AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੀ ਆਬਜ਼ਰਵਰਾਂ ਦੇ ਫੀਡਬੈਕ ਤੋਂ ਉਲਟ ਹੈ ਕਾਂਗਰਸ ਹਾਈਕਮਾਂਡ ਦਾ ਫੈਸਲਾ? ਨਾਰਾਜ਼ ਆਗੂਆਂ ਦੀ ਬੈਠਕ ਤੋਂ ਬਾਅਦ ਵੱਡਾ ਸਵਾਲ

ਚਰਨਜੀਤ ਸਿੰਘ ਚੰਨੀ ਧੜਾ ਹਾਈਕਮਾਂਡ ਦੇ ਫੈਸਲੇ ਤੋਂ ਸਭ ਤੋਂ ਵੱਧ ਨਾਰਾਜ਼ ਨਜ਼ਰ ਆ ਰਿਹਾ ਹੈ। ਬੀਤੇ ਦਿਨ ਉਨ੍ਹਾਂ ਦੀ ਮੋਰਿੰਡਾ ਰਿਹਾਇਸ਼ 'ਤੇ ਵਿਧਾਇਕ ਤ੍ਰਿਪਤ ਰਾਜਿੰਦਰ ਬਾਜਵਾ, ਰਾਣਾ ਗੁਰਜੀਤ, ਕਾਲਾ ਢਿੱਲੋਂ ਸਮੇਤ ਲਗਭਗ 50 ਸੀਨੀਅਰ ਆਗੂ ਮੋਜੂਦ ਰਹੇ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਹਾਈਕਮਾਂਡ ਨੂੰ ਆਪਣੇ ਫੈਸਲੇ 'ਤੇ ਪੁਨਰ ਵਿਚਾਰ ਕਰਨ ਦੀ ਗੱਲ ਕਹਿਣਗੇ।

ਕੀ ਆਬਜ਼ਰਵਰਾਂ ਦੇ ਫੀਡਬੈਕ ਤੋਂ ਉਲਟ ਹੈ ਕਾਂਗਰਸ ਹਾਈਕਮਾਂਡ ਦਾ ਫੈਸਲਾ? ਨਾਰਾਜ਼ ਆਗੂਆਂ ਦੀ ਬੈਠਕ ਤੋਂ ਬਾਅਦ ਵੱਡਾ ਸਵਾਲ
ਕੀ ਆਬਜ਼ਰਵਰਾਂ ਦੇ ਫੀਡਬੈਕ ਤੋਂ ਉਲਟ ਹੈ ਕਾਂਗਰਸ ਹਾਈਕਮਾਂਡ ਦਾ ਫੈਸਲਾ?
ramandeep
| Updated On: 04 Jul 2026 09:57 AM IST
Share

ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਹੁਦੇ ‘ਤੇ ਬਰਕਰਾਰ ਰੱਖਣ ਦਾ ਫੈਸਲਾ ਪਾਰਟੀ ‘ਤੇ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਸਾਂਸਦ ਚਰਨਜੀਤ ਸਿੰਘ ਚੰਨੀ ਦਾ ਧੜਾ ਹਾਈਕਮਾਂਡ ਦੇ ਫੈਸਲੇ ਤੋਂ ਸਭ ਤੋਂ ਵੱਧ ਨਾਰਾਜ਼ ਨਜ਼ਰ ਆ ਰਿਹਾ ਹੈ। ਬੀਤੇ ਦਿਨ ਉਨ੍ਹਾਂ ਦੀ ਮੋਰਿੰਡਾ ਰਿਹਾਇਸ਼ ‘ਤੇ ਵਿਧਾਇਕ- ਤ੍ਰਿਪਤ ਰਾਜਿੰਦਰ ਬਾਜਵਾ, ਰਾਣਾ ਗੁਰਜੀਤ, ਕਾਲਾ ਢਿੱਲੋਂ ਸਮੇਤ 50 ਤੋਂ ਵੱਧ ਹੋਰ ਆਗੂਆਂ ਨੇ ਮੀਟਿੰਗ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਹਾਈਕਮਾਂਡ ਨੂੰ ਆਪਣੇ ਫੈਸਲੇ ‘ਤੇ ਪੁਨਰ ਵਿਚਾਰ ਕਰਨ ਦੀ ਗੱਲ ਕਹਿਣਗੇ।

ਦੱਸ ਦੇਈਏ ਕਿ ਚੋਣਾਂ ਦੀ ਰਣਨੀਤੀ ਤਹਿਤ ਕਾਂਗਰਸ ਹਾਈਕਮਾਂਡ ਨੇ ਸੂਬੇ ‘ਚ ਕੁਝ ਨਿਯੁਕਤੀਆਂ ਕੀਤੀਆ। ਕਾਂਗਰਸ ਹਾਈਕਮਾਂਡ ਵੱਲੋਂ ਇੱਕ ਸੂਚੀ ਜਾਰੀ ਕੀਤੀ ਗਈ, ਜਿਸ ‘ਚ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਚੋਣ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ। ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਤੇ ਸੰਸਦ ਮੈਂਬਰ ਅਮਰ ਸਿੰਘ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਤੇ ਪ੍ਰਤਾਪ ਸਿੰਘ ਬਾਜਪਾ ਨੂੰ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ‘ਤੇ ਬਰਕਰਾਰ ਰੱਖਿਆ ਗਿਆ।

ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ ਹਾਈਕਮਾਂਡ ਦਾ ਫੈਸਲਾ ਪਿਆ ਉਲਟਾ!

ਇਹ ਨਿਯੁਕਤੀਆਂ ਦਾ ਫੈਸਲਾ ਹਾਲ ਹੀ ‘ਚ ਹੋਈਆਂ ਕਈ ਦੌਰ ਦੀਆਂ ਬੈਠਕਾਂ ਤੋਂ ਬਾਅਦ ਲਿਆ ਗਿਆ। ਹਾਲਾਂਕਿ, ਇਨ੍ਹਾਂ ਬੈਠਕਾਂ ਤੋਂ ਬਾਅਦ ਜੋ ਫੈਸਲਾ ਆਇਆ, ਉਸ ਦਾ ਪਾਰਟੀ ਨੂੰ ਫਾਇਦਾ ਘੱਟ ਤੇ ਨੁਕਸਾਨ ਜ਼ਿਆਦਾ ਹੁੰਦਾ ਨਜ਼ਰ ਆ ਰਿਹਾ ਹੈ। ਦਰਅਸਲ, ਕਾਂਗਰਸ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੀ ਸਥਿਤੀ ਜਾਣਨ ਲਈ ਤਿੰਨ ਆਬਰਜ਼ਰ- ਮੀਨਾਕਸ਼ੀ ਨਟਰਾਜਨ, ਅਜੇ ਮਾਕਨ ਤੇ ਭਜਨ ਲਾਲ ਜਾਟਵ ਨੂੰ ਨਿਯੁਕਤ ਕੀਤਾ ਸੀ। ਇਨ੍ਹਾਂ ਆਬਜ਼ਰਵਰਾਂ ਨੇ ਪੰਜਾਬ ‘ਚ ਕਾਂਗਰਸ ਦੇ ਮੌਜੂਦਾ ਵਿਧਾਇਕਾਂ, ਸੰਸਦ ਮੈਂਬਰਾਂ ਤੋਂ ਇਲਾਵਾ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹੋਰ ਕਈ ਸੀਨੀਅਰ ਆਗੂਆਂ ਤੋਂ ਫੀਡਬੈਕ ਲਿਆ ਸੀ।

ਇਸ ਫੀਡਬੈਕ ਦੀ ਰਿਪੋਰਟ ਕਾਂਗਰਸ ਹਾਈਕਮਾਂਡ ਨੂੰ ਸੌਂਪੀ ਗਈ। ਹਾਈਕਮਾਂਡ ਨੇ ਇਸ ਤੋਂ ਬਾਅਦ ਪੰਜਾਬ ‘ਚ ਕਈ ਨਿਯੁਕਤੀਆਂ ਕੀਤੀਆਂ, ਪਰ ਪੰਜਾਬ ਕਾਂਗਰਸ ਦਾ ਪ੍ਰਧਾਨ ਬਰਕਰਾਰ ਰੱਖਿਆ ਗਿਆ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਕਈ ਸੀਨੀਅਰ ਆਗੂ ਨਾਰਾਜ਼ ਨਜ਼ਰ ਆ ਰਹੇ ਹਨ। ਅਜਿਹੇ ‘ਚ ਇਹ ਵੀ ਗੱਲ ਕਹੀ ਜਾ ਰਹੀ ਹੈ ਕਿ ਜੇਕਰ ਪਾਰਟੀ ਦੇ ਇੰਨੇ ਆਗੂ ਹਾਈਕਮਾਂਡ ਦੇ ਮਤ ਤੋਂ ਸਹਿਮਤ ਨਹੀਂ ਹਨ ਤਾਂ ਕੀ ਆਬਜ਼ਰਵਰਾਂ ਦੇ ਫੀਡਬੈਕ ਨੂੰ ਨਾ ਵਿਚਾਰ ਕੇ ਕੀ ਹਾਈਕਮਾਂਡ ਨੇ ਵੱਖਰਾ ਫੈਸਲਾ ਲਿਆ ਹੈ?

ਸਭ ਤੋਂ ਵੱਧ ਚਰਚਾ ‘ਚ ਚੰਨੀ

ਨਾਰਾਜ਼ ਆਗੂਆਂ ‘ਚੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਭ ਤੋਂ ਵੱਧ ਚਰਚਾ ‘ਚ ਹਨ। ਇਹ ਚਰਚਾ ਇਸ ਲਈ ਹੈ ਕਿਉਂਕਿ ਚੰਨੀ ਨਵੀਂ ਟੀਮ ਦੇ ਐਲਾਨ ਤੋਂ ਬਾਅਦ ਚੁੱਪ ਹਨ ਤੇ ਉਨ੍ਹਾਂ ਨੇ ਸ਼ੁੱਕਰਵਾਰ ਨੂੰ ਆਪਣੇ ਸਮਰਥਕਾਂ ਦੀ ਮੀਟਿੰਗ ਬੁਲਾਈ ਹੈ। ਚੰਨੀ ਨੇ ਇਸ ਮੀਟਿੰਗ ਲਈ ਤਿੰਨ ਸੰਸਦ ਮੈਂਬਰਾਂ, 12 ਮੌਜੂਦਾ ਵਿਧਾਇਕਾਂ, 40 ਸਾਬਕਾ ਵਿਧਾਇਕਾਂ ਤੇ ਵਿਧਾਨ ਸਭਾ ਇੰਚਾਰਜ ਨੂੰ ਸੱਦਾ ਦਿੱਤਾ ਸੀ।

ਜਾਣਕਾਰੀ ਮੁਤਾਬਕ, ਤਿੰਨ ਮੌਜੂਦਾ ਵਿਧਾਇਕ, ਲਗਭਗ 25 ਸਾਬਕਾ ਵਿਧਾਇਕ, ਇੱਕ ਸਾਬਕਾ ਕੈਬਨਿਟ ਮੰਤਰੀ ਤੇ ਇੱਕ ਸਾਬਕਾ ਸੰਸਦ ਮੈਂਬਰ ਮੀਟਿੰਗ ‘ਚ ਸ਼ਾਮਲ ਹੋਏ। ਇਸ ਤੋਂ ਇਲਾਵਾ ਸੰਗਠਨ ਦੇ ਕਈ ਮੈਂਬਰ ਵੀ ਸ਼ਾਮਲ ਹੋਏ। ਚੰਨੀ ਦੇ ਘਰ ਮੀਟਿੰਗ ‘ਚ ਸ਼ਾਮਲ ਹੋਣ ਵਾਲੇ ਆਗੂਆਂ ‘ਚ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਗੁਰਕੀਰਤ ਕੋਟਲੀ ਦੇ ਨਾਲ-ਨਾਲ ਸਾਬਕਾ ਵਿਧਾਇਕ ਗੁਰਪ੍ਰੀਤ ਕਾਂਗੜ ਸ਼ਾਮਲ ਸਨ।

ਕੁੱਲ ਮਿਲਾ ਕੇ, ਚੰਨੀ ਦੇ ਘਰ ਸਮਰਥਕਾਂ ਦੀ ਗਿਣਤੀ ਕਾਫ਼ੀ ਚੰਗੀ ਸੀ। ਇਸ ਨਾਲ ਚੰਨੀ ਸਮਰਥਕਾਂ ਦਾ ਉਤਸ਼ਾਹ ਵਧਿਆ, ਜਿਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਹਾਈਕਮਾਂਡ ਦੇ ਫੈਸਲੇ ਤੋਂ ਸੰਤੁਸ਼ਟ ਨਹੀਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...