AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਪੁੱਜੇ ਹਾਈਕੋਰਟ, 50 ਬੰਬਾਂ ਵਾਲੇ ਬਿਆਨ ‘ਤੇ FIR ਰੱਦ ਕਰਨ ਦੀ ਮੰਗ; ਗ੍ਰਿਫ਼ਤਾਰੀ ‘ਤੇ ਲੱਗ ਚੁੱਕੀ ਹੈ ਰੋਕ

ਪ੍ਰਤਾਪ ਸਿੰਘ ਬਾਜਵਾ ਦੇ ਇੱਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਵਿੱਚ ਦਿੱਤੇ ਬਿਆਨ ਨਾਲ ਸਬੰਧਤ ਹੈ। ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ 50 ਬੰਬ ਪੰਜਾਬ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 18 ਫਟ ਚੁੱਕੇ ਹਨ, ਜਦੋਂ ਕਿ 32 ਅਜੇ ਫਟਣੇ ਬਾਕੀ ਹਨ। ਇਸ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸ ਖਿਲਾਫ ਕੇਸ ਦਰਜ ਕੀਤਾ ਹੈ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਪੁੱਜੇ ਹਾਈਕੋਰਟ, 50 ਬੰਬਾਂ ਵਾਲੇ ਬਿਆਨ 'ਤੇ FIR ਰੱਦ ਕਰਨ ਦੀ ਮੰਗ; ਗ੍ਰਿਫ਼ਤਾਰੀ 'ਤੇ ਲੱਗ ਚੁੱਕੀ ਹੈ ਰੋਕ
ਪੰਜਾਬ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪੁਰਾਣੀ ਤਸਵੀਰ
tv9-punjabi
| Published: 21 Jul 2026 17:49 PM IST
Share

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਜਿਸ ਵਿੱਚ ਉਨ੍ਹਾਂ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਅੱਜ ਇਸ ਮਾਮਲੇ ਦੀ ਸੁਣਵਾਈ ਕਰੇਗੀ। ਬਾਜਵਾ ਨੇ ਹਾਈ ਕੋਰਟ ਨੂੰ ਐਫਆਈਆਰ ਰੱਦ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਸੁਰੱਖਿਆ ਦੇਣ ਦੀ ਬੇਨਤੀ ਕੀਤੀ ਹੈ।

ਇਸ ਮਾਮਲੇ ਦੀ ਪਿਛਲੀ ਸੁਣਵਾਈ ਵਿੱਚ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਬਾਜਵਾ ਦੀ ਗ੍ਰਿਫ਼ਤਾਰੀ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਸਰਕਾਰ ਤੋਂ ਵੀ ਜਵਾਬ ਮੰਗਿਆ ਸੀ। ਇਸ ਮਾਮਲੇ ਦੀ ਸੁਣਵਾਈ ਹੁਣ ਅੱਜ ਦੁਬਾਰਾ ਹੋਵੇਗੀ। ਜਿੱਥੇ ਅਗਲੀ ਕਾਰਵਾਈ ਬਾਰੇ ਫੈਸਲਾ ਹੋਣ ਦੀ ਉਮੀਦ ਹੈ।

’50 ਬੰਬ ਪੰਜਾਬ ਪਹੁੰਚਾਣ ਵਾਲੇ ਬਿਆਨ ਤੇ FIR’

ਇਹ ਮਾਮਲਾ ਬਾਜਵਾ ਦੇ ਇੱਕ ਨਿੱਜੀ ਟੀਵੀ ਚੈਨਲ ਨਾਲ ਇੰਟਰਵਿਊ ਵਿੱਚ ਦਿੱਤੇ ਬਿਆਨ ਨਾਲ ਸਬੰਧਤ ਹੈ। ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ 50 ਬੰਬ ਪੰਜਾਬ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 18 ਫਟ ਚੁੱਕੇ ਹਨ, ਜਦੋਂ ਕਿ 32 ਅਜੇ ਫਟਣੇ ਬਾਕੀ ਹਨ। ਇਸ ਬਿਆਨ ਤੋਂ ਬਾਅਦ ਪੰਜਾਬ ਪੁਲਿਸ ਨੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਉਸ ਖਿਲਾਫ ਕੇਸ ਦਰਜ ਕੀਤਾ ਹੈ।

ਪੁਲਿਸ ਨੇ ਬਾਜਵਾ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 197(1)(ਡੀ) ਦੇ ਤਹਿਤ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਗਲਤ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਅਤੇ ਦੁਸ਼ਮਣੀ, ਨਫ਼ਰਤ ਜਾਂ ਮਾੜੀ ਇੱਛਾ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਕਥਿਤ ਤੌਰ ‘ਤੇ ਝੂਠੇ ਬਿਆਨ ਦੇਣ ਦੇ ਇਲਜ਼ਾਮ ਵਿੱਚ ਐਫਆਈਆਰ ਦਰਜ ਕੀਤੀ ਹੈ।

FIR ਰੱਦ ਕਰਨ ਦੀ ਮੰਗ

ਪ੍ਰਤਾਪ ਬਾਜਵਾ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਤਰਕ ਹੈ ਕਿ ਉਨ੍ਹਾਂ ਖਿਲਾਫ ਮਾਮਲਾ ਕਾਨੂੰਨ ਦੇ ਅਨੁਸਾਰ ਨਹੀਂ ਹੈ। ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ ਸਬੰਧ ਵਿੱਚ ਜਵਾਬ ਦਾਇਰ ਕਰਨ ਲਈ ਕਿਹਾ ਸੀ। ਬਾਜਵਾ ਨੂੰ ਇਹ ਵੀ ਹਦਾਇਤ ਕੀਤੀ ਗਈ ਸੀ ਕਿ ਉਹ ਇਸ ਮਾਮਲੇ ਨਾਲ ਸਬੰਧਤ ਕੋਈ ਵੀ ਜਨਤਕ ਬਿਆਨ ਨਾ ਦੇਣ।

ਮੋਹਾਲੀ ‘ਚ ਪੁਲਿਸ ਸਾਹਮਣੇ ਪੇਸ਼ ਹੋਏ ਸੀ ਬਾਜਵਾ

ਐਫਆਈਆਰ ਦਰਜ ਹੋਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਮੋਹਾਲੀ ਪੁਲਿਸ ਸਾਹਮਣੇ ਪੇਸ਼ ਹੋਏ। ਉਨ੍ਹਾਂ ਤੋਂ ਲਗਭਗ ਛੇ ਘੰਟੇ ਪੁੱਛਗਿੱਛ ਕੀਤੀ ਗਈ। ਪੁੱਛਗਿੱਛ ਤੋਂ ਬਾਅਦ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਜਾਂਚ ਵਿੱਚ ਪੂਰਾ ਸਹਿਯੋਗ ਕੀਤਾ ਹੈ। ਉਨ੍ਹਾਂ ਇਹ ਵੀ ਇਲਜ਼ਾਮ ਲਗਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਖਿਲਾਫ ਰਾਜਨੀਤਿਕ ਬਦਲਾਖੋਰੀ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...