AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਅੱਜ ਮੌਸਮ ਰਹੇਗਾ ਸਾਫ਼, ਮੌਨਸੂਨ ਦੀ ਵਿਦਾਇਗੀ ਲਈ ਹਾਲਾਤ ਅਨੁਕੂਲ

ਬੀਤੇ ਦਿਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ 'ਚ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ।

ਪੰਜਾਬ 'ਚ ਅੱਜ ਮੌਸਮ ਰਹੇਗਾ ਸਾਫ਼, ਮੌਨਸੂਨ ਦੀ ਵਿਦਾਇਗੀ ਲਈ ਹਾਲਾਤ ਅਨੁਕੂਲ
ਸੰਕੇਤਕ ਤਸਵੀਰ (ਏਆਈ ਜਨਰੇਟਡ)
tv9-punjabi
| Updated On: 20 Sep 2026 07:05 AM IST
Share

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਨੇ ਨਾ ਤਾਂ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਕੀਤਾ ਹੈ ਤੇ ਨਾ ਹੀ ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਬਾਰੇ ਅਨੁਮਾਨ ਦਰਸਾ ਰਿਹਾ ਹੈ ਕਿ ਦੱਖਣ-ਪੱਛਮੀ ਮਾਨਸੂਨ ਦੀ ਵਿਦਾਈ ਸ਼ੁਰੂ ਹੋ ਗਈ ਹੈ ਤੇ ਆਉਣ ਵਾਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ‘ਚੋਂ ਇਸ ਦੀ ਵਿਦਾਇਗੀ ਲਈ ਹਾਲਾਤ ਅਨੁਕੂਲ ਦਿਖਾਈ ਦੇ ਰਹੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 3 ਦਿਨਾਂ ‘ਚ ਵੀ ਸੂਬੇ ‘ਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ 31 ਤੋਂ 36 ਡਿਗਰੀ ਵਿਚਕਾਰ ਤਾਪਮਾਨ ਬਣਿਆ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਤੇ ਘੱਟ ਤੋਂ ਘੱਟ ਤਾਪਮਾਨ ‘ਚ ਵੀ ਵੱਡਾ ਅੰਤਰ ਦਿਖਾਈ ਦੇ ਰਿਹਾ ਹੈ। ਦੁਪਹਿਰ ਸਮੇਂ ਗਰਮੀ ਦਾ ਅਹਿਸਾਸ ਹੋ ਰਿਹਾ ਹੈ , ਪਰ ਸਵੇਰੇ-ਸ਼ਾਮ ਤਾਪਮਾਨ ‘ਚ ਕਮੀ ਦਿਖਾਈ ਦੇ ਰਹੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਦੇ ਕਰੀਬ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਫਰੀਦਕੋਟ ‘ਚ ਦਰਜ ਕੀਤਾ ਗਿਆ, ਜੋ ਕਿ 38 ਡਿਗਰੀ ਸੈਲਸੀਅਸ ਰਿਹਾ। ਉੱਥੇ ਹੀ ਘੱਟੋ-ਘੱਟ ਤਾਪਮਾਨ ਵੀ ਆਮ ਦੇ ਕਰੀਬ ਬਣਿਆ ਹੋਇਆ ਹੈ, ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ 0.2 ਡਿਗਰੀ ਸੈਲਸੀਅਸ ਦੀ ਗਿਰਾਵਰਟ ਦਰਜ ਕੀਤੀ ਗਈ, ਜਦਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ, ਜੋ ਕਿ 20.9 ਡਿਗਰੀ ਸੈਲਸੀਅਸ ਰਿਹਾ।

ਸਟੇਸ਼ਨ ਵੱਧ ਤੋਂ ਵੱਧ ਤਾਪਮਾਨ °C
ਚੰਡੀਗੜ੍ਹ ਸਿਟੀ 35
ਚੰਡੀਗੜ੍ਹ ਏਅਰਪੋਰਟ (IAF) 33.2
ਅੰਮ੍ਰਿਤਸਰ 32.1
ਲੁਧਿਆਣਾ 33.4
ਪਟਿਆਲਾ 35.3
ਪਠਾਨਕੋਟ 33.4
ਬਠਿੰਡਾ 34.2
ਫਰੀਦਕੋਟ 33
ਗੁਰਦਾਸਪੁਰ 33
ਬੱਲੂਵਾਲ ਸੌਂਖੜੀ (ਐਸਬੀਐਸ ਨਗਰ) 32.1
ਬਠਿੰਡਾ ਏਅਰਪੋਰਟ 35.1
ਫਰੀਦਕੋਟ 38
ਫਤਿਹਗੜ੍ਹ ਸਾਹਿਬ 32.4
ਫਿਰੋਜ਼ਪੁਰ 32.7
ਹੁਸ਼ਿਆਰਪੁਰ 32.8
ਜਲੰਧਰ 32.6
ਕਪੂਰਥਲਾ 32.3
ਮੁਹਾਲੀ 34.8
KVK ਪਠਾਨਕੋਟ 33.5
ਰੌਣੀ (ਪਟਿਆਲਾ) 32.6
ਰੋਪੜ KVK 35.4
ਭਾਖੜਾ ਡੈਮ (ਰੂਪਨਗਰ) 34.5
ਸ੍ਰੀ ਆਨੰਦਪੁਰ ਸਾਹਿਬ (ਰੂਪਨਗਰ) 33.8
ਸੰਗਰੂਰ 32

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...