AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PAU ਕਿਸਾਨ ਮੇਲੇ ਦਾ CM ਮਾਨ ਨੇ ਕੀਤਾ ਉਦਘਾਟਨ, ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਵਿਖੇ ਅੱਜ ਤੋਂ ਦੋ-ਰੋਜ਼ਾ ਵਿਸ਼ਾਲ ਸਾਉਣੀ ਕਿਸਾਨ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। 18 ਅਤੇ 19 ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਇਸ ਸੂਬਾ ਪੱਧਰੀ ਮੇਲੇ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਖੇਤੀ ਮਾਹਿਰ ਅਤੇ ਪੇਂਡੂ ਨੌਜਵਾਨ ਪਹੁੰਚਣੇ ਸ਼ੁਰੂ ਹੋ ਗਏ ਹਨ।

PAU ਕਿਸਾਨ ਮੇਲੇ ਦਾ CM ਮਾਨ ਨੇ ਕੀਤਾ ਉਦਘਾਟਨ, ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- 'ਮੈਂ ਤੁਹਾਡਾ ਮਿੱਤਰ ਕੀੜਾ ਹਾਂ'
rajinder-arora-ludhiana
| Updated On: 18 Sep 2026 15:24 PM IST
Share

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (PAU), ਲੁਧਿਆਣਾ ਵਿਖੇ ਅੱਜ ਤੋਂ ਦੋ-ਰੋਜ਼ਾ ਵਿਸ਼ਾਲ ਸਾਉਣੀ ਕਿਸਾਨ ਮੇਲਾ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ ਹੈ। 18 ਅਤੇ 19 ਸਤੰਬਰ ਨੂੰ ਆਯੋਜਿਤ ਕੀਤੇ ਜਾ ਰਹੇ ਇਸ ਸੂਬਾ ਪੱਧਰੀ ਮੇਲੇ ਵਿੱਚ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿੱਚ ਕਿਸਾਨ, ਖੇਤੀ ਮਾਹਿਰ ਅਤੇ ਪੇਂਡੂ ਨੌਜਵਾਨ ਪਹੁੰਚਣੇ ਸ਼ੁਰੂ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਪਹਿਰ ਬਾਅਦ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਰਸਮੀ ਤੌਰ ‘ਤੇ ਕਿਸਾਨ ਮੇਲੇ ਦਾ ਉਦਘਾਟਨ ਕੀਤਾ ਅਤੇ ਵਿਕਸਿਤ ਖੇਤੀ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ।

ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਵੱਡਾ ਸੁਧਾਰ

ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਆਖ਼ਰੀ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਅਹਿਦ ਲਿਆ ਸੀ, ਜੋ ਕਿ ਬਹੁਤ ਜਲਦ ਮੁਕੰਮਲ ਹੋਣ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿਨ੍ਹਾਂ ਖੇਤਾਂ ਦੀ ਸਿੰਜਾਈ ਨਹਿਰੀ ਪਾਣੀ ਨਾਲ ਹੋ ਰਹੀ ਹੈ, ਉੱਥੇ ਫ਼ਸਲਾਂ ਦੇ ਝਾੜ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲੇਗਾ। ਮੁੱਖ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਨਹਿਰੀ ਨੈੱਟਵਰਕ ਮਜ਼ਬੂਤ ਹੋਣ ਕਾਰਨ ਪੰਜਾਬ ਦੇ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ 1 ਫੁੱਟ ਤੋਂ ਲੈ ਕੇ 5 ਫੁੱਟ ਤੱਕ ਦਾ ਸੁਧਾਰ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਡੀਜ਼ਲ ਅਤੇ ਜਨਰੇਟਰਾਂ ਦੇ ਖ਼ਰਚੇ ਵਿੱਚ ਵੱਡੀ ਕਟੌਤੀ ਹੋਈ ਹੈ।

