AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਦੇ ਆਸਾਰ, ਪਹਾੜਾਂ ‘ਚ ਬਰਫ਼ਬਾਰੀ ਨਾਲ ਡਿੱਗਿਆ ਪਾਰਾ; ਜਾਣੋ ਮੌਸਮ ਦਾ ਹਾਲ

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ 'ਤੇ ਹਲਕੇ ਮੀਂਹ ਯਾਨੀ ਖਿੰਡਵੇਂ ਛਿੱਟੇ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੇ ਨਾਲ-ਨਾਲ ਇੱਕ-ਦੋ ਵਾਰ ਗਰਜ-ਚਮਕ ਨਾਲ ਬੌਛਾਰਾਂ ਪੈਣ ਦੇ ਆਸਾਰ ਹਨ। ਇਹ ਪੇਸ਼ੀਨਗੋਈ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ।

ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਪਹਾੜਾਂ 'ਚ ਬਰਫ਼ਬਾਰੀ ਨਾਲ ਡਿੱਗਿਆ ਪਾਰਾ; ਜਾਣੋ ਮੌਸਮ ਦਾ ਹਾਲ
tv9-punjabi
| Published: 18 Sep 2026 07:23 AM IST
Share

ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ‘ਤੇ ਹਲਕੇ ਮੀਂਹ ਯਾਨੀ ਖਿੰਡਵੇਂ ਛਿੱਟੇ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੇ ਨਾਲ-ਨਾਲ ਇੱਕ-ਦੋ ਵਾਰ ਗਰਜ-ਚਮਕ ਨਾਲ ਬੌਛਾਰਾਂ ਪੈਣ ਦੇ ਆਸਾਰ ਹਨ। ਇਹ ਪੇਸ਼ੀਨਗੋਈ ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਕੀਤੀ ਗਈ ਹੈ। ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਸਮੇਤ ਪਹਾੜੀ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਅਤੇ ਬੱਦਲਵਾਈ ਕਾਰਨ ਮੈਦਾਨੀ ਇਲਾਕਿਆਂ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਪਿਛਲੇ 24 ਘੰਟਿਆਂ ਦੌਰਾਨ ਮੋਹਾਲੀ ਵਿੱਚ ਸਭ ਤੋਂ ਵੱਧ 34.1 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਕੱਲ੍ਹ ਤੋਂ ਪੱਛਮੀ ਰਾਜਸਥਾਨ ਤੋਂ ਮਾਨਸੂਨ ਦੀ ਵਾਪਸੀ ਦਾ ਅਮਲ ਸ਼ੁਰੂ ਹੋ ਜਾਵੇਗਾ, ਜਿਸ ਨਾਲ ਪੰਜਾਬ ਦੇ ਮੌਸਮ ਵਿੱਚ ਵੀ ਤਬਦੀਲੀ ਵੇਖਣ ਨੂੰ ਮਿਲੇਗੀ ਅਤੇ ਮੌਸਮ ਹੌਲੀ-ਹੌਲੀ ਖ਼ੁਸ਼ਕ ਹੋਣਾ ਸ਼ੁਰੂ ਹੋ ਜਾਵੇਗਾ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਹੋ ਸਕਦੀ ਹੈ ਹਲਕੀ ਬਾਰਸ਼

ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਵਿੱਚ ਹੁਣ ਮੀਂਹ ਦੀਆਂ ਗਤੀਵਿਧੀਆਂ ਕਾਫ਼ੀ ਘੱਟ ਗਈਆਂ ਹਨ ਅਤੇ ਮਾਨਸੂਨ ਹੁਣ ਸਿਮਟਣ ਦੇ ਰਾਹ ਪੈ ਚੁੱਕਾ ਹੈ। ਅਜਿਹੀ ਸਥਿਤੀ ਵਿੱਚ ਅੱਜ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਅਤੇ ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਅਤੇ ਰੂਪਨਗਰ ਵਿੱਚ ਕਿਤੇ-ਕਿਤੇ ਹਲਕੀ ਬਾਰਸ਼ ਹੋ ਸਕਦੀ ਹੈ। ਵੀਰਵਾਰ ਨੂੰ ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਸ਼ ਦਰਜ ਹੋਣ ਦੇ ਅੰਦਾਜ਼ੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ ਦੇ ਦੂਜੇ ਹਫ਼ਤੇ ਤੋਂ ਹੀ ਮਾਨਸੂਨ ਦੀ ਰਵਾਨਗੀ ਦੇ ਸੰਕੇਤ ਮਿਲਣੇ ਸ਼ੁਰੂ ਹੋ ਜਾਂਦੇ ਹਨ।

ਇਸ ਤਰ੍ਹਾਂ ਬਣਿਆ ਹੋਇਆ ਹੈ ਮੌਸਮੀ ਸਿਸਟਮ

ਮੌਸਮ ਕੇਂਦਰ ਦੇ ਮਾਹਿਰਾਂ ਮੁਤਾਬਕ ਮਾਨਸੂਨ ਦੀ ਧੁਰੀ ਰੇਖਾ ਪੰਜਾਬ ਦੇ ਕੋਲੋਂ ਹੋ ਕੇ ਲੰਘ ਰਹੀ ਹੈ। ਇਹ ਰੇਖਾ ਰੋਹਤਕ ਅਤੇ ਉੱਤਰੀ ਭਾਰਤ ਦੇ ਹੋਰਨਾਂ ਖੇਤਰਾਂ ਵਿੱਚੋਂ ਹੁੰਦੀ ਹੋਈ ਬੰਗਾਲ ਦੀ ਖਾੜੀ ਤੱਕ ਫੈਲੀ ਹੋਈ ਹੈ। ਇਸੇ ਪ੍ਰਣਾਲੀ ਕਾਰਨ ਪੰਜਾਬ ਵਿੱਚ ਫਿਲਹਾਲ ਮੀਂਹ ਲਈ ਮਾਹੌਲ ਸਾਜ਼ਗਾਰ ਬਣਿਆ ਹੋਇਆ ਹੈ।

ਇਸ ਦੇ ਨਾਲ ਹੀ ਹਰਿਆਣਾ ਦੇ ਉੱਪਰ ਬਣਿਆ ਉੱਪਰਲੀ ਹਵਾ ਦਾ ਚੱਕਰਵਾਤੀ ਘੇਰਾ ਹੁਣ ਪੱਛਮੀ ਉੱਤਰ ਪ੍ਰਦੇਸ਼ ਵੱਲ ਖਿਸਕ ਚੁੱਕਾ ਹੈ, ਜਿਸ ਦਾ ਅਸਰ ਪੰਜਾਬ ਅਤੇ ਨਾਲ ਲੱਗਦੇ ਇਲਾਕਿਆਂ ਦੇ ਮੌਸਮ ‘ਤੇ ਪੈਣਾ ਲਾਜ਼ਮੀ ਹੈ।

ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਇੱਕ ਪੱਛਮੀ ਗੜਬੜੀ ਸਰਗਰਮ ਹੈ। ਇਸ ਦੇ ਅਸਰ ਸਦਕਾ ਪੰਜਾਬ ਅਤੇ ਚੰਡੀਗੜ੍ਹ ਦੇ ਆਲੇ-ਦੁਆਲੇ ਬੱਦਲ ਛਾਏ ਰਹਿਣ ਅਤੇ ਕੁਝ ਥਾਵਾਂ ‘ਤੇ ਗਰਜ-ਚਮਕ ਨਾਲ ਹਲਕੀਆਂ ਬੌਛਾਰਾਂ ਪੈਣ ਦੀ ਸੰਭਾਵਨਾ ਬਣੀ ਰਹੇਗੀ।

ਮਾਨਸੂਨ ਦੀ ਵਿਦਾਇਗੀ ਮਗਰੋਂ ਵਧੇਗੀ ਖ਼ੁਸ਼ਕੀ

ਪੱਛਮੀ ਰਾਜਸਥਾਨ ਤੋਂ ਮਾਨਸੂਨ ਦੀ ਵਾਪਸੀ ਦਾ ਅਮਲ ਆਰੰਭ ਹੋਣ ਤੋਂ ਬਾਅਦ ਹੌਲੀ-ਹੌਲੀ ਉੱਤਰ-ਪੱਛਮੀ ਭਾਰਤ ਦੇ ਦੂਜੇ ਹਿੱਸਿਆਂ ਵਿੱਚ ਵੀ ਇਸ ਦਾ ਅਸਰ ਸਪੱਸ਼ਟ ਦਿਖਾਈ ਦੇਣ ਲੱਗੇਗਾ। ਪੰਜਾਬ ਵਿੱਚ ਮੀਂਹ ਦੀਆਂ ਗਤੀਵਿਧੀਆਂ ਵਿੱਚ ਤੇਜ਼ੀ ਨਾਲ ਕਮੀ ਆਵੇਗੀ ਅਤੇ ਮੌਸਮ ਦੇ ਖ਼ੁਸ਼ਕ ਹੋਣ ਦੀ ਸੰਭਾਵਨਾ ਵਧ ਜਾਵੇਗੀ। ਹਾਲਾਂਕਿ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਮਾਨਸੂਨ ਦੀ ਵਿਦਾਇਗੀ ਸ਼ੁਰੂ ਹੋਣ ਦੇ ਬਾਵਜੂਦ ਸਥਾਨਕ ਮੌਸਮੀ ਪ੍ਰਣਾਲੀਆਂ ਕਾਰਨ ਕੁਝ ਸੀਮਤ ਇਲਾਕਿਆਂ ਵਿੱਚ ਹਲਕੀ ਬਾਰਸ਼ ਦੀਆਂ ਗਤੀਵਿਧੀਆਂ ਆਰਜ਼ੀ ਤੌਰ ‘ਤੇ ਜਾਰੀ ਰਹਿ ਸਕਦੀਆਂ ਹਨ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...