AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਨੀ ਧੜੇ ਦੀ ਅੱਜ ਬਘੇਲ ਨਾਲ ਮੁਲਾਕਾਤ, ਪੰਜਾਬ ਕਾਂਗਰਸ ਦੀ ਕਿਸਮਤ ਹੋਵੇਗੀ ਤੈਅ!

ਚੰਨੀ ਧੜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਅਹੁਦੇ 'ਤੇ ਬਰਕਰਾਰ ਰੱਖਣ ਦੇ ਹਾਈਕਮਾਂਡ ਦੇ ਫੈਸਲੇ ਤੋਂ ਨਾਰਾਜ਼ ਹੈ। ਬਘੇਲ ਇਸੇ ਮੁੱਦੇ ਨੂੰ ਲੈ ਕੇ 5 ਦਿਨਾਂ ਦੇ ਪੰਜਾਬ ਦੌਰੇ 'ਤੇ ਹਨ ਤੇ ਅੱਜ ਉਨ੍ਹਾਂ ਦੇ ਦੌਰੇ ਦਾ ਆਖਿਰੀ ਦਿਨ ਹੈ। ਹਾਲਾਂਕਿ, ਪਹਿਲਾਂ ਚੰਨੀ ਧੜੇ ਨੇ ਬਘੇਲ ਨਾਲ ਮੀਟਿੰਗ ਨਾ ਕਰਨ ਦਾ ਫੈਸਲਾ ਲਿਆ ਸੀ ਤੇ ਆਪਣੀ ਗੱਲ ਸਿੱਧੀ ਹਾਈਕਮਾਂਡ ਅੱਗੇ ਰੱਖਣ ਦੀ ਗੱਲ ਕਹੀ ਸੀ, ਪਰ ਹੁਣ ਚੰਨੀ ਧੜੇ ਦੇ ਸੁਰ ਨਰਮ ਪਏ ਹਨ।

ਚੰਨੀ ਧੜੇ ਦੀ ਅੱਜ ਬਘੇਲ ਨਾਲ ਮੁਲਾਕਾਤ, ਪੰਜਾਬ ਕਾਂਗਰਸ ਦੀ ਕਿਸਮਤ ਹੋਵੇਗੀ ਤੈਅ!
ramandeep
| Updated On: 11 Jul 2026 07:44 AM IST
Share

ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੇ ਚੰਨੀ ਧੜੇ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਸਾਂਸਦ ਚਰਨਜੀਤ ਸਿੰਘ ਚੰਨੀ ਤੇ ਉਨ੍ਹਾਂ ਦੇ ਸਹਿਯੋਗੀ ਆਗੂਆਂ ਨੇ ਬਘੇਲ ਨਾਲ ਮੀਟਿੰਗ ਕਰਨ ਲਈ ਹਾਮੀ ਭਰ ਦਿੱਤੀ ਹੈ। ਇਹ ਮੀਟਿੰਗ ਚੰਡੀਗੜ੍ਹ ‘ਚ ਹੋਣ ਜਾ ਰਹੀ ਹੈ। ਚੰਨੀ ਦੇ ਨਾਲ ਉਨ੍ਹਾਂ ਦੇ ਸਹਿਯੋਗੀ ਆਗੂ ਵਿਧਾਇਕ ਰਾਣਾ ਗੁਰਜੀਤ ਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਵੀ ਮੀਟਿੰਗ ‘ਚ ਸ਼ਾਮਲ ਹੋਣਗੇ। ਚੰਨੀ ਧੜਾ ਇਸ ਦੌਰਾਨ ਆਪਣਾ ਪੱਖ ਬਘੇਲ ਸਾਹਮਣੇ ਰੱਖੇਗਾ।

ਚੰਨੀ ਧੜਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦੇ ਅਹੁਦੇ ‘ਤੇ ਬਰਕਰਾਰ ਰੱਖਣ ਦੇ ਹਾਈਕਮਾਂਡ ਦੇ ਫੈਸਲੇ ਤੋਂ ਨਾਰਾਜ਼ ਹੈ। ਬਘੇਲ ਇਸੇ ਮੁੱਦੇ ਨੂੰ ਲੈ ਕੇ 5 ਦਿਨਾਂ ਦੇ ਪੰਜਾਬ ਦੌਰੇ ‘ਤੇ ਹਨ ਤੇ ਅੱਜ ਉਨ੍ਹਾਂ ਦੇ ਦੌਰੇ ਦਾ ਆਖਿਰੀ ਦਿਨ ਹੈ। ਹਾਲਾਂਕਿ, ਪਹਿਲਾਂ ਚੰਨੀ ਧੜੇ ਨੇ ਬਘੇਲ ਨਾਲ ਮੀਟਿੰਗ ਨਾ ਕਰਨ ਦਾ ਫੈਸਲਾ ਲਿਆ ਸੀ ਤੇ ਆਪਣੀ ਗੱਲ ਸਿੱਧੀ ਹਾਈਕਮਾਂਡ ਅੱਗੇ ਰੱਖਣ ਦੀ ਗੱਲ ਕਹੀ ਸੀ, ਪਰ ਹੁਣ ਚੰਨੀ ਧੜੇ ਦੇ ਸੁਰ ਨਰਮ ਪਏ ਹਨ। ਉਨ੍ਹਾਂ ਨੇ ਹਾਈਕਮਾਂਡ ਅੱਗੇ ਗੱਲ ਰੱਖਣ ਤੋਂ ਪਹਿਲਾਂ ਭੂਪੇਸ਼ ਬਘੇਲ ਨਾਲ ਮੀਟਿੰਗ ਕਰਨ ਦਾ ਫੈਸਲਾ ਲਿਆ ਹੈ।

ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ ਹੀ ਪੰਜਾਬ ਕਾਂਗਰਸ ਪ੍ਰਧਾਨ ਦੀ ਦੌੜ ‘ਚ ਸਨ। ਹਾਲਾਂਕਿ, ਰਾਜਾ ਵੜਿੰਗ ਨੂੰ ਪ੍ਰਧਾਨ ਅਹੁਦੇ ‘ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਬਾਅਦ, ਇਹ ਦੋਵੇਂ ਆਗੂਆਂ ਨੇ ਵੜਿੰਗ ਧੜੇ ਤੇ ਭੁਪੇਸ਼ ਬਘੇਲ ਦੀਆਂ ਮੀਟਿੰਗਾਂ ਤੋਂ ਦੂਰੀ ਬਣਾਈ ਹੋਈ ਹੈ। ਚੰਨੀ ਤੇ ਰੰਧਾਵਾ ਨੂੰ ਹੋਰ ਵੀ ਸੀਨੀਅਰ ਕਾਂਗਰਸੀ ਆਗੂਆਂ ਦਾ ਸਾਥ ਮਿਲ ਚੁੱਕਾ ਹੈ। ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਖਰੇ ਤੌਰ ‘ਤੇ ਆਪਣੇ ਖੇਮੇ ਦੇ ਆਗੂਆਂ ਨਾਲ ਮੀਟਿੰਗਾਂ ਕਰਦੇ ਨਜ਼ਰ ਆਏ ਹਨ।

ਕਾਂਗਰਸ ‘ਚ ਟੁੱਟ-ਭੱਜ ਦਾ ਡਰ!

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ ਬੇਹੱਦ ਨਾਜ਼ੁਕ ਹਨ ਤੇ ਪਾਰਟੀ ‘ਚ ਇੱਕ ਵਾਰ ਫਿਰ ਵੱਡੀ ਟੁੱਟ-ਭੱਜ ਦਾ ਖ਼ਤਰਾ ਮੰਡਰਾਉਣ ਲੱਗਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਚੰਨੀ ਧੜਾ ਅਜੇ ਤੱਕ ਹਾਈਕਮਾਂਡ ਤੇ ਆਪਣਾ ਲੋੜੀਂਦਾ ਦਬਾਅ ਬਣਾਉਣ ‘ਚ ਕਾਮਯਾਬ ਨਹੀਂ ਹੋ ਸਕਿਆ ਹੈ। ਬਘੇਲ ਨਾਲ ਮੀਟਿੰਗ ਲਈ ਸਹਿਮਤ ਹੋਣ ਕਾਰਨ ਪਿਛਲੇ ਦਿਨਾਂ ਤੋਂ ਹਾਈਕਮਾਂਡ ਤੇ ਬਣਿਆ ਹੋਇਆ ਸਿਆਸੀ ਦਬਾਅ ਕਾਫੀ ਹੱਦ ਤੱਕ ਘੱਟ ਹੋ ਗਿਆ ਹੈ।

ਦੂਜੇ ਪਾਸੇ, ਇਸ ਪੂਰੇ ਘਟਨਾਕ੍ਰਮ ਦੌਰਾਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਹੋਰ ਵੀ ਸ਼ਕਤੀਸ਼ਾਲੀ ਹੋ ਕੇ ਉੱਭਰੇ ਹਨ। ਉਹ ਲਗਾਤਾਰ ਪਾਰਟੀ ਅੰਦਰ ਆਪਣੀ ਤਾਕਤ ਦਾ ਪ੍ਰਦਰਸ਼ਨ ਕਰ ਰਹੇ ਹਨ। ਭੂਪੇਸ਼ ਬਘੇਲ ਵੀ ਕਹਿ ਚੁੱਕੇ ਹਨ ਕਿ ਕਿਸੇ ਵੀ ਫੈਸਲੇ ‘ਤੇ ਪੁਨਰ ਵਿਚਾਰ ਨਹੀਂ ਹੋਵੇਗਾ। ਅਜਿਹੇ ‘ਚ ਅੱਜ ਦੀ ਮੀਟਿੰਗ ਤੋਂ ਬਾਅਦ ਚੰਨੀ ਧੜੇ ਦਾ ਫੈਸਲਾ ਪੰਜਾਬ ਕਾਂਗਰਸ ਦੀ ਕਿਸਮਤ ਤੈਅ ਕਰ ਸਕਦਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...