ਖ਼ਰਚੇ ਘਟਾਉਣ ਦੀ ਲੋੜ; ਪਰਾਲੀ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਿਆ

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਖੇਤੀ ਲਾਗਤਾਂ ਘਟਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਿੱਟੀ ਅਤੇ ਫ਼ਸਲ ਦੀ ਸਹੀ ਜਾਂਚ ਕਰਵਾਉਣ ਤੋਂ ਬਾਅਦ ਹੀ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਪਰਾਲੀ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨਾਂ ‘ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ‘ਤੇ ਕਿਸਾਨਾਂ ਵਿਰੁੱਧ ਪਰਚੇ ਦਰਜ ਕਰਨ ਦਾ ਦਬਾਅ ਬਣਾ ਰਹੀ ਹੈ, ਪ੍ਰੰਤੂ ਪੰਜਾਬ ਸਰਕਾਰ ਆਪਣੇ ਕਿਸਾਨਾਂ ‘ਤੇ ਕੋਈ ਕੇਸ ਦਰਜ ਨਹੀਂ ਕਰੇਗੀ। ਉਨ੍ਹਾਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਢੁਕਵਾਂ ਵਿੱਤੀ ਪ੍ਰੋਤਸਾਹਨ (ਇਨਸੈਂਟਿਵ) ਦੇਵੇ ਤਾਂ ਜੋ ਕਿਸਾਨ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੀ ਆਪਣੇ ਪੱਧਰ ‘ਤੇ ਕਿਸਾਨਾਂ ਨੂੰ ਬਣਦੀ ਸਹਾਇਤਾ ਮੁਹੱਈਆ ਕਰਵਾਏਗੀ।

ਕਿਸਾਨ ਯੂਨੀਅਨਾਂ ਨੂੰ ਨਸੀਹਤ: ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਨੂੰ ਸਿੱਧੀ ਅਪੀਲ ਕਰਦਿਆਂ ਕਿਹਾ ਕਿ ਉਹ ਧਰਨੇ-ਮੁਜ਼ਾਹਰੇ ਲਗਾਉਣ ਦੀ ਬਜਾਏ ਗੱਲਬਾਤ ਦਾ ਰਸਤਾ ਚੁਣਨ। ਉਨ੍ਹਾਂ ਕਿਹਾ, “ਮੇਲੇ ਵਿੱਚ ਕਿਸਾਨ ਆਗੂ ਵੀ ਆਏ ਹੋਣਗੇ। ਮੇਰੀ ਬੇਨਤੀ ਹੈ ਕਿ ਤੁਹਾਨੂੰ ਜਦੋਂ ਵੀ ਕੋਈ ਮਸਲਾ ਹੋਵੇ, ਪਹਿਲਾਂ ਮੇਰੇ ਕੋਲ ਸਿੱਧਾ ਆ ਜਾਇਆ ਕਰੋ। ਤੁਸੀਂ ਪਹਿਲਾਂ ਸੜਕਾਂ ‘ਤੇ ਧਰਨਾ ਲਗਾਉਂਦੇ ਹੋ ਅਤੇ ਬਾਅਦ ਵਿੱਚ ਕਹਿੰਦੇ ਹੋ ਕਿ ਮੀਟਿੰਗ ਕਰਨੀ ਹੈ।” ਮੁੱਖ ਮੰਤਰੀ ਨੇ ਹਲਕੇ-ਫੁਲਕੇ ਅੰਦਾਜ਼ ਵਿੱਚ ਕਿਹਾ ਕਿ ਉਹ ਤਾਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਵਾਲੇ ‘ਮਿੱਤਰ ਕੀੜੇ’ ਵਰਗੇ ਹਨ, ਇਸ ਲਈ ਉਨ੍ਹਾਂ ‘ਤੇ ਹੀ ਸਪਰੇਅ ਨਾ ਕੀਤੀ ਜਾਵੇ।

