AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.3 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਤੇ ਆਉਣ ਵਾਲੇ 3 ਦਿਨ ਬਾਰਿਸ਼ ਦਾ ਅਲਰਟ, ਜਾਣੋ ਮੌਸਮ ਦਾ ਹਾਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 13 Sep 2026 07:33 AM IST
Share

ਭਾਰਤੀ ਮੌਸਮ ਵਿਭਾਗ (ਚੰਡੀਗੜ੍ਹ ਕੇਂਦਰ) ਵੱਲੋਂ ਅੱਜ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਮੁਤਾਬਕ ਅੱਜ ਪਠਾਨਕੋਟ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਦੂਜੇ ਪਾਸੇ ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਆਉਣ ਵਾਲੇ 3 ਦਿਨਾਂ ਦਾ ਮੌਸਮ

14 ਸਤੰਬਰ ਨੂੰ ਪਠਾਨਕੋਟ ਤੇ ਗੁਰਦਾਸਪੁਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੀ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

15 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ ਤੇ ਹੁਸ਼ਿਆਰਪੁਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਵੱਖ-ਵਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

16 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ ਤੇ ਰੂਪਨਗਰ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਦੇ ਨਾਲ ਗਰਜ-ਤੂਫ਼ਾਨ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਫਤਿਹਗੜ੍ਹ ਸਾਹਿਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਬੀਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ

ਬੀਤੇ ਦਿਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 36.3 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ (°C)
ਚੰਡੀਗੜ੍ਹ ਸਿਟੀ 36.8
ਅੰਮ੍ਰਿਤਸਰ 33.7
ਲੁਧਿਆਣਾ 35.4
ਪਟਿਆਲਾ 35.6
ਫਰੀਦਕੋਟ 35
ਬੱਲੋਵਾਲ ਸੌਂਖੜੀ (ਐਸਬੀਐਸ ਨਗਰ) 33.7
ਫਤਿਹਗੜ੍ਹ ਸਾਹਿਬ 33.9
ਫਿਰੋਜ਼ਪੁਰ 33.8
ਫਿਰੋਜ਼ਪੁਰ KVK 33.5
ਗੁਰਦਾਸਪੁਰ 32.6
ਹੁਸ਼ਿਆਰਪੁਰ 33.4
ਸਲੇਰਨ (ਹੁਸ਼ਿਆਰਪੁਰ) 33.5
ਜਲੰਧਰ 34.9
ਮੁਹਾਲੀ 35.9
ਮੁਕਤਸਰ 32.2
ਪਠਾਨਕੋਟ KVK 34.5
ਥੀਨ ਡੈਮ (ਪਠਾਨਕੋਟ) 32.1
ਰੌਣੀ (ਪਟਿਆਲਾ) 33.8
ਭਾਖੜਾ ਡੈਮ (ਰੂਪਨਗਰ) 36.3
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 33.1
ਸੰਗਰੂਰ 33.7

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...