AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰੈਲੀਆਂ, ਯਾਤਰਾਵਾਂ ਤੇ ਪ੍ਰਦਰਸ਼ਨ… ਪੰਜਾਬ ‘ਚ 2027 ਦੀ ਚੋਣ ਜੰਗ ਦੀ ਤਿਆਰੀ

ਭਾਜਪਾ ਨੇ ਪੰਜਾਬ 'ਚ ਆਪਣੀ ਸਿਆਸੀ ਮੁਹਿੰਮ ਨੂੰ ਤੇਜ਼ ਕਰਦਿਆਂ 18 ਸਤੰਬਰ ਤੋਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਹੈ। ਇਹ ਯਾਤਰਾਵਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨਗੀਆਂ। ਯਾਤਰਾਵਾਂ ਦਾ ਸਮਾਪਨ 30 ਸਤੰਬਰ ਨੂੰ ਜਲੰਧਰ 'ਚ ਹੋਣ ਵਾਲੀ ਵੱਡੀ ਜਨਸਭਾ ਨਾਲ ਹੋਵੇਗਾ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

ਰੈਲੀਆਂ, ਯਾਤਰਾਵਾਂ ਤੇ ਪ੍ਰਦਰਸ਼ਨ... ਪੰਜਾਬ 'ਚ 2027 ਦੀ ਚੋਣ ਜੰਗ ਦੀ ਤਿਆਰੀ
tv9-punjabi
| Updated On: 15 Sep 2026 13:05 PM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬੇ ‘ਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ (ਆਮ), ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਸਮੇਤ ਹੋਰ ਪਾਰਟੀਆਂ ਆਪਣੇ-ਆਪਣੇ ਸਿਆਸੀ ਮੁੱਦੇ ਲੈ ਕੇ ਜਨਤਾ ‘ਚ ਉਤਰ ਰਹੀਆਂ ਹਨ। ਵੱਖ-ਵੱਖ ਪਾਰਟੀਆਂ ਦੀਆਂ ਰੈਲੀਆਂ, ਯਾਤਰਾਵਾਂ, ਪ੍ਰਦਰਸ਼ਨਾਂ ਤੇ ਜਨ ਸਭਾਵਾਂ ਨੇ ਪੰਜਾਬ ਦੀ ਸਿਆਸਤ ‘ਚ ਚੋਣਾਂ ਦਾ ਰੰਗ ਭਰਨਾ ਸ਼ੁਰੂ ਕਰ ਦਿੱਤਾ ਹੈ।

ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ

ਭਾਜਪਾ ਨੇ ਪੰਜਾਬ ‘ਚ ਆਪਣੀ ਸਿਆਸੀ ਮੁਹਿੰਮ ਨੂੰ ਤੇਜ਼ ਕਰਦਿਆਂ 18 ਸਤੰਬਰ ਤੋਂ ਚਾਰ ਨਸ਼ਾ ਮੁਕਤ ਪੰਜਾਬ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਹੈ। ਇਹ ਯਾਤਰਾਵਾਂ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਨੂੰ ਕਵਰ ਕਰਨਗੀਆਂ। ਯਾਤਰਾਵਾਂ ਦਾ ਸਮਾਪਨ 30 ਸਤੰਬਰ ਨੂੰ ਜਲੰਧਰ ‘ਚ ਹੋਣ ਵਾਲੀ ਵੱਡੀ ਜਨਸਭਾ ਨਾਲ ਹੋਵੇਗਾ, ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੰਬੋਧਨ ਕਰਨਗੇ।

ਮੈਦਾਨ ‘ਚ ਕਾਂਗਰਸ

ਕਾਂਗਰਸ ਨੇ ਪੰਜਾਬ ‘ਚ ਸਰਕਾਰ ਨੂੰ ਘੇਰਨ ਲਈ ਤਿਆਰੀ ਖਿੱਚ ਲਈ ਹੈ। ਨਵੇਂ ਸੂਬਾ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ‘ਚ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ। ਇਸ ਤੋਂ ਇਲਾਵਾ ਸੂਬੇ ਦੇ ਕਾਨੂੰਨ-ਵਿਵਸਥਾ ਵਰਗੇ ਮੁੱਦਿਆਂ ਨੂੰ ਲੈ ਕੇ ਕਾਂਗਰਸ ਆਗੂਆਂ ਵੱਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਡੀਏ, ਖੇਤੀ, ਬਿਜਲੀ ਸਪਲਾਈ ਵਰਗੇ ਹੋਰ ਵੀ ਮੁੱਦੇ ਕਾਂਗਰਸ ਵੱਲੋਂ ਪ੍ਰਮੁੱਖਤਾਂ ਨਾਲ ਚੁੱਕੇ ਜਾ ਰਹੇ ਹਨ।

ਅਕਾਲੀ ਦਲ ਵੱਲੋਂ ਲਗਾਤਾਰ ਰੈਲੀਆਂ

ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ‘ਚ ਆਪਣਾ ਆਧਾਰ ਮੁੜ ਮਜ਼ਬੂਤ ਕਰਨ ਲਈ ਲਗਾਤਾਰ ਰੈਲੀਆਂ ਕਰ ਰਿਹਾ ਹੈ। ਪਾਰਟੀ ਵੱਲੋਂ ਆਉਣ ਵਾਲੇ ਦਿਨਾਂ ਦੌਰਾਨ ਹੋਰ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ। ਸੁਖਬੀਰ ਸਿੰਘ ਬਾਦਲ ਵੱਲੋਂ ਰੈਲੀਆਂ ਦੌਰਾਨ ਆਮ ਆਦਮੀ ਪਾਰਟੀ, ਕਾਂਗਰਸ ਤੇ ਹੋਰ ਸਿਆਸੀ ਧਿਰਾਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਸੁਖਬੀਰ ਬਾਦਲ ਪੰਥਕ ਮੁੱਦੇ ਲੋਕਾਂ ਸਾਹਮਣੇ ਰੱਖ ਰਹੇ ਹਨ ਤੇ ਇਸ ਦੌਰਾਨ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਉਨ੍ਹਾਂ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ‘ਤੇ ਵੀ ਖੁਲ੍ਹ ਕੇ ਵਰ੍ਹਦੇ ਨਜ਼ਰ ਆ ਰਹੇ ਹਨ।