ਐਗਰੀਵੋਲਟਿਕਸ ਤਕਨੀਕ: ਇੱਕੋ ਜ਼ਮੀਨ ਤੋਂ ਦੋਹਰਾ ਲਾਭ

ਪੀਏਯੂ ਦੇ ਡਾਇਰੈਕਟਰ ਆਫ਼ ਰਿਸਰਚ ਡਾ. ਏ.ਐੱਸ. ਢੱਟ ਨੇ ਦੱਸਿਆ ਕਿ ਪੰਜਾਬ ਵਿੱਚ ਫ਼ਸਲਾਂ ਦੀ ਉਤਪਾਦਕਤਾ ਲਗਾਤਾਰ ਬਿਹਤਰ ਹੋ ਰਹੀ ਹੈ। ਉਨ੍ਹਾਂ ਨਵੀਂ ਤਕਨੀਕ ‘ਐਗਰੀਵੋਲਟਿਕਸ’ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਵਿਧੀ ਰਾਹੀਂ ਕਿਸਾਨ ਇੱਕੋ ਖੇਤ ਵਿੱਚ ਉੱਪਰ ਸੋਲਰ ਪੈਨਲ ਲਗਾ ਕੇ ਸੂਰਜੀ ਊਰਜਾ (ਬਿਜਲੀ) ਪੈਦਾ ਕਰ ਸਕਦੇ ਹਨ ਅਤੇ ਹੇਠਾਂ ਆਸਾਨੀ ਨਾਲ ਖੇਤੀ ਕਰ ਸਕਦੇ ਹਨ, ਜਿਸ ਨਾਲ ਜ਼ਮੀਨ ਦੀ ਪੂਰੀ ਸਮਰੱਥਾ ਦਾ ਬਿਹਤਰ ਇਸਤੇਮਾਲ ਸੰਭਵ ਹੋਵੇਗਾ।

ਮਿੱਟੀ ਦੀ ਸਿਹਤ ਸੰਭਾਲ ਅਤੇ ਫ਼ਸਲੀ ਵਿਭਿੰਨਤਾ ‘ਤੇ ਜ਼ੋਰ

ਡਾਇਰੈਕਟਰ ਪਸਾਰ ਸਿੱਖਿਆ ਡਾ. ਐੱਮ.ਐੱਸ. ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜ਼ਰਖ਼ੇਜ਼ ਮਿੱਟੀ ਨੇ ਦਹਾਕਿਆਂ ਤੋਂ ਦੇਸ਼ ਦੇ ਅੰਨ ਭੰਡਾਰ ਭਰੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਸਾਇਣਕ ਖਾਦਾਂ ਦੀ ਅੰਨ੍ਹੇਵਾਹ ਵਰਤੋਂ ਕਰਨ ਤੋਂ ਪਹਿਲਾਂ ਮਿੱਟੀ ਦੀ ਪਰਖ ਜ਼ਰੂਰ ਕਰਵਾਉਣ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤ ਵਿੱਚ ਗਾਲਣ ਅਤੇ ਰਵਾਇਤੀ ਫ਼ਸਲੀ ਚੱਕਰ ਵਿੱਚੋਂ ਨਿਕਲ ਕੇ ਵੰਨ-ਸੁਵੰਨੀਆਂ ਫ਼ਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ।

ਕਿਸਾਨਾਂ ਤੇ PAU ਦੀ ਗੂੜ੍ਹੀ ਸਾਂਝ

ਯੂਨੀਵਰਸਿਟੀ ਦੇ ਰਜਿਸਟਰਾਰ ਸੁਖਜੀਤ ਪਾਲ ਸਿੰਘ ਨੇ ਕਿਹਾ ਕਿ ਪੀਏਯੂ ਦਾ ਕਿਸਾਨ ਮੇਲਾ ਅਸਲ ਵਿੱਚ ਕਿਸਾਨਾਂ ਦੀ ਖ਼ੁਸ਼ਹਾਲੀ ਦਾ ਪ੍ਰਤੀਕ ਹੈ। ਉਨ੍ਹਾਂ ਸੂਬੇ ਭਰ ਦੇ ਸਮੂਹ ਕਿਸਾਨਾਂ, ਪੇਂਡੂ ਬੀਬੀਆਂ ਅਤੇ ਨੌਜਵਾਨ ਵਰਗ ਨੂੰ ਆਪਣੇ ਪਰਿਵਾਰਾਂ ਸਮੇਤ ਮੇਲੇ ਵਿੱਚ ਸ਼ਾਮਲ ਹੋ ਕੇ ਨਵੀਆਂ ਤਕਨੀਕਾਂ, ਬੀਜਾਂ ਅਤੇ ਖੇਤੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਨ ਦਾ ਨਿੱਘਾ ਸੱਦਾ ਦਿੱਤਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...