AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੁਰਦਾਸਪੁਰ ‘ਚ ਪੁਲਿਸ ਕਾਂਸਟੇਬਲ ਤੇ ਭੈਣ ‘ਤੇ ਕਾਤਲਾਨਾ ਹਮਲਾ, ਨਸ਼ਾ ਤਸਕਰਾਂ ਦੀ ਮੁਖ਼ਬਰੀ ਕਰਨ ਦੀ ਰੰਜਿਸ਼ ‘ਚ ਘੇਰ ਬਣਾਇਆ ਨਿਸ਼ਾਨਾ

ਗੁਰਦਾਸਪੁਰ ਅਧੀਨ ਪੈਂਦੇ ਪਿੰਡ ਬੱਬੇਹਾਲੀ ਅੱਡੇ 'ਤੇ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਉਸ ਦੀ ਭੈਣ 'ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੂਨੀ ਹਮਲੇ ਵਿੱਚ ਕਾਂਸਟੇਬਲ ਅਤੇ ਉਸਦੀ ਭੈਣ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਗੁਰਦਾਸਪੁਰ 'ਚ ਪੁਲਿਸ ਕਾਂਸਟੇਬਲ ਤੇ ਭੈਣ 'ਤੇ ਕਾਤਲਾਨਾ ਹਮਲਾ, ਨਸ਼ਾ ਤਸਕਰਾਂ ਦੀ ਮੁਖ਼ਬਰੀ ਕਰਨ ਦੀ ਰੰਜਿਸ਼ 'ਚ ਘੇਰ ਬਣਾਇਆ ਨਿਸ਼ਾਨਾ
avtar-singh
| Updated On: 01 Sep 2026 21:24 PM IST
Share

ਗੁਰਦਾਸਪੁਰ ਅਧੀਨ ਪੈਂਦੇ ਪਿੰਡ ਬੱਬੇਹਾਲੀ ਅੱਡੇ ‘ਤੇ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਅਤੇ ਉਸ ਦੀ ਭੈਣ ‘ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਖ਼ੂਨੀ ਹਮਲੇ ਵਿੱਚ ਕਾਂਸਟੇਬਲ ਅਤੇ ਉਸਦੀ ਭੈਣ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਜ਼ਖ਼ਮੀ ਕਾਂਸਟੇਬਲ ਕਰਨਪ੍ਰੀਤ ਸਿੰਘ ਅਨੁਸਾਰ ਉਸ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲੇ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ ਅਤੇ ਇਸੇ ਪੁਰਾਣੀ ਰੰਜਿਸ਼ ਤਹਿਤ ਅੱਜ ਉਸ ਉੱਤੇ ਇਹ ਯੋਜਨਾਬੱਧ ਹਮਲਾ ਕੀਤਾ ਗਿਆ ਹੈ। ਉਸ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਸ ‘ਤੇ ਹਮਲਾ ਹੋ ਚੁੱਕਾ ਸੀ, ਪਰ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਕਾਂਸਟੇਬਲ ਨੇ ਦੱਸਿਆ ਕਿ ਹਮਲਾਵਰਾਂ ਨੇ ਉਸਦੀ ਭੈਣ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਸ ਉੱਤੇ ਵੀ ਹਮਲਾ ਕਰਕੇ ਉਸਨੂੰ ਬੁਰੀ ਤਰ੍ਹਾਂ ਲਹੂ-ਲੁਹਾਣ ਕਰ ਦਿੱਤਾ।

ਜਾਂਚ ਅਧਿਕਾਰੀ ਦਾ ਬਿਆਨ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਕਾਂਸਟੇਬਲ ਕਰਨਪ੍ਰੀਤ ਸਿੰਘ ਆਪਣੀ ਭੈਣ ਬਲਜਿੰਦਰ ਕੌਰ ਨਾਲ ਮੋਟਰਸਾਈਕਲ ‘ਤੇ ਬੱਬੇਹਾਲੀ ਅੱਡੇ ਨੇੜਿਓਂ ਲੰਘ ਰਿਹਾ ਸੀ। ਇਸੇ ਦੌਰਾਨ ਤਿੰਨ-ਚਾਰ ਨੌਜਵਾਨਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਘੇਰ ਕੇ ਰੋਕ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਅਚਾਨਕ ਹਮਲਾ ਬੋਲ ਦਿੱਤਾ। ਇਸ ਅਚਾਨਕ ਹੋਏ ਹਮਲੇ ਦੌਰਾਨ ਕਾਂਸਟੇਬਲ ਅਤੇ ਉਸ ਦੀ ਭੈਣ ਦੇ ਸਰੀਰ ‘ਤੇ ਕਈ ਡੂੰਘੀਆਂ ਤੇ ਗੰਭੀਰ ਸੱਟਾਂ ਲੱਗੀਆਂ ਹਨ।

ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਬਣਿਆ ਨਿਸ਼ਾਨਾ

ਕਾਂਸਟੇਬਲ ਕਰਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਇਲਾਕੇ ਵਿੱਚ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਸਰਗਰਮ ਸੀ ਅਤੇ ਉਸ ਵੱਲੋਂ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਬਾਰੇ ਉੱਚ ਪੁਲਿਸ ਅਧਿਕਾਰੀਆਂ ਨੂੰ ਗੁਪਤ ਜਾਣਕਾਰੀ ਮੁਹੱਈਆ ਕਰਵਾਈ ਜਾਂਦੀ ਸੀ। ਇਸੇ ਕਾਰਨ ਨਸ਼ਾ ਤਸਕਰ ਉਸ ਨਾਲ ਖ਼ਾਰ ਖਾਂਦੇ ਸਨ ਅਤੇ ਰੰਜਿਸ਼ ਰੱਖ ਰਹੇ ਸਨ, ਜਿਸਦੇ ਨਤੀਜੇ ਵਜੋਂ ਅੱਜ ਮੌਕਾ ਪਾ ਕੇ ਇਹ ਕਾਤਲਾਨਾ ਹਮਲਾ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਕਾਂਸਟੇਬਲ ਕਰਨਪ੍ਰੀਤ ਬੱਬੇਹਾਲੀ ਛਿੰਝ ਮੇਲੇ ‘ਤੇ ਡਿਊਟੀ ‘ਤੇ ਤਾਇਨਾਤ ਸੀ। ਇਸ ਦੌਰਾਨ ਪੁਲਿਸ ਟੀਮ ਨੂੰ ਸੂਚਨਾ ਮਿਲੀ ਕਿ ਬੱਬੇਹਾਲੀ ਅੱਡੇ ‘ਤੇ ਝਗੜਾ ਹੋ ਰਿਹਾ ਹੈ। ਜਦੋਂ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਤਾਂ ਪਤਾ ਲੱਗਾ ਕਿ ਵਾਰਦਾਤ ਨੂੰ ਅੰਜਾਮ ਦੇ ਕੇ ਹਮਲਾਵਰ ਫ਼ਰਾਰ ਹੋ ਚੁੱਕੇ ਸਨ ਅਤੇ ਜ਼ਖ਼ਮੀ ਕਾਂਸਟੇਬਲ ਤੇ ਉਸਦੀ ਭੈਣ ਨੂੰ ਹਸਪਤਾਲ ਪਹੁੰਚਾਇਆ ਜਾ ਚੁੱਕਾ ਸੀ।

ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿੱਤਾ ਹੈ ਕਿ ਘਟਨਾ ਸਥਾਨ ਦੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...