AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ‘ਚ ਹੁੰਮਸ ਭਰੀ ਗਰਮੀ ਦਾ ਕਹਿਰ, 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਦਿਨ ਵੇਲੇ ਕੜਕਦੀ ਧੁੱਪ, ਗਰਮੀ ਅਤੇ ਹੁੰਮਸ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ (11 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ (ਰੋਪੜ) ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।

ਪੰਜਾਬ 'ਚ ਹੁੰਮਸ ਭਰੀ ਗਰਮੀ ਦਾ ਕਹਿਰ, 14-15 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
tv9-punjabi
| Updated On: 11 Sep 2026 08:24 AM IST
Share

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਕਾਫ਼ੀ ਮੱਠੀ ਪੈ ਗਈ ਹੈ, ਜਿਸ ਕਾਰਨ ਦਿਨ ਵੇਲੇ ਕੜਕਦੀ ਧੁੱਪ, ਗਰਮੀ ਅਤੇ ਹੁੰਮਸ ਵਿੱਚ ਭਾਰੀ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ (11 ਸਤੰਬਰ) ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ (ਰੋਪੜ) ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਚੰਡੀਗੜ੍ਹ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਹਾਲਾਂਕਿ, ਆਉਣ ਵਾਲੀ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਇੱਕ ਵਾਰ ਫਿਰ ਭਾਰੀ ਮੀਂਹ ਪੈਣ ਦੇ ਪੱਕੇ ਆਸਾਰ ਬਣ ਰਹੇ ਹਨ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ ਲਗਭਗ 2.7 ਡਿਗਰੀ ਵੱਧ ਹੈ। ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਵੀਰਵਾਰ ਨੂੰ ਪੰਜਾਬ ਵਿੱਚ ਸਿਰਫ਼ ਦੋ ਥਾਵਾਂ ‘ਤੇ ਹੀ ਮੀਂਹ ਦਰਜ ਕੀਤਾ ਗਿਆ, ਜਿਸ ਵਿੱਚ ਲੁਧਿਆਣਾ ਅੰਦਰ 11.4 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਹੋਈ। ਤਾਪਮਾਨ ਦੇ ਮਾਮਲੇ ਵਿੱਚ ਚੰਡੀਗੜ੍ਹ ਦਾ ਪਾਰਾ 36.5 ਡਿਗਰੀ ਸੈਲਸੀਅਸ ਰਿਹਾ। ਦੂਜੇ ਪਾਸੇ ਪੰਜਾਬ ਭਰ ਵਿੱਚੋਂ ਪਟਿਆਲਾ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.5 ਡਿਗਰੀ ਸੈਲਸੀਅਸ ਨੋਟ ਕੀਤਾ ਗਿਆ, ਜਦਕਿ ਰੂਪਨਗਰ ਵਿੱਚ ਪਾਰਾ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ‘ਤੇ ਇੱਕੋ ਸਮੇਂ ਤਿੰਨ ਮੌਸਮੀ ਪ੍ਰਣਾਲੀਆਂ ਦਾ ਅਸਰ

ਮੌਸਮ ਵਿਗਿਆਨੀਆਂ ਅਨੁਸਾਰ ਇਸ ਵੇਲੇ ਖੇਤਰ ਦੇ ਮੌਸਮ ਉੱਤੇ ਤਿੰਨ ਵੱਖ-ਵੱਖ ਪ੍ਰਣਾਲੀਆਂ ਸਰਗਰਮ ਹਨ:

ਮਾਨਸੂਨ ਟਰੱਫ਼: ਮਾਨਸੂਨ ਟਰੱਫ਼ ਇਸ ਸਮੇਂ ਜੰਮੂ, ਦੇਹਰਾਦੂਨ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਹੁੰਦੇ ਹੋਏ ਬੰਗਾਲ ਦੀ ਖਾੜੀ ਵਿੱਚ ਬਣੇ ਘੱਟ ਦਬਾਅ ਵਾਲੇ ਖੇਤਰ ਤੱਕ ਫੈਲੀ ਹੋਈ ਹੈ। ਇਸ ਦਾ ਸਿੱਧਾ ਅਸਰ ਪੰਜਾਬ ਅਤੇ ਚੰਡੀਗੜ੍ਹ ਦੇ ਵਾਤਾਵਰਣ ‘ਤੇ ਨਜ਼ਰ ਆ ਰਿਹਾ ਹੈ।

ਚੱਕਰਵਾਤੀ ਚੱਕਰ: ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਉੱਪਰਲੇ ਹਵਾ ਮੰਡਲ ਵਿੱਚ ਇੱਕ ਚੱਕਰਵਾਤੀ ਸਿਸਟਮ ਸਰਗਰਮ ਹੈ, ਜਿਸ ਕਾਰਨ ਬੱਦਲਵਾਈ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਬਣੀ ਹੋਈ ਹੈ।

ਪੱਛਮੀ ਗੜਬੜੀ: ਉੱਤਰੀ ਪਾਕਿਸਤਾਨ ਅਤੇ ਜੰਮੂ ਦੇ ਖੇਤਰ ਉੱਤੇ ਇੱਕ ਪੱਛਮੀ ਗੜਬੜੀ ਵੀ ਲਗਾਤਾਰ ਸਰਗਰਮ ਹੈ।

ਮਾਨਸੂਨ ਟਰੱਫ਼, ਚੱਕਰਵਾਤੀ ਸਿਸਟਮ ਅਤੇ ਪੱਛਮੀ ਗੜਬੜੀ ਦੇ ਤ੍ਰਿਵੇਣੀ ਪ੍ਰਭਾਵ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਦਿਨਾਂ ਦੌਰਾਨ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਸਕਦਾ ਹੈ ਅਤੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ ਦੇ ਨਾਲ ਤੇਜ਼ ਬੌਛਾਰਾਂ ਪੈ ਸਕਦੀਆਂ ਹਨ।

7,114 ਮੈਗਾਵਾਟ ਬਿਜਲੀ ਬਾਹਰੋਂ ਖ਼ਰੀਦ ਰਿਹਾ ਪੰਜਾਬ

ਮੀਂਹ ਦੀ ਘਾਟ ਅਤੇ ਹੁੰਮਸ ਭਰੀ ਚਿਪਚਿਪੀ ਗਰਮੀ ਕਾਰਨ ਸੂਬੇ ਅੰਦਰ ਏਅਰ ਕੰਡੀਸ਼ਨਰਾਂ ਅਤੇ ਕੂਲਰਾਂ ਦੀ ਵਰਤੋਂ ਵਧਣ ਨਾਲ ਬਿਜਲੀ ਦੀ ਖ਼ਪਤ ਵਿੱਚ ਬੇਤਹਾਸ਼ਾ ਵਾਧਾ ਹੋਇਆ ਹੈ। ਸ਼ੁੱਕਰਵਾਰ ਸਵੇਰੇ 6:30 ਵਜੇ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 11,116 ਮੈਗਾਵਾਟ ਤੱਕ ਪਹੁੰਚ ਗਈ। ਇਸ ਦੇ ਉਲਟ ਰਾਜ ਦਾ ਆਪਣਾ ਕੁੱਲ ਬਿਜਲੀ ਉਤਪਾਦਨ ਸਿਰਫ਼ 4,002 ਮੈਗਾਵਾਟ ਹੀ ਰਿਕਾਰਡ ਕੀਤਾ ਗਿਆ। ਸੂਬੇ ਵਿੱਚ ਬਿਜਲੀ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਪਾਵਰਕਾਮ ਵੱਲੋਂ ਕੇਂਦਰੀ ਪੂਲ ਅਤੇ ਹੋਰਨਾਂ ਰਾਜਾਂ ਤੋਂ 7,114 ਮੈਗਾਵਾਟ ਬਿਜਲੀ ਬਾਹਰੋਂ ਲਈ ਜਾ ਰਹੀ ਹੈ। ਇਸ ਦੌਰਾਨ ਬਿਜਲੀ ਗਰਿੱਡ ਦੀ ਫ਼੍ਰੀਕੁਐਂਸੀ 49.43 ਹਰਟਜ਼ ਦਰਜ ਕੀਤੀ ਗਈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...