AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਪੰਜ ਥਾਵਾਂ ‘ਤੇ ਰੇਲ ਰੋਕੋ ਅੰਦੋਲਨ ਸ਼ੁਰੂ, ਪਟੜੀਆਂ ‘ਤੇ ਬੈਠੇ ਕਿਸਾਨ

ਫਿਰੋਜ਼ਪੁਰ ਦੇ ਮਲਾਵਾਲਾ ਰੇਲਵੇ ਸਟੇਸ਼ਨ 'ਤੇ ਵੀ ਕਿਸਾਨਾਂ ਵੱਲੋਂ ਰੇਲਵੇ ਟਰੈਕ 'ਤੇ ਧਰਨਾ ਲਗਾਇਆ ਗਿਆ ਹੈ। ਕਿਸਾਨ ਆਗੂਆਂ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕਿਸਾਨ ਅਤੇ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਪਟੜੀਆਂ 'ਤੇ ਬੈਠੇ ਹਨ।

ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਰੋਕੋ ਅੰਦੋਲਨ ਸ਼ੁਰੂ, ਪਟੜੀਆਂ 'ਤੇ ਬੈਠੇ ਕਿਸਾਨ
sunny-chopra-ferozepur
| Updated On: 17 Sep 2026 13:42 PM IST
Share

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਚ ਰੇਲ ਰੋਕੋ ਅੰਦੋਲਨ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਵੱਲੋਂ ਦਿੱਤੇ ਅਲਟੀਮੇਟਮ ਮੁਤਾਬਕ ਦੁਪਹਿਰ 12 ਵਜੇ ਤੱਕ ਸਰਕਾਰ ਵੱਲੋਂ ਮੰਗਾਂ ‘ਤੇ ਠੋਸ ਕਾਰਵਾਈ ਨਾ ਹੋਣ ਤੋਂ ਬਾਅਦ ਕਿਸਾਨਾਂ ਨੇ ਵੱਖ-ਵੱਖ ਥਾਵਾਂ ‘ਤੇ ਰੇਲਵੇ ਟਰੈਕਾਂ ‘ਤੇ ਧਰਨਾ ਲਗਾ ਦਿੱਤਾ। ਮੋਰਚੇ ਨੇ ਅੰਮ੍ਰਿਤਸਰ ਦੇ ਦੇਵੀਦਾਸਪੁਰਾ, ਗੁਰਦਾਸਪੁਰ, ਮੋਗਾ, ਫਿਰੋਜ਼ਪੁਰ ਤੇ ਸੰਗਰੂਰ-ਸੁਨਾਮ ਵਿਖੇ ਰੇਲ ਆਵਾਜਾਈ ਰੋਕਣ ਦਾ ਐਲਾਨ ਕੀਤਾ ਸੀ। ਫਿਲਹਾਲ ਫਿਰੋਜ਼ਪੁਰ ਤੇ ਅੰਮ੍ਰਿਤਸਰ ‘ਚ ਕਿਸਾਨ ਪਟੜੀਆਂ ‘ਤੇ ਬੈਠ ਗਏ ਹਨ।

ਦੇਵੀਦਾਸਪੁਰਾ ‘ਚ ਰੇਲਵੇ ਟਰੈਕ’ਤੇ ਬੈਠੇ ਕਿਸਾਨ

ਅੰਮ੍ਰਿਤਸਰ ਦੇ ਦੇਵੀਦਾਸਪੁਰਾ ਰੇਲਵੇ ਟਰੈਕ ‘ਤੇ ਕਿਸਾਨਾਂ ਨੇ ਮੋਰਚਾ ਸੰਭਾਲ ਲਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂ ਮੌਕੇ ਤੇ ਮੌਜੂਦ ਹਨ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਵੀ ਕਿਸਾਨ ਆਗੂਆਂ ਨਾਲ ਗੱਲਬਾਤ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਰਚੇ ਨੇ ਕਿਹਾ ਹੈ ਕਿ ਮੰਗਾਂ ‘ਤੇ ਠੋਸ ਹੱਲ ਨਾ ਨਿਕਲਣ ਤੱਕ ਸੰਘਰਸ਼ ਜਾਰੀ ਰਹੇਗਾ।

ਫਿਰੋਜ਼ਪੁਰ ‘ਚ ਵੀ ਰੇਲ ਲਾਈਨ ਜਾਮ

ਫਿਰੋਜ਼ਪੁਰ ਦੇ ਮਲਾਵਾਲਾ ਰੇਲਵੇ ਸਟੇਸ਼ਨ ‘ਤੇ ਵੀ ਕਿਸਾਨਾਂ ਵੱਲੋਂ ਰੇਲਵੇ ਟਰੈਕ ‘ਤੇ ਧਰਨਾ ਲਗਾਇਆ ਗਿਆ ਹੈ। ਕਿਸਾਨ ਆਗੂਆਂ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਕਿਸਾਨ ਅਤੇ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਰੇਲ ਪਟੜੀਆਂ ‘ਤੇ ਬੈਠੇ ਹਨ।

ਪ੍ਰਸ਼ਾਸਨ ਨਾਲ ਗੱਲਬਾਦ ਵੀ ਜਾਰੀ

ਰੇਲ ਰੋਕੋ ਅੰਦੋਲਨ ਦੇ ਵਿਚਕਾਰ ਕਿਸਾਨ ਆਗੂਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਕਾਰ ਗੱਲਬਾਤ ਵੀ ਚੱਲ ਰਹੀ ਹੈ। ਦੇਵੀਦਾਸਪੁਰਾ ‘ਚ ਸਰਵਣ ਸਿੰਘ ਪੰਧੇਰ ਸਮੇਤ ਕਿਸਾਨ ਆਗੂਆਂ ਦੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਦ ਹੋ ਰਹੀ ਹੈ। ਇਸ ਤੋਂ ਪਹਿਲਾਂ ਪੁਲਿਸ ਵੱਲੋਂ ਕਿਸਾਨ ਆਗੂਆਂ ਦੇ ਘਰਾਂ ‘ਤੇ ਪਹੁੰਚਣ ਦੀਆਂ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ।

ਕੀ ਹਨ ਕਿਸਾਨਾਂ ਦੀਆਂ ਮੁੱਖ ਮੰਗਾਂ?

ਮੋਰਚੇ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ‘ਚ ਫਸਲਾਂ ਲਈ ਐਮਐਸਪੀ ਤੇ ਸਰਕਾਰੀ ਖਰੀਦ, ਕਿਸਾਨਾਂ-ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਪਿਛਲੇ ਅੰਦੋਲਨਾਂ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ, ਜ਼ਖਮੀ ਕਿਸਾਨਾਂ ਲਈ ਮੁਆਵਜ਼ਾ ਤੇ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਦੀਆਂ ਮੰਗਾਂ ਸ਼ਾਮਲ ਹਨ। ਮੋਰਚੇ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ, ਬਿਜਲੀ ਸਪਲਾਈ ਤੇ ਹੋਰ ਮੁੱਦਿਆਂ ‘ਤੇ ਵੀ ਇਤਰਾਜ਼ ਜਤਾਇਆ ਗਿਆ ਹੈ।

18 ਸਤੰਬਰ ਨੂੰ ਅਗਲੀ ਰਣਨੀਤੀ ਤੇ ਫੈਸਲਾ

ਕਿਸਾਨ ਮਜ਼ਦੂਰ ਮੋਰਚੇ ਵੱਲੋਂ 18 ਸਤੰਬਰ ਨੂੰ ਮੀਟਿੰਗ ਕਰਕੇ ਸਰਕਾਰ ਦੇ ਰਵੱਈਏ ਤੇ ਗੱਲਬਾਤ ਦੇ ਨਤੀਜਿਆਂ ਦੀ ਸਮੀਖਿਆ ਕਰਨ ਦੀ ਗੱਲ ਕਹੀ ਗਈ ਹੈ। ਇਸ ਮੀਟਿੰਗ ‘ਚ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...