ਸਰਕਾਰ ਦੇ ਕੰਮਾਂ ‘ਤੇ ‘ਆਪ’ ਦਾ ਫੋਕਸ

ਸੱਤਾਧਾਰੀ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ ਨੂੰ ਧਿਆਨ ‘ਚ ਰੱਖਦਿਆਂ ਆਪਣੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਮੰਤਰੀ ਭਗਵੰਤ ਮਾਨ ਜਨ ਸਭਾਵਾਂ ਤੇ ਲੋਕ ਮਿਲਣੀਆਂ ਨਾਲ ਲੋਕਾਂ ਨਾਲ ਸਿੱਧਾ ਸੰਪਰਕ ਕਰ ਰਹੇ ਹਨ। ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਕਾਰਜਕਾਲ ਦੀਆਂ ਪ੍ਰਾਪਤੀਆਂ ਨੂੰ ਮੁੱਖ ਮੁੱਦਾ ਬਣਾਇਆ ਜਾ ਰਿਹਾ ਹੈ। ਪਾਰਟੀ ਦਾ ਕਹਿਣਾ ਹੈ ਕਿ ਪਿਛਲੀਆਂ ਸਰਕਾਰਾਂ ਵੱਲੋਂ ਗੈਂਗਸਟਰਵਾਦ ਤੇ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ ਗਈ ਸੀ, ਜਦਕਿ ਉਨ੍ਹਾਂ ਦੀ ਸਰਕਾਰ ਕਾਨੂੰਨ ਵਿਵਸਥਾ ਬਣਾਏ ਰੱਖਣ ‘ਚ ਕੋਈ ਕਸਰ ਨਹੀਂ ਛੱਡ ਰਹੀ ਹੈ। ਬੀਤੇ ਦਿਨ ਹੀ ਮੁੱਖ ਮੰਤਰੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਰਿਪੋਰਟ ਪੇਸ਼ ਕੀਤੀ ਸੀ ਤੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਸੀ।

2027 ਲਈ ਬਣ ਰਹੇ ਸਿਆਸੀ ਸਮੀਕਰਨ

ਪੰਜਾਬ ‘ਚ ਚਾਰ ਮੁੱਖ ਸਿਆਸੀ ਧਿਰਾਂ- ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਤੋਂ ਇਲਾਵਾ ਪੰਥਕ ਪਾਰਟੀਆਂ ਵੀ ਆਪਣਾ ਆਧਾਰ ਮਜ਼ਬੂਤ ਕਰ ਰਹੀਆਂ ਹਨ। ਆਪਣੀ-ਆਪਣੀ ਜ਼ਮੀਨ ਮਜ਼ਬੂਤ ਕਰਨ ਲਈ ਪਾਰਟੀਆਂ ਜੁਟੀਆਂ ਹਨ। ਇਸ ਦੌਰਾਨ ਭਾਜਪਾ ਨੇ 117 ਸੀਟਾਂ ‘ਤੇ ਇਕੱਲਿਆਂ ਚੋਣ ਲੜਨ ਦਾ ਐਲਾਨ ਕੀਤਾ ਹੈ, ਜਦਕਿ ਅਕਾਲੀ ਦਲ ਵੀ ਆਪਣੀਆਂ ਰੈਲੀਆਂ ਰਾਹੀਂ ਸੰਗਠਨ ਨੂੰ ਮੁੜ ਐਕਟਿਵ ਕਰ ਰਿਹਾ ਹੈ। ਹਾਲਾਂਕਿ, ਦੋਵੇਂ ਪਾਰਟੀਆਂ ਵਿਚਕਾਰ ਗਠਜੋੜ ਦੀਆਂ ਚਰਚਾਵਾਂ ਵੀ ਚੱਲ ਰਹੀਆਂ ਹਨ।

ਦੂਜੇ ਪਾਸੇ, ਕਾਂਗਰਸ ਅੰਦਰੂਨੀ ਕਲੇਸ਼ ਦੇ ਬਾਵਜੂਦ ਸਰਕਾਰ ਖ਼ਿਲਾਫ਼ ਮੁੱਦੇ ਚੁੱਕ ਰਹੀ ਹੈ। ਸੱਤਾ ਧਿਰ ਆਮ ਆਦਮੀ ਪਾਰਟੀ ਸਾਢੇ ਚਾਰ ਸਾਲ ਦੀ ਉਪਲੱਬਧੀਆਂ ਨਾਲ ਮੈਦਾਨ ‘ਚ ਉਤਰ ਰਹੀ ਹੈ ਤੇ ਲੋਕਾਂ ਨਾਲ ਜਨ ਸਭਾਵਾਂ ਦੁਆਰਾ ਸਿੱਧਾ ਸੰਪਰਕ ਕਰ ਰਹੀ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...