬਦਲ ਗਈ ਅਤੇ ਦੂਜੇ ਧਿਰ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਕੱਢ ਕੇ ਜਸ਼ਨ ਵਿਰਕ ‘ਤੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਜਸ਼ਨ ‘ਤੇ ਕਰੀਬ 8 ਵਾਰ ਚਾਕੂ ਨਾਲ ਵਾਰ ਕੀਤੇ, ਜਿਸ ਕਾਰਨ ਉਹ ਖ਼ੂਨ ਨਾਲ ਲੱਤਪੱਤ ਹੋ ਕੇ ਜ਼ਮੀਨ ‘ਤੇ ਡਿੱਗ ਪਿਆ।

ਬਚਾਉਣ ਆਇਆ ਦੋਸਤ ਵੀ ਹੋਇਆ ਗੰਭੀਰ ਜ਼ਖ਼ਮੀ

ਜਸ਼ਨ ਵਿਰਕ ਦੇ ਨਾਲ ਆਏ ਉਸ ਦੇ ਦੋਸਤਾਂ ਨੇ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਜਦੋਂ ਉਸ ਦਾ ਦੋਸਤ ਬਲਦੇਵ ਸਿੰਘ ਦੋਵਾਂ ਧਿਰਾਂ ਦਾ ਵਿਚ-ਬਚਾਅ ਕਰਨ ਅੱਗੇ ਆਇਆ ਤਾਂ ਹਮਲਾਵਰਾਂ ਨੇ ਉਸ ‘ਤੇ ਵੀ ਚਾਕੂ ਨਾਲ ਵਾਰ ਕਰ ਦਿੱਤੇ। ਇਸ ਕਾਰਨ ਬਲਦੇਵ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦਿਨ-ਦਿਹਾੜੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਤੋਂ ਬਾਅਦ ਜਸ਼ਨ ਦੇ ਦੋਸਤਾਂ ਨੇ ਤੁਰੰਤ ਦੋਵਾਂ ਨੂੰ ਗੱਡੀ ਵਿੱਚ ਪਾਇਆ ਅਤੇ ਹਸਪਤਾਲ ਲੈ ਗਏ। ਹਾਲਾਂਕਿ, ਰਸਤੇ ਵਿੱਚ ਹੀ ਜਸ਼ਨ ਦੀ ਮੌਤ ਹੋ ਗਈ, ਜਦਕਿ ਬਲਦੇਵ ਸਿੰਘ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੁਰਾਣੀ ਰੰਜਿਸ਼ ਕਾਰਨ ਵਾਪਰੀ ਘਟਨਾ

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਵਾਂ ਹੀ ਧਿਰਾਂ ਦੇ ਨੌਜਵਾਨ ਸਨੌਰ ਦੇ ਹੀ ਰਹਿਣ ਵਾਲੇ ਹਨ। ਇਨ੍ਹਾਂ ਨੌਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਪਹਿਲਾਂ ਤੋਂ ਹੀ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਸੋਮਵਾਰ ਨੂੰ ਵੀ ਗੱਡੀ ਦੀ ਪਾਰਕਿੰਗ ਨੂੰ ਲੈ ਕੇ ਇਨ੍ਹਾਂ ਵਿਚਾਲੇ ਬਹਿਸ ਹੋਈ, ਜੋ ਇਸ ਖ਼ੂਨੀ ਕਾਂਡ ‘ਚ ਬਦਲ ਗਈ। ਦੱਸਿਆ ਜਾ ਰਿਹਾ ਹੈ ਕਿ ਜਸ਼ਨ ਵਿਰਕ ਦੇ ਪਿਤਾ ਦੀ ਕੁਝ ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਘਰ ਵਿੱਚ ਉਸ ਦੀ ਮਾਂ ਤੇ ਇੱਕ ਛੋਟਾ ਭਰਾ ਹੈ।

6 ਲੋਕਾਂ ਖ਼ਿਲਾਫ਼ ਮਾਮਲਾ ਦਰਜ

ਇਸ ਮਾਮਲੇ ਸਬੰਧੀ ਥਾਣਾ ਸਨੌਰ ਦੇ ਐੱਸ.ਐੱਚ.ਓ. (SHO) ਹਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਵਿੱਚ ਛੇ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅਮਿਤ ਉਰਫ਼ ਪਾਪਨ, ਸੁਮਿਤ ਉਰਫ਼ ਬੋਨੀ, ਮੋਨੂ, ਦਕਸ਼ ਉਰਫ਼ ਦੇਸ਼ੋ, ਆਕਾਸ਼ਦੀਪ ਸਿੰਘ ਉਰਫ਼ ਕਾਕਾ ਅਤੇ ਅਮਨਦੀਪ ਸਿੰਘ ਉਰਫ਼ ਅਮਨ ਬੇਕਰੀ ਵਾਲਾ ਸ਼ਾਮਲ ਹਨ।

ਇਹ ਸਾਰੇ ਮੁਲਜ਼ਮ ਸਨੌਰ ਦੇ ਹੀ ਰਹਿਣ ਵਾਲੇ ਹਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਭਾਰਤੀ ਨਿਆਇ ਸੰਹਿਤਾ (BNS) ਦੀਆਂ ਧਾਰਾਵਾਂ 103(1), 109, 190 ਅਤੇ 191(3) ਤਹਿਤ ਮਾਮਲਾ ਦਰਜ ਕੀਤਾ ਹੈ। ਐੱਸ.ਐੱਚ.ਓ. ਨੇ ਦੱਸਿਆ ਕਿ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ, ਪਰ ਮੁਲਜ਼ਮਾਂ ਨੂੰ ਫੜਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਉਨ੍ਹਾਂ ਦੇ ਸੰਭਾਵੀ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ।

ਇਲਾਕੇ ‘ਚ ਦਹਿਸ਼ਤ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੁੱਸਾ

ਇਸ ਦਰਦਨਾਕ ਕਤਲਕਾਂਡ ਤੋਂ ਬਾਅਦ ਸਨੌਰ ਕਸਬੇ ਵਿੱਚ ਦਹਿਸ਼ਤ ਅਤੇ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਨਿਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਇਲਾਕੇ ਵਿੱਚ ਗੁੰਡਾਗਰਦੀ ਅਤੇ ਕਾਨੂੰਨ-ਵਿਵਸਥਾ ਵਿਗੜਨ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ, ਪਰ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਅਪਰਾਧੀ ਬੇਖ਼ੌਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਰਹੇ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...