AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਰਾਲੀ ਪ੍ਰਬੰਧਨ: PAU ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਹੁਣ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਰਨਗੇ ਜਾਗਰੂਕ

ਪੀਏਯੂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਮੇਲਿਆਂ 'ਚ ਨਾਟਕਾਂ ਰਾਹੀਂ ਤੇ ਜਾਣਕਾਰੀ ਰਾਹੀਂ ਜਾਗਰੂਕ ਕੀਤਾ ਜਾਂਦਾ ਸੀ। ਇਸ ਨੂੰ ਲੈ ਕੇ ਹੁਣ ਮੱਧ ਪ੍ਰਦੇਸ਼ ਵੱਲੋਂ ਵੀ ਕਿਹਾ ਗਿਆ ਹੈ ਕਿ ਨਾਟਕ ਟੀਮ ਨੂੰ ਉਨ੍ਹਾਂ ਦੇ ਸੂਬੇ 'ਚ ਵੀ ਭੇਜਿਆ ਜਾਵੇ।

ਪਰਾਲੀ ਪ੍ਰਬੰਧਨ: PAU ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਹੁਣ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਰਨਗੇ ਜਾਗਰੂਕ
PAU ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਹੁਣ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਕਰਨਗੇ ਜਾਗਰੂਕ
rajinder-arora-ludhiana
| Updated On: 08 Apr 2026 12:31 PM IST
Share

ਪਰਾਲੀ ਦੇ ਧੂੰਏਂ ਦੀ ਇੱਕ ਵੱਡੀ ਸਮੱਸਿਆ ਤੋਂ ਪੰਜਾਬ ਨੇ ਕਾਫ਼ੀ ਹੱਦ ਤੱਕ ਨਿਜਾਤ ਪਾ ਲਿਆ ਹੈ। ਹਾਲਾਂਕਿ, ਹੁਣ ਇਹ ਸਮੱਸਿਆ ਮੱਧ ਪ੍ਰਦੇਸ਼ ‘ਚ ਲਗਾਤਾਰ ਵੱਧਦੀ ਹੋਈ ਨਜ਼ਰ ਆ ਰਹੀ ਹੈ । ਜਿਸ ਦੇ ਖ਼ਾਤਮੇ ਲਈ ਹੁਣ ਮੱਧ ਪ੍ਰਦੇਸ਼ ਸਰਕਾਰ ਵੱਲੋਂ ਪੰਜਾਬ ਦੀ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਤੋਂ ਮਦਦ ਮੰਗੀ ਗਈ ਹੈ। ਪੀਏਯੂ ਵੱਲੋਂ ਪਿੰਡ-ਪਿੰਡ ਜਾ ਕੇ ‘ਨਾਟਕ’ ਪ੍ਰਦਰਸ਼ਨ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ ਸੀ, ਇਸ ਨਾਟਕ ਟੀਮ ਨੂੰ ਹੁਣ ਮੱਧ ਪ੍ਰਦੇਸ਼ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦਾ ਜ਼ਿੰਮਾ ਮਿਲਿਆ ਹੈ।

ਆਈਸੀਏਆਰ ਦੇ ਡਾਇਰੈਕਟਰ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਪੰਜਾਬ ‘ਚ ਇਹ ਸਮੱਸਿਆ ਲਗਭਗ ਖ਼ਤਮ ਹੋ ਚੁੱਕੀ ਹੈ ਤੇ ਤਕਰੀਬਨ 95% ਤੱਕ ਇਸ ਸਮੱਸਿਆ ਉੱਪਰ ਨਿਜਾਤ ਪਾ ਲਿਆ ਗਿਆ ਹੈ, ਪਰ ਉਨ੍ਹਾਂ ਦਾ ਮਕਸਦ ਇਸ ਬਿਮਾਰੀ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾਵੇ । ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਹੋਰ ਵੀ ਉਪਰਾਲੇ ਕੀਤੇ ਜਾ ਰਹੇ ਨੇ ਪੀਏਯੂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਕਿਸਾਨਾਂ ਨੂੰ ਮੇਲਿਆਂ ‘ਚ ਨਾਟਕਾਂ ਰਾਹੀਂ ਤੇ ਜਾਣਕਾਰੀ ਰਾਹੀਂ ਜਾਗਰੂਕ ਕੀਤਾ ਜਾਂਦਾ ਸੀ। ਇਸ ਨੂੰ ਲੈ ਕੇ ਹੁਣ ਮੱਧ ਪ੍ਰਦੇਸ਼ ਵੱਲੋਂ ਵੀ ਕਿਹਾ ਗਿਆ ਹੈ ਕਿ ਨਾਟਕ ਟੀਮ ਨੂੰ ਉਨ੍ਹਾਂ ਦੇ ਸੂਬੇ ‘ਚ ਭੇਜਿਆ ਜਾਵੇ।

ਉਨ੍ਹਾਂ ਨੇ ਦੱਸਿਆ ਕਿ ਪੀਏਯੂ ਨੂੰ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਇੱਕ ਵੱਡੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੇ ਨਾਲ-ਨਾਲ ਕਿਸਾਨ ਵੀ ਉਨ੍ਹਾਂ ਦੇ ਨਾਲ ਮੱਧ ਪ੍ਰਦੇਸ਼ ਜਾਣਗੇ । ਉੱਥੇ ਹੀ, ਮੱਧ ਪ੍ਰਦੇਸ਼ ਜਾਉਣ ਵਾਲੀ ਨਾਟਕ ਮੰਡਲੀ ਦੀ ਟੀਮ ਦੇ ਨੌਜਵਾਨਾਂ ਨੇ ਕਿਹਾ ਕਿ ਦੱਸ ਮੁੰਡੇ ਤੇ ਕੁੜੀਆਂ ਦੀ ਟੀਮ ਜਾ ਰਹੀ ਹੈ। ਬੇਸ਼ੱਕ ਭਾਸ਼ਾ ਜਰੂਰ ਵੱਖਰੀ ਹੈ, ਪਰ ਜੋ ਨਾਟਕ ਉਨ੍ਹਾਂ ਵੱਲੋਂ ਪੇਸ਼ ਕੀਤਾ ਜਾਵੇਗਾ। ਉਸ ਦੇ ‘ਚ ਕਿਸੇ ਤਰ੍ਹਾਂ ਦੀ ਦਿੱਕਤ ਪਰੇਸ਼ਾਨੀ ਨਹੀਂ ਆਵੇਗੀ ਕਿਉਂਕਿ ਉਸ ਤੋਂ ਸੁਨੇਹਾ ਸਪੱਸ਼ਟ ਦਿੱਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਆਪਣੇ ਖੇਤਾਂ ‘ਚ ਪਰਾਲੀ ਨਾ ਸਾੜ ਕੇ ਉਸ ਨੂੰ ਖੇਤ ‘ਚ ਹੀ ਮਿਲਾਉਣਾ ਚਾਹੀਦਾ ਹੈ, ਕਿਉਂਕਿ ਪਰਾਲੀ ਜਲਾਉਣ ਦੇ ਨਾਲ ਕੀੜੇ ਵੀ ਨਸ਼ਟ ਹੋ ਜਾਂਦੇ ਹਨ ਤੇ ਧਰਤੀ ਦੀ ਗੁਣਵੱਤਾ ਘਟਦੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...