AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ, ਦੋ ਨੌਜਵਾਨ ਗ੍ਰਿਫ਼ਤਾਰ; ‘ਰਾਣਾ ਭਾਈ’ ਦੇ ਕਹਿਣ ‘ਤੇ ਦਿੱਤਾ ਵਾਰਦਾਤ ਨੂੰ ਅੰਜਾਮ

ਪੁਲਿਸ ਦੇ ਅਨੁਸਾਰ, ਦੋਵੇਂ ਨੌਜਵਾਨਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਸੰਪਰਕ ਹੋਣ ਤੋਂ ਬਾਅਦ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਰਚੀ ਗਈ। ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਸੰਗਰੂਰ BJP ਦਫ਼ਤਰ 'ਤੇ ਪੈਟਰੋਲ ਬੰਬ ਹਮਲਾ, ਦੋ ਨੌਜਵਾਨ ਗ੍ਰਿਫ਼ਤਾਰ; 'ਰਾਣਾ ਭਾਈ' ਦੇ ਕਹਿਣ 'ਤੇ ਦਿੱਤਾ ਵਾਰਦਾਤ ਨੂੰ ਅੰਜਾਮ
kulveer-singh
| Updated On: 28 Jul 2026 12:58 PM IST
Share

ਸੰਗਰੂਰ ਸਥਿਤ ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸਐੱਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸੰਗਰੂਰ ਦੇ ਹੀ ਰਹਿਣ ਵਾਲੇ ਹਨ ਤੇ ਉਹ ਸੋਸ਼ਲ ਮੀਡੀਆ ਰਾਹੀਂ ਇੱਕ-ਦੂਜੇ ਦੇ ਸੰਪਰਕ ‘ਚ ਆਏ ਸਨ। ਪੁਲਿਸ ਮੁਤਾਬਕ ਵਿਦੇਸ਼ ਵਿੱਚ ਬੈਠੇ ‘ਰਾਣਾ ਭਾਈ’ ਦੇ ਕਹਿਣ ‘ਤੇ ਪੈਸਿਆਂ ਦੇ ਲਾਲਚ ‘ਚ ਉਨ੍ਹਾਂ ਇਸ ਹਮਲੇ ਨੂੰ ਅੰਜਾਮ ਦਿੱਤਾ ਗਿਆ।

ਬੈਂਕ ਖਾਤਿਆਂ ਵਿੱਚ ਮਿਲੇ ਲੈਣ-ਦੇਣ ਦੇ ਸਬੂਤ

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਜਾਂਚ ਦੌਰਾਨ ਦੋਵੇਂ ਮੁਲਜ਼ਮਾਂ ਦੇ ਬੈਂਕ ਖਾਤਿਆਂ ‘ਚ 1,200 ਰੁਪਏ ਤੇ 1,000 ਰੁਪਏ ਦੀਆਂ ਟ੍ਰਾਂਜ਼ੈਕਸ਼ਨ ਦੇ ਸਬੂਤ ਮਿਲੇ ਹਨ। ਐੱਸਐੱਸਪੀ ਨੇ ਕਿਹਾ ਕਿ ਇਹ ਲੈਣ-ਦੇਣ ਜਾਂਚ ਦਾ ਅਹਿਮ ਹਿੱਸਾ ਹਨ ਤੇ ਮਾਮਲੇ ਵਿੱਚ ਸਰਹੱਦ ਪਾਰ (ਕਰਾਸ ਬਾਰਡਰ) ਲਿੰਕ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

ਸੋਸ਼ਲ ਮੀਡੀਆ ਰਾਹੀਂ ਰਚੀ ਸਾਜ਼ਿਸ਼

ਪੁਲਿਸ ਦੇ ਅਨੁਸਾਰ, ਦੋਵੇਂ ਨੌਜਵਾਨਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਸਾਹਮਣੇ ਨਹੀਂ ਆਇਆ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਸੋਸ਼ਲ ਮੀਡੀਆ ਰਾਹੀਂ ਸੰਪਰਕ ਹੋਣ ਤੋਂ ਬਾਅਦ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਰਚੀ ਗਈ। ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੈਟਰੋਲ ਨਾਲ ਭਰੀ ਬੋਤਲ ਸੁੱਟ ਕੇ ਕੀਤਾ ਗਿਆ ਸੀ ਹਮਲਾ

ਇਹ ਹਮਲਾ ਬੀਤੀ ਸਵੇਰ ਕਰੀਬ 3 ਵਜੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ‘ਤੇ ਕੀਤਾ ਗਿਆ ਸੀ। ਹਮਲਾਵਰਾਂ ਨੇ ਪੈਟਰੋਲ ਬੰਬ ਦਫ਼ਤਰ ਦੀ ਕੰਧ ਉੱਪਰੋਂ ਸੁੱਟੀ, ਜਿਸ ਨਾਲ ਕੰਧ ਦਾ ਇੱਕ ਹਿੱਸਾ ਨੁਕਸਾਨਿਆ ਗਿਆ ਤੇ ਅੱਗ ਲੱਗਣ ਦੇ ਨਿਸ਼ਾਨ ਮਿਲੇ। ਘਟਨਾ ਤੋਂ ਬਾਅਦ ਪੁਲਿਸ ਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚੀਆਂ ਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ‘ਤੇ ਜਾਂਚ ਅੱਗੇ ਵਧਾਈ ਗਈ।

ਕੇਅਰਟੇਕਰ ਨੇ ਦਿੱਤੀ ਸੀ ਘਟਨਾ ਦੀ ਜਾਣਕਾਰੀ

ਭਾਜਪਾ ਆਗੂ ਰਣਦੀਪ ਦਿਓਲ ਨੇ ਦੱਸਿਆ ਕਿ ਸੋਮਵਾਰ ਸਵੇਰੇ ਦਫ਼ਤਰ ਦੇ ਕੇਅਰਟੇਕਰ ਨੇ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ ਤੇ ਘਟਨਾ ਦੀਆਂ ਤਸਵੀਰਾਂ ਭੇਜੀਆਂ। ਇਸ ਤੋਂ ਬਾਅਦ ਸੂਬਾ ਪ੍ਰਧਾਨ ਕੇਵਲ ਢਿੱਲੋਂ ਤੇ ਪਾਰਟੀ ਵਰਕਰਾਂ ਨੂੰ ਜਾਣਕਾਰੀ ਦਿੱਤੀ ਗਈ, ਜਿਸ ਮਗਰੋਂ ਪੁਲਿਸ ਮੌਕੇ ‘ਤੇ ਪਹੁੰਚੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...