AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾਇਆ ਅਤੇ ਫਿਰ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਖ਼ੁਦ ਫ਼ੌਜੀ ਹੋਣ ਕਾਰਨ ਪਤੀ ਤੈਰ ਕੇ ਸੁਰੱਖਿਅਤ ਬਾਹਰ ਨਿਕਲ ਆਇਆ, ਜਦੋਂ ਕਿ ਉਸ ਦੀ ਪਤਨੀ ਦੀ ਪਾਣੀ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।

ਪਟਿਆਲਾ 'ਚ ਫ਼ੌਜੀ ਨੇ ਪਤਨੀ ਨੂੰ ਕਾਰ 'ਚ ਬਿਠਾ ਕੇ ਭਾਖੜਾ ਨਹਿਰ 'ਚ ਸੁੱਟਿਆ, ਪਤਨੀ ਦੀ ਮੌਤ
inderpal-singh
| Published: 24 Jun 2026 20:32 PM IST
Share

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਫ਼ੌਜੀ ਨੇ ਪਹਿਲਾਂ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾਇਆ ਅਤੇ ਫਿਰ ਕਾਰ ਸਮੇਤ ਉਸ ਨੂੰ ਭਾਖੜਾ ਨਹਿਰ ਵਿੱਚ ਸੁੱਟ ਦਿੱਤਾ। ਖ਼ੁਦ ਫ਼ੌਜੀ ਹੋਣ ਕਾਰਨ ਪਤੀ ਤੈਰ ਕੇ ਸੁਰੱਖਿਅਤ ਬਾਹਰ ਨਿਕਲ ਆਇਆ, ਜਦੋਂ ਕਿ ਉਸ ਦੀ ਪਤਨੀ ਦੀ ਪਾਣੀ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ।

ਇਹ ਖ਼ੌਫਨਾਕ ਘਟਨਾ 23 ਜੂਨ ਦੀ ਰਾਤ ਨੂੰ ਵਾਪਰੀ, ਜਦੋਂ ਫ਼ੌਜੀ ਆਪਣੀ ਪਤਨੀ ਨਾਲ ਕਿਸੇ ਗੱਲ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਉਸ ਨੂੰ ਭਾਖੜਾ ਨਹਿਰ ‘ਤੇ ਬਣੇ ਪੁਲ ‘ਤੇ ਲੈ ਗਿਆ ਸੀ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਗੋਤਾਖੋਰਾਂ ਦੀ ਮਦਦ ਨਾਲ ਮ੍ਰਿਤਕਾ ਦੀ ਲਾਸ਼ ਨੂੰ ਬਰਾਮਦ ਕੀਤਾ। ਪੁਲਿਸ ਨੇ ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਪਤੀ ਦੇ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਹੁਣ ਪਤਨੀ ਦੇ ਕਤਲ ਦੇ ਪਿੱਛੇ ਦੀ ਅਸਲ ਵਜ੍ਹਾ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਮਾਨਸਾ ਦਾ ਰਹਿਣ ਵਾਲਾ ਹੈ ਮੁਲਜ਼ਮ ਫ਼ੌਜੀ

ਪ੍ਰਾਪਤ ਜਾਣਕਾਰੀ ਅਨੁਸਾਰ, ਮੁਲਜ਼ਮ ਪਤੀ ਦੀ ਪਛਾਣ ਮਾਨਸਾ ਦੇ ਪਿੰਡ ਬਾਜੇਵਾਲਾ ਦੇ ਰਹਿਣ ਵਾਲੇ ਹੈਪੀ ਸਿੰਘ (32) ਵਜੋਂ ਹੋਈ ਹੈ, ਜੋ ਕਿ ਭਾਰਤੀ ਸੈਨਾ ਵਿੱਚ ਤਾਇਨਾਤ ਹੈ। ਪੁਲਿਸ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਹੈਪੀ ਸਿੰਘ ਅਤੇ ਉਸ ਦੀ ਪਤਨੀ ਵਿਚਕਾਰ ਲੰਬੇ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ। ਦੋਵਾਂ ਦੇ ਰਿਸ਼ਤੇ ਵਿੱਚ ਲਗਾਤਾਰ ਤਣਾਅ ਬਣਿਆ ਹੋਇਆ ਸੀ ਅਤੇ ਆਏ ਦਿਨ ਝਗੜੇ ਹੁੰਦੇ ਰਹਿੰਦੇ ਸਨ।

2024 ਵਿੱਚ ਕੀਤੀ ਸੀ ਲਵ-ਮੈਰਿਜ, ਪਰਿਵਾਰ ਸੀ ਖ਼ਿਲਾਫ਼

ਮ੍ਰਿਤਕਾ ਰਮਨਦੀਪ ਕੌਰ (30) ਅਤੇ ਹੈਪੀ ਸਿੰਘ ਨੇ ਸਾਲ 2024 ਵਿੱਚ ਲਵ-ਮੈਰਿਜ ਕਰਵਾਇਆ ਸੀ। ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਦੇ ਦੱਸਣ ਮੁਤਾਬਕ, ਹੈਪੀ ਸਿੰਘ ਦੇ ਮਾਤਾ-ਪਿਤਾ ਰਮਨਦੀਪ ਕੌਰ ਨੂੰ ਆਪਣੇ ਘਰ ਵਿੱਚ ਰੱਖਣ ਲਈ ਬਿਲਕੁਲ ਤਿਆਰ ਨਹੀਂ ਸਨ। ਇਸੇ ਵਜ੍ਹਾ ਕਰਕੇ ਪਤੀ-ਪਤਨੀ ਵਿਚਕਾਰ ਅਕਸਰ ਕਹਾ-ਸੁਣੀ ਹੁੰਦੀ ਰਹਿੰਦੀ ਸੀ। ਵਿਵਾਦ ਵਧਣ ਕਾਰਨ ਦੋਵੇਂ ਪਿਛਲੇ ਕੁਝ ਸਮੇਂ ਤੋਂ ਸੰਗਰੂਰ ਵਿਖੇ ਵੱਖਰੇ ਤੌਰ ‘ਤੇ ਰਹਿ ਰਹੇ ਸਨ।

ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ, 23 ਜੂਨ 2026 ਨੂੰ ਹੈਪੀ ਸਿੰਘ ਆਪਣੀ ਪਤਨੀ ਨੂੰ ਕਾਰ ਵਿੱਚ ਬਿਠਾ ਕੇ ਪਟਿਆਲਾ ਦੇ ਪਸਿਆਣਾ ਪੁਲ ਦੇ ਨੇੜੇ ਭਾਖੜਾ ਨਹਿਰ ‘ਤੇ ਲੈ ਗਿਆ। ਉੱਥੇ ਪਹੁੰਚ ਕੇ ਉਸ ਨੇ ਕਾਰ ਨੂੰ ਨਹਿਰ ਵਿੱਚ ਸੁੱਟ ਦਿੱਤਾ। ਕਾਰ ਦੇ ਪਾਣੀ ਵਿੱਚ ਡੁੱਬਦੇ ਹੀ ਰਮਨਦੀਪ ਕੌਰ ਉਸ ਦੇ ਅੰਦਰ ਹੀ ਫਸ ਗਈ ਅਤੇ ਬਾਹਰ ਨਹੀਂ ਨਿਕਲ ਸਕੀ, ਜਿਸ ਕਾਰਨ ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਦੂਜੇ ਪਾਸੇ, ਹੈਪੀ ਸਿੰਘ ਨਹਿਰ ਵਿੱਚੋਂ ਸੁਰੱਖਿਅਤ ਤੈਰ ਕੇ ਬਾਹਰ ਨਿਕਲਣ ਵਿੱਚ ਕਾਮਯਾਬ ਰਿਹਾ।

ਭਰਾ ਦੀ ਸ਼ਿਕਾਇਤ ‘ਤੇ ਕਤਲ ਦਾ ਕੇਸ ਦਰਜ

ਇਸ ਦਰਦਨਾਕ ਘਟਨਾ ਤੋਂ ਬਾਅਦ ਮ੍ਰਿਤਕਾ ਦੇ ਭਰਾ ਗੁਰਜੀਤ ਸਿੰਘ ਨੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ। ਉਸ ਨੇ ਦੋਸ਼ ਲਗਾਇਆ ਕਿ ਉਸ ਦੀ ਭੈਣ ਦੀ ਮੌਤ ਕੋਈ ਹਾਦਸਾ ਨਹੀਂ ਹੈ, ਬਲਕਿ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਹੈ। ਇਸ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਪਸਿਆਣਾ ਦੀ ਪੁਲਿਸ ਨੇ ਮੁਲਜ਼ਮ ਫ਼ੌਜੀ ਹੈਪੀ ਸਿੰਘ ਦੇ ਖ਼ਿਲਾਫ਼ ਕਤਲ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਮੁਲਜ਼ਮ ਗ੍ਰਿਫ਼ਤਾਰ, ਜਲਦ ਸਾਹਮਣੇ ਆਵੇਗੀ ਅਸਲ ਵਜ੍ਹਾ: ਪੁਲਿਸ

ਪਟਿਆਲਾ ਦੇ ਥਾਣਾ ਪਸਿਆਣਾ ਦੇ ਐੱਸ.ਐੱਚ.ਓ. (SHO) ਗੁਰਪ੍ਰੀਤ ਸਿੰਘ ਸੰਗਰਾਓ ਨੇ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਸਵੇਰੇ ਨਹਿਰ ਵਿੱਚ ਇੱਕ ਕਾਰ ਤੈਰਦੀ ਦੇਖ ਕੇ ਇੱਕ ਸਥਾਨਕ ਨੌਜਵਾਨ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ। ਇਸ ਤੋਂ ਤੁਰੰਤ ਬਾਅਦ ਉਹ ਆਪਣੀ ਪੁਲਿਸ ਟੀਮ ਅਤੇ ਗੋਤਾਖੋਰਾਂ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਾਰ ਸਹਿਤ ਮ੍ਰਿਤਕਾ ਦੀ ਲਾਸ਼ ਨੂੰ ਬਾਹਰ ਕਢਵਾਇਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਕਤਲਕਾਂਡ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...