AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੰਡੀ ਗੋਬਿੰਦਗੜ੍ਹ ‘ਚ ਭਿਆਨਕ ਸੜਕ ਹਾਦਸਾ, ਫਲਾਈਓਵਰ ਤੋਂ ਡਿੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ

ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ ਤੇ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਰਾਮਪੁਰ (ਤਹਿਸੀਲ ਪਾਇਲ, ਥਾਣਾ ਦੋਰਾਹਾ) ਦੇ ਵਸਨੀਕ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ, ਹਰਜੀਤ ਸਿੰਘ ਦਾ ਪਰਿਵਾਰ ਕੈਨੇਡਾ 'ਚ ਰਹਿੰਦਾ ਹੈ ਤੇ ਉਸ ਨੇ 26 ਜੂਨ ਨੂੰ ਕੈਨੇਡਾ ਜਾਣਾ ਸੀ। ਹਾਲਾਂਕਿ, ਇਹ ਦੁਖਦਾਈ ਹਾਦਸਾ ਉਸ ਤੋਂ ਪਹਿਲਾਂ ਹੀ ਵਾਪਰ ਗਿਆ।

ਮੰਡੀ ਗੋਬਿੰਦਗੜ੍ਹ 'ਚ ਭਿਆਨਕ ਸੜਕ ਹਾਦਸਾ, ਫਲਾਈਓਵਰ ਤੋਂ ਡਿੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ
ਮੰਡੀ ਗੋਬਿੰਦਗੜ੍ਹ ‘ਚ ਭਿਆਨਕ ਸੜਕ ਹਾਦਸਾ, ਫਲਾਈਓਵਰ ਤੋਂ ਡਿੱਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ
jagmeet-singh-fatehgarh-sahib
| Updated On: 16 Jun 2026 15:14 PM IST
Share

ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਉਦਯੋਗਿਕ ਸ਼ਹਿਰ ਮੰਡੀ ਗੋਬਿੰਦਗੜ੍ਹ ‘ਚ ਇੱਕ ਦਰਦਨਾਕ ਸੜਕ ਹਾਦਸੇ ‘ਚ ਦੋ ਸਕੇ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਸਥਾਨਕ ਚੰਨਣ ਰਾਮ ਪੈਟਰੋਲ ਪੰਪ ਦੇ ਨੇੜੇ ਫਲਾਈਓਵਰ ‘ਤੇ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਭਰਾ ਲਗਭਗ 40 ਫੁੱਟ ਹੇਠਾਂ ਡਿੱਗ ਗਏ।

ਜਾਣਕਾਰੀ ਮੁਤਾਬਕ, ਪਾਣੀ ਦੀ ਟੈਂਕੀ ਨਾਲ ਲੱਦਿਆ ਇੱਕ ਛੋਟਾ ਹਾਥੀ ਟੈਂਪੂ ਸਰਹਿੰਦ ਵੱਲੋਂ ਆ ਰਿਹਾ ਸੀ। ਫਲਾਈਓਵਰ ‘ਤੇ ਪਹੁੰਚਣ ‘ਤੇ, ਗੱਡੀ ਅਚਾਨਕ ਖ਼ਰਾਬ ਹੋ ਗਈ ਤੇ ਰੁਕ ਗਈ। ਡਰਾਈਵਰ ਨੇ ਆਪਣੇ ਭਰਾ ਨੂੰ ਆਪਣੇ ਪਿੰਡ ਰਾਮਪੁਰ ਤੋਂ ਬੈਟਰੀ ਲਿਆਉਣ ਲਈ ਬੁਲਾਇਆ।

ਭਰਾ ਦੇ ਬੈਟਰੀ ਲੈ ਕੇ ਪਹੁੰਚਣ ਤੋਂ ਬਾਅਦ ਵਾਪਰਿਆ ਹਾਦਸਾ

ਕੁੱਝ ਸਮੇਂ ਬਾਅਦ, ਜਦੋਂ ਉਸ ਦਾ ਭਰਾ ਬੈਟਰੀ ਲੈ ਕੇ ਇੱਕ ਬ੍ਰੇਜ਼ਾ ਕਾਰ ‘ਚ ਘਟਨਾ ਸਥਾਨ ‘ਤੇ ਪਹੁੰਚਿਆ। ਦੋਵੇਂ ਭਰਾ ਸੜਕ ਕਿਨਾਰੇ ਖੜ੍ਹੇ ਸਨ ਤੇ ਟੈਂਪੂ ਨੂੰ ਮੁੜ ਚਾਲੂ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਸੇ ਸਮੇਂ, ਸਰਹਿੰਦ ਦਿਸ਼ਾ ਤੋਂ ਆ ਰਹੀ ਇੱਕ ਅਣਪਛਾਤੀ ਤੇਜ਼ ਰਫ਼ਤਾਰ ਗੱਡੀ ਨੇ ਉਨ੍ਹਾਂ ਨੂੰ ਬਹੁਤ ਜ਼ੋਰ ਨਾਲ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਦੋਵੇਂ ਭਰਾ ਫਲਾਈਓਵਰ ਤੋਂ ਡਿੱਗ ਪਏ ਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਜਗਜੀਤ ਸਿੰਘ ਤੇ ਹਰਜੀਤ ਸਿੰਘ ਪੁੱਤਰ ਅਵਤਾਰ ਸਿੰਘ ਪਿੰਡ ਰਾਮਪੁਰ (ਤਹਿਸੀਲ ਪਾਇਲ, ਥਾਣਾ ਦੋਰਾਹਾ) ਦੇ ਵਸਨੀਕ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ, ਹਰਜੀਤ ਸਿੰਘ ਦਾ ਪਰਿਵਾਰ ਕੈਨੇਡਾ ‘ਚ ਰਹਿੰਦਾ ਹੈ ਤੇ ਉਸ ਨੇ 26 ਜੂਨ ਨੂੰ ਕੈਨੇਡਾ ਜਾਣਾ ਸੀ। ਹਾਲਾਂਕਿ, ਇਹ ਦੁਖਦਾਈ ਹਾਦਸਾ ਉਸ ਤੋਂ ਪਹਿਲਾਂ ਹੀ ਵਾਪਰ ਗਿਆ।

ਪੁਲਿਸ ਜਾਂਚ ਸ਼ੁਰੂ

ਪੁਲਿਸ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ ਹਾਦਸੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜ ਗਏ ਅਣਪਛਾਤੇ ਵਾਹਨ ਤੇ ਉਸਦੇ ਡਰਾਈਵਰ ਦਾ ਪਤਾ ਲਗਾਉਣ ਲਈ ਕਾਰਵਾਈ ਕਰ ਰਹੀ ਹੈ। ਫਿਲਹਾਲ, ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰੱਖ ਦਿੱਤਾ ਗਿਆ ਹੈ। ਪੁਲਿਸ ਆਸ ਪਾਸ ਦੇ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇੱਕੋ ਪਰਿਵਾਰ ਦੇ ਦੋ ਭਰਾਵਾਂ ਦੀ ਅਚਾਨਕ ਮੌਤ ਨਾਲ ਪਿੰਡ ਰਾਮਪੁਰ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Follow Us
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
ਮੈਂ ਸੁੱਚਾ ਸਿੰਘ ਲੰਗਾਹ ਨਹੀਂ... ਮੇਰਾ ਪੱਖ ਸੁਣਨਾ ਚਾਹੀਦਾ ਸੀ...ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ...
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ
PPF 'ਚ ਸਾਲਾਨਾ ₹1.5 ਲੱਖ ਦਾ ਨਿਵੇਸ਼ ਕਰਕੇ 25 ਸਾਲਾਂ ਵਿੱਚ ਕਿਵੇਂ ਕਮਾਏ ਜਾਣ ₹1 ਕਰੋੜ...
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...