AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਨਿਗਮ ਚੋਣਾਂ ਲਈ ਵੋਟਾਂ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਿਆ, 29 ਮਈ ਨੂੰ ਆਉਣਗੇ ਨਤੀਜੇ

Punjab Local Body Elections 2026: ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ (MC) ਚੋਣਾਂ ਲਈ ਵੋਟਿੰਗ ਦਾ ਕਾਰਜ ਕੁਝ ਥਾਵਾਂ 'ਤੇ ਹੋਈਆਂ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛੱਡ ਕੇ ਅਮਨ-ਅਮਾਨ ਨਾਲ ਮੁਕੰਮਲ ਹੋ ਗਿਆ। ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਸਮੇਂ ਅਨੁਸਾਰ ਸਵੇਰੇ 8:00 ਵਜੇ ਵੋਟਿੰਗ ਸ਼ੁਰੂ ਹੋਈ, ਜੋ ਸ਼ਾਮ 5:00 ਵਜੇ ਤੱਕ ਲਗਾਤਾਰ ਜਾਰੀ ਰਹੀ।

ਪੰਜਾਬ ਨਿਗਮ ਚੋਣਾਂ ਲਈ ਵੋਟਾਂ ਦਾ ਕੰਮ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਿਆ, 29 ਮਈ ਨੂੰ ਆਉਣਗੇ ਨਤੀਜੇ
(Photo Credit: Chatgpt.com)
tv9-punjabi
| Updated On: 26 May 2026 20:04 PM IST
Share

ਪੰਜਾਬ ਵਿੱਚ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 20 ਨਗਰ ਪੰਚਾਇਤਾਂ ਦੇ 1896 ਵਾਰਡਾਂ ਦੀ ਚੋਣ ਲਈ ਵੋਟਿੰਗ ਹੋਈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 5 ਵਜੇ ਤੱਕ ਚੱਲੀ। ਸ਼ਾਮ 5 ਵਜੇ ਤੋਂ ਬਾਅਦ ਉਨ੍ਹਾਂ ਲੋਕਾਂ ਵੱਲੋਂ ਹੀ ਆਪਣੀ ਵੋਟ ਹੱਕ ਦੀ ਵਰਤੋ ਕੀਤੀ ਗਈ, ਜੋ 5 ਵਜੇ ਤੋਂ ਪਹਿਲਾਂ ਵੋਟ ਕੇਂਦਰ ਵਿੱਚ ਦਾਖਲ ਹੋ ਗਏ ਸਨ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਪੰਜਾਬ ਨਗਰ ਨਿਗਮ ਚੋਣਾਂ ਵਿੱਚ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੁਰਨ ਢੰਗ ਦੇ ਨਾਲ ਨੇਪਰੇ ਚੜ੍ਹਿਆ।

ਚੋਣ ਪ੍ਰਕਿਰਿਆ ਦੌਰਾਨ ਸੂਬੇ ਦੇ ਕਈ ਹਿੱਸਿਆਂ ਤੋਂ ਹਿੰਸਕ ਝੜਪਾਂ ਹੋਣ ਦੀਆਂ ਦੁਖਦਾਈ ਖ਼ਬਰਾਂ ਵੀ ਸਾਹਮਣੇ ਆਈਆਂ ਹਨ। ਵੱਖ-ਵੱਖ ਸਿਆਸੀ ਧਿਰਾਂ ਅਤੇ ਉਮੀਦਵਾਰਾਂ ਦੇ ਸਮਰਥਕਾਂ ਵਿਚਾਲੇ ਕਈ ਵਾਰਡਾਂ ਵਿੱਚ ਤਿੱਖੀ ਬਹਿਸਬਾਜ਼ੀ ਹੋਈ।

ਲੋਕਾਂ ਨੇ ਵੱਧ-ਚੜ੍ਹ ਕੇ ਜਮਹੂਰੀ ਹੱਕ ਦੀ ਕੀਤੀ ਵਰਤੋਂ

ਦੱਸਣਯੋਗ ਹੈ ਕਿ ਸਥਾਨਕ ਚੋਣਾਂ ਲਈ ਕੁੱਲ 7555 ਉਮੀਦਵਾਰ ਚੋਣ ਮੈਦਾਨ ਵਿੱਚ ਸਨ। ਜਿਨ੍ਹਾਂ ਦੀ ਕਿਸਮਤ 35.45 ਲੱਖ ਵੋਟਰਾਂ ਵੱਲੋਂ ਤੈਅ ਕੀਤੀ ਜਾਵੇਗੀ। ਇਨ੍ਹਾਂ ਚੋਣਾਂ ਲਈ ਸੂਬੇ ਭਰ ਚ 1,014 ਪੋਲਿੰਗ ਬੂਥ ਬਣਾਏ ਗਏ ਹਨ ਅਤੇ 35 ਹਜ਼ਾਰ ਦੇ ਕਰੀਬ ਚੋਣ ਅਮਲਾ ਜਮਹੂਰੀ ਪ੍ਰਕਿਰਿਆ ਵਿੱਚ ਡਿਊਟੀ ‘ਤੇ ਤਾਇਨਾਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਚੋਣਾਂ ਦਾ ਅਮਲ ਅਮਨ ਅਮਾਨ ਨਾਲ ਨਿਬੇੜਨ ਲਈ 32 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਵੀ ਕੀਤੇ ਗਏ ਸਨ।

ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਸਾਰੀ ਹੀ ਸਾਰਿਆਂ ਹੀ ਪਾਰਟੀਆਂ ਵੱਲੋਂ ਪੂਰਾ ਜ਼ੋਰ ਲਗਾਇਆ ਗਿਆ। ਇਹ ਚੋਣਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਣ ਜਾ ਰਹੀਆਂ ਹਨ। ਇਸ ਲਈ ਇਸ ਨੂੰ ਵਿਧਾਨ ਸਭਾ ਚੋਣਾਂ ਦਾ ਸੈਮੀਫਾਈਨਲ ਵੀ ਮੰਨਿਆ ਜਾ ਰਿਹਾ। ਪੰਜਾਬ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੀ ਹਮਾਇਤ ਵਿੱਚ ਡਟੇ ਹੋਏ ਹਨ।

29 ਮਈ ਨੂੰ ਆਉਣਗੇ ਨਤੀਜੇ

ਪੰਜਾਬ ਨਿਗਮ ਚੋਣਾਂ ਦੀ ਵੋਟਿੰਗ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਜਿੱਥੇ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਅਤੇ ਆਜ਼ਾਦ ਉਮੀਦਵਾਰ ਆਪਣੀ-ਆਪਣੀ ਜਿੱਤ ਦੇ ਵੱਡੇ ਦਾਅਵੇ ਕਰ ਰਹੇ ਹਨ। ਉੱਥੇ ਹੀ ਸੂਬੇ ਦੀ ਜਨਤਾ ਅਤੇ ਸਿਆਸੀ ਮਾਹਿਰਾਂ ਦੀਆਂ ਨਜ਼ਰਾਂ ਹੁਣ 29 ਮਈ ਨੂੰ ਆਉਣ ਵਾਲੇ ਨਤੀਜਿਆਂ ‘ਤੇ ਟਿਕਿਆਂ ਹੋਈਆਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...