AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੰਡੀਗੜ੍ਹ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ

ਪੰਜਾਬ ਵਿੱਚ ਜਲਦੀ ਵਿਧਾਨ ਸਭਾ ਚੋਣਾਂ ਹੋਣ ਦੀਆਂ ਅਟਕਲਾਂ ਦੇ ਵਿਚਕਾਰ ਕਾਂਗਰਸ ਦੇ ਪੰਜਾਬ ਇੰਚਾਰਜ ਭੁਪੇਸ਼ ਬਘੇਲ ਦੇ ਇੱਕ ਬਿਆਨ ਨੇ ਰਾਜਨੀਤਿਕ ਹਲਕਿਆਂ ਵਿੱਚ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਬਘੇਲ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ, ਇਹ ਜਾਪਦਾ ਹੈ ਕਿ ਰਾਜ ਦੀਆਂ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ।

ਚੰਡੀਗੜ੍ਹ ਪਹੁੰਚੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ, ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਤਾ ਵੱਡਾ ਬਿਆਨ
abhishek-thakur
| Published: 30 Jul 2026 23:13 PM IST
Share

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਪੰਜਾਬ ਦੌਰੇ ‘ਤੇ ਪਹੁੰਚ ਗਏ ਹਨ। ਭੂਪੇਸ਼ ਬਘੇਲ ਚੰਡੀਗੜ੍ਹ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਉਹ 10 ਦਿਨਾਂ ਤੱਕ ਪੰਜਾਬ ਵਿੱਚ ਰਹਿ ਕੇ ਸਾਰੇ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕਰਨਗੇ। ਬਘੇਲ ਨੇ ਕਿਹਾ ਕਿ 2027 ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਸੰਭਾਵਨਾ ਜਤਾਈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਵੀ ਹੋ ਸਕਦੀਆਂ ਹਨ ਅਤੇ ਇਹ ਨਵੰਬਰ-ਦਸੰਬਰ ਵਿੱਚ ਹੋਣ ਦੀ ਸੰਭਾਵਨਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵੀ ਇਸ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਬਘੇਲ ਨੇ ਕਿਹਾ ਕਿ ਅਜਿਹਾ ਲੱਗ ਰਿਹਾ ਹੈ ਕਿ ਚੋਣਾਂ ਪਹਿਲਾਂ ਹੋ ਜਾਣਗੀਆਂ। ਉਸ ਦੇ ਕਾਰਨ ਵੀ ਹਨ। ਇਸ ਲਈ ਅਸੀਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ ਉਨ੍ਹਾਂ ਨੇ ਜਲਦੀ ਚੋਣਾਂ ਦੀ ਸੰਭਾਵਨਾ ਦੇ ਕਾਰਨਾਂ ਨੂੰ ਸਪੱਸ਼ਟ ਨਹੀਂ ਕੀਤਾ, ਪਰ ਉਨ੍ਹਾਂ ਦੇ ਬਿਆਨ ਨੂੰ ਕਾਂਗਰਸ ਦੀ ਚੋਣ ਰਣਨੀਤੀ ਦੇ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।

ਚੋਣ ਕਮਿਸ਼ਨ ਵੱਲੋਂ ਅਧਿਕਾਰਤ ਐਲਾਨ ਨਹੀਂ

ਪੰਜਾਬ ਵਿੱਚ ਜਲਦੀ ਚੋਣਾਂ ਕਰਵਾਉਣ ਬਾਰੇ ਰਾਜਨੀਤਿਕ ਚਰਚਾਵਾਂ ਕੁਝ ਸਮੇਂ ਤੋਂ ਚੱਲ ਰਹੀਆਂ ਹਨ। ਹਾਲਾਂਕਿ ਸਰਕਾਰ ਜਾਂ ਚੋਣ ਕਮਿਸ਼ਨ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਪਰ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਆਪਣੇ ਸੰਗਠਨਾਂ ਨੂੰ ਸਰਗਰਮ ਕਰਨ ਅਤੇ ਚੋਣਾਂ ਦੀ ਤਿਆਰੀ ਵਿੱਚ ਰੁੱਝੀਆਂ ਹੋਈਆਂ ਹਨ।

ਪੰਜਾਬ ਕਾਂਗਰਸ ਨੂੰ ਇੱਕਜੁਟ ਕਰਨਾ ਭੂਪੇਸ਼ ਬਘੇਲ ਲਈ ਵੱਡੀ ਚੁਣੌਤੀ

ਦੱਸ ਦਈਏ ਕਿ ਇੱਕ ਮਹੀਨੇ ਦੇ ਵਿੱਚ ਇਹ ਭੂਪੇਸ਼ ਬਘੇਲ ਦਾ ਦੂਜਾ ਪੰਜਾਬ ਦੌਰਾ ਹੈ। ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਕਾਟੋ-ਕਲੇਸ਼ ਨੂੰ ਖਤਮ ਕਰਨ ਦੇ ਲਈ ਕਾਂਗਰਸ ਹਾਈਕਮਾਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਕਾਂਗਰਸ ਵਿੱਚ ਇਸ ਵੇਲੇ ਧੜੇ ਬੰਦੀ ਦੇਖੀ ਜਾ ਰਹੀ ਹੈ। ਕਾਂਗਰਸ ਵਿੱਚ ਰਾਜਾ ਵੜਿੰਗ ਨੂੰ ਪੰਜਾਬ ਦਾ ਮੁੜ ਪ੍ਰਧਾਨ ਨਿਯੁਕਤ ਕਰਨ ਨੂੰ ਲੈ ਕੇ ਚੰਨੀ ਗੁੱਟ ਵੱਲੋਂ ਲਗਾਤਾਰ ਨਾਰਾਜ਼ਗੀ ਜਤਾਈ ਜਾ ਰਹੀ ਹੈ। ਇਥੋਂ ਤੱਕ ਕੀ ਹੁਣ ਚੰਨੀ ਇੱਕ ਵਖੇਰ ਸੁਰ ਵਿੱਚ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਵੱਲੋਂ ਜਾਰੀ ਪੋਸਟਰਾਂ ‘ਤੇ ਕਾਂਗਰਸ ਹਾਈਕਮਾਨ ਦੇ ਆਗੂਆਂ ਦੇ ਨਾਲ-ਨਾਲ ਕਾਂਗਰਸ ਦਾ ਚੋਣ ਨਿਸ਼ਾਨ ਵੀ ਗਾਈਬ ਹੈ। ਕੀ ਇਸ ਵਾਰ ਭੂਪੇਸ਼ ਬਘੇਲ ਕਾਂਗਰਸ ਦੀ ਇਸ ਖਾਨਜੰਗੀ ਨੂੰ ਖਤਮ ਕਰਵਾ ਪਾਉਣਗੇ ਇਹ ਉਨ੍ਹਾਂ ਲਈ ਵੱਡੀ ਚੁਣੌਤੀ ਹੋਵੇਗਾ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...