AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 3 ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲ ਅੱਜ ਬੰਦ, ਬੱਸ ਡਰਾਈਵਰਾਂ ਦੀ ਹੜਤਾਲ; ਬਠਿੰਡਾ ‘ਚ ਕਰਨਗੇ ਇਕੱਠ

ਸਕੂਲ ਬੱਸ ਡਰਾਈਵਰਾਂ ਦਾ ਕਹਿਣਾ ਹੈ ਕਿ ਅੱਜ ਵਧਦੀ ਮਹਿੰਗਾਈ ਦੇ ਦੌਰ 'ਚ ਉਨ੍ਹਾਂ ਲਈ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇੱਕ ਪਾਸੇ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਹਨ, ਜਦਕਿ ਦੂਜੇ ਪਾਸੇ ਮਹਿੰਗੇ ਵਾਹਨਾਂ ਤੇ ਉਨ੍ਹਾਂ ਦੀਆਂ ਲੋਨ ਦੀਆਂ ਕਿਸ਼ਤਾਂ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ।

ਪੰਜਾਬ ਦੇ 3 ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲ ਅੱਜ ਬੰਦ, ਬੱਸ ਡਰਾਈਵਰਾਂ ਦੀ ਹੜਤਾਲ; ਬਠਿੰਡਾ 'ਚ ਕਰਨਗੇ ਇਕੱਠ
pradeepkumar
| Published: 03 Sep 2026 10:02 AM IST
Share

ਸਕੂਲ ਬੱਸ ਅਤੇ ਵੈਨ ਡਰਾਈਵਰਾਂ ਦੀ ਹੜਤਾਲ ਦੇ ਚਲਦਿਆਂ ਅੱਜ ਬਰਨਾਲਾ, ਮਾਨਸਾ ਤੇ ਸੰਗਰੂਰ ਜ਼ਿਲ੍ਹੇ ਦੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਡਰਾਈਵਰਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ।

ਜਾਣਕਾਰੀ ਮੁਤਾਬਕ ਪ੍ਰਾਈਵੇਟ ਸਕੂਲਾਂ ਦੇ ਬੱਸ ਅਤੇ ਵੈਨ ਡਰਾਈਵਰ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਪ੍ਰਦਰਸ਼ਨ ਕਰ ਰਹੇ ਹਨ। ਡਰਾਈਵਰਾਂ ਵੱਲੋਂ 3 ਸਤੰਬਰ ਨੂੰ ਪੰਜਾਬ ਪੱਧਰ ‘ਤੇ ਵੱਡਾ ਇਕੱਠ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਤਹਿਤ ਬਰਨਾਲਾ, ਮਾਨਸਾ ਤੇ ਬਠਿੰਡਾ ਜ਼ਿਲ੍ਹਿਆਂ ਦੇ ਸਕੂਲ ਬੱਸ ਤੇ ਵੈਨ ਡਰਾਈਵਰ ਵੱਡੀ ਗਿਣਤੀ ਵਿੱਚ ਬਠਿੰਡਾ ਵਿਖੇ ਇਕੱਠੇ ਹੋ ਕੇ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਰੱਖਣਗੇ।

ਡਰਾਈਵਰਾਂ ਦੀ ਹੜਤਾਲ ਨੂੰ ਦੇਖਦੇ ਹੋਏ ਬਰਨਾਲਾ ਜ਼ਿਲ੍ਹੇ ਦੇ ਕਰੀਬ 40 ਤੋਂ 50 ਪ੍ਰਾਈਵੇਟ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਸਕੂਲ ਪ੍ਰਬੰਧਕਾਂ ਵੱਲੋਂ ਵੀ ਡਰਾਈਵਰਾਂ ਦੀਆਂ ਮੰਗਾਂ ਨੂੰ ਧਿਆਨ ‘ਚ ਰੱਖਦਿਆਂ ਸਕੂਲ ਬੰਦ ਰੱਖਣ ਦੀ ਜਾਣਕਾਰੀ ਦਿੱਤੀ ਗਈ ਹੈ।

ਮਹਿੰਗਾਈ ਤੇ ਵਧਦੇ ਖਰਚਿਆਂ ਤੋਂ ਪਰੇਸ਼ਾਨ ਡਰਾਈਵਰ

ਸਕੂਲ ਬੱਸ ਡਰਾਈਵਰਾਂ ਦਾ ਕਹਿਣਾ ਹੈ ਕਿ ਅੱਜ ਵਧਦੀ ਮਹਿੰਗਾਈ ਦੇ ਦੌਰ ‘ਚ ਉਨ੍ਹਾਂ ਲਈ ਪਰਿਵਾਰ ਦਾ ਪਾਲਣ-ਪੋਸ਼ਣ ਕਰਨਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇੱਕ ਪਾਸੇ ਡੀਜ਼ਲ-ਪੈਟਰੋਲ ਦੀਆਂ ਵਧਦੀਆਂ ਕੀਮਤਾਂ ਹਨ, ਜਦਕਿ ਦੂਜੇ ਪਾਸੇ ਮਹਿੰਗੇ ਵਾਹਨਾਂ ਤੇ ਉਨ੍ਹਾਂ ਦੀਆਂ ਲੋਨ ਦੀਆਂ ਕਿਸ਼ਤਾਂ ਦਾ ਬੋਝ ਵੀ ਲਗਾਤਾਰ ਵਧ ਰਿਹਾ ਹੈ।

ਡਰਾਈਵਰਾਂ ਮੁਤਾਬਕ ਇਸ ਤੋਂ ਇਲਾਵਾ ਥਾਂ-ਥਾਂ ਲੱਗਣ ਵਾਲਾ ਰੋਡ ਟੈਕਸ, ਮਹਿੰਗੀ ਇੰਸ਼ੋਰੈਂਸ, GPS ਦਾ ਖਰਚਾ ਤੇ ਵਾਹਨਾਂ ਦੇ ਚਲਾਨ ਵੀ ਉਨ੍ਹਾਂ ਲਈ ਵੱਡੀ ਪਰੇਸ਼ਾਨੀ ਬਣੇ ਹੋਏ ਹਨ। ਇਨ੍ਹਾਂ ਵਧਦੇ ਖਰਚਿਆਂ ਕਾਰਨ ਉਨ੍ਹਾਂ ਦੀ ਆਰਥਿਕ ਸਥਿਤੀ ਲਗਾਤਾਰ ਕਮਜ਼ੋਰ ਹੋ ਰਹੀ ਹੈ।

ਡਰਾਈਵਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਤੇ ਵਧਦੀ ਮਹਿੰਗਾਈ ਤੇ ਲਗਾਤਾਰ ਵਧ ਰਹੇ ਖਰਚਿਆਂ ਤੋਂ ਉਨ੍ਹਾਂ ਨੂੰ ਰਾਹਤ ਦਿੱਤੀ ਜਾਵੇ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...