AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

AAP ਦਾ ਡੋਰ-ਟੂ-ਡੋਰ ਕੈਂਪੇਨ ਸ਼ੁਰੂ, ਧੂਰੀ ‘ਚ ਲੋਕਾਂ ਨੂੰ ਮਿਲੇ CM ਭਗਵੰਤ ਮਾਨ

ਪਹਿਲੇ ਦਿਨ ਮੁੱਖ ਮੰਤਰੀ ਮਾਨ ਨੇ ਧੂਰੀ ਹਲਕੇ ਦੇ ਪਿੰਡ ਧੂਰਾ ਵਿਖੇ ਡੋਰ-ਟੂ-ਡੋਰ ਕੈਂਪੇਨ ਦੌਰਾਨ ਪਾਰਟੀ ਵਰਕਰਾਂ ਦੇ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

AAP ਦਾ ਡੋਰ-ਟੂ-ਡੋਰ ਕੈਂਪੇਨ ਸ਼ੁਰੂ, ਧੂਰੀ 'ਚ ਲੋਕਾਂ ਨੂੰ ਮਿਲੇ CM ਭਗਵੰਤ ਮਾਨ
tv9-punjabi
| Updated On: 20 Sep 2026 15:05 PM IST
Share

ਪੰਜਾਬ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਅੱਜ, 20 ਸਤੰਬਰ ਤੋਂ ਡੋਰ-ਟੂ-ਡੋਰ ਕੈਂਪੇਨ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਤੋਂ ਕੀਤੀ ਗਈ ਹੈ। ਇਸ ਮੁਹਿੰਮ ਦਾ ਮਕਸਦ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਕਾਜ ਤੇ ਉਪਲਬਧੀਆਂ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਪਹਿਲੇ ਦਿਨ ਮੁੱਖ ਮੰਤਰੀ ਮਾਨ ਨੇ ਧੂਰੀ ਹਲਕੇ ਦੇ ਪਿੰਡ ਧੂਰਾ ਵਿਖੇ ਡੋਰ-ਟੂ-ਡੋਰ ਕੈਂਪੇਨ ਦੌਰਾਨ ਪਾਰਟੀ ਵਰਕਰਾਂ ਦੇ ਨਾਲ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਤੇ ਸਰਕਾਰ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

2.68 ਲੱਖ ਤੋਂ ਵੱਧ ਬੂਥ ਕਮੇਟੀ ਮੈਂਬਰ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਸ ਮੁਹਿੰਮ ‘ਚ ਕਰੀਬ 2.68 ਲੱਖ ਬੂਥ ਕਮੇਟੀ ਮੈਂਬਰ ਹਿੱਸਾ ਲੈਣਗੇ। ਪਾਰਟੀ ਦੇ ਅਨੁਸਾਰ ਪੰਜਾਬ ‘ਚ 25,332 ਬੂਥ ਹਨ ਤੇ ਬੂਥ ਪੱਧਰ ਪਾਰਟੀ ਦੇ ਵਰਕਰਾਂ ਰਾਹੀਂ ਮੁਹਿੰਮ ਨੂੰ ਪੂਰੇ ਸੂਬੇ ‘ਚ ਚਲਾਇਆ ਜਾਵੇਗਾ।

ਪਾਰਟੀ ਵਰਕਰ ਘਰ-ਘਰ ਜਾ ਕੇ ਸਰਕਾਰ ਦੀਆਂ ਨੀਤੀਆਂ, ਲੋਕ-ਭਲਾਈ ਨਾਲ ਸਬੰਧਤ ਫ਼ੈਸਲਿਆਂ ਤੇ ਸਰਕਾਰ ਵੱਲੋਂ ਕੀਤੇ ਕੰਮਾਂ ਬਾਰੇ ਜਾਣਕਾਰੀ ਦੇਣਗੇ ਤੇ ਨਾਲ ਹੀ ਲੋਕਾਂ ਨਾਲ ਸਿੱਧੀ ਗੱਲਬਾਤ ਵੀ ਕਰਨਗੇ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਵੱਲੋਂ ਮੈਂਬਰਸ਼ਿਪ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਹ ਵਿਸ਼ੇਸ਼ ਲੋਕ ਸੰਪਰਕ ਮੁਹਿੰਮ ਪੂਰਾ ਇੱਕ ਮਹੀਨਾ ਚੱਲੇਗੀ, ਜਿਸ ਦੌਰਾਨ ਹਰੇਕ ਵੋਟਰ ਤੇ ਪਰਿਵਾਰ ਤੱਕ ਸਰਕਾਰ ਦਾ ਰਿਪੋਰਟ ਕਾਰਡ ਪਹੁੰਚਾਇਆ ਜਾਵੇਗਾ।

ਬਿਜਲੀ, ਪਾਣੀ, ਰੁਜ਼ਗਾਰ ਤੇ ਕਿਸਾਨਾਂ ਦੇ ਮੁੱਦੇ ‘ਤੇ ਕਰਨਗੇ ਸੰਵਾਦ

ਮੁਹਿੰਮ ਦੌਰਾਨ ਪਾਰਟੀ ਵੱਲੋਂ ਬਿਜਲੀ, ਪਾਣੀ, ਰੁਜ਼ਗਾਰ, ਸਿੱਖਿਆ ਤੇ ਕਿਸਾਨਾਂ ਨਾਲ ਸਬੰਧਤ ਸਰਕਾਰ ਦੇ ਕੰਮਾਂ ਤੇ ਹੋਰ ਵੀ ਯੋਜਨਾਵਾਂ ਨੂੰ ਲੋਕਾਂ ਦੇ ਸਾਹਮਣੇ ਰੱਖਿਆ ਜਾਵੇਗਾ। ਪਾਰਟੀ ਆਗੂਆਂ ਮੁਤਾਬਕ ਡੋਰ-ਟੂ-ਡੋਰ ਮੁਹਿੰਮ ਦਾ ਉਦੇਸ਼ ਸਰਕਾਰ ਦੇ ਕੰਮਕਾਜ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਤੇ ਜ਼ਮੀਨੀ ਪੱਧਰ ਤੇ ਲੋਕਾਂ ਨਾਲ ਸੰਪਰਕ ਵਧਾਉਣਾ ਹੈ।

ਇਸ ਤੋਂ ਪਹਿਲਾਂ 19 ਸਤੰਬਰ ਨੂੰ ਲੁਧਿਆਣਾ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਾਰਟੀ ਦਾ ਚੋਣ ਪ੍ਰਚਾਰ ਪੈਂਫਲੈਟ ਜਾਰੀ ਕੀਤਾ ਗਿਆ। ਇਸ ਤੋਂ ਬਾਅਦ ਬੂਥ ਪੱਧਰ ‘ਤੇ ਡੋਰ-ਟੂ-ਡੋਰ